ਚੰਡੀਗੜ੍ਹ— ਪਿਛਲੇ ਕੁਝ ਦਿਨਾਂ ਤੋਂ ਅਖਬਾਰਾਂ ਅਤੇ ਸੋਸ਼ਲ ਮੀਡੀਆ ਵਿਚ ਚਲ ਰਹੀ ਚਰਚਾ ਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾਵਾਂ ਨੇ ਪੰਜਾਬ ਦੇ ਕੁਝ ਆਗੂਆਂ ਸੰਬੰਧੀ 'ਕਾਲੀ ਸੂਚੀ' ਤਿਆਰ ਕੀਤੀ ਹੈ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਨੁੱਕਰੇ ਲਗਾਇਆ ਜਾ ਰਿਹਾ ਹੈ, ਦਾ ਆਮ ਆਦਮੀ ਪਾਰਟੀ ਨੇ ਖੰਡਨ ਕਰਦਿਆਂ ਇਸਨੂੰ ਬੇ-ਬੁਨਿਆਦ ਅਤੇ ਵਿਰੋਧੀ ਪਾਰਟੀਆਂ ਦੀ ਚਾਲ ਕਰਾਰ ਦਿੱਤਾ ਹੈ।
ਮੀਡੀਆ ਵਿਚ ਜਾਰੀ ਆਪਣੇ ਬਿਆਨ ਵਿਚ ਪਾਰਟੀ ਦੇ ਪੰਜਾਬ ਦੇ ਇੰਚਾਰਜ ਸੰਜੇ ਸਿੰਘ ਨੇ ਕਿਹਾ ਕਿ ਸਾਡੇ ਸਿਆਸੀ ਵਿਰੋਧੀਆਂ ਵਲੋਂ ਲੋਕਾਂ ਵਿਚ ਇਹ ਭਰਮ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਪੰਜਾਬ ਦੇ ਕੁਝ ਲੀਡਰਾਂ ਜਿਨ੍ਹਾਂ ਵਿਚ ਪਾਰਟੀ ਦੇ ਬੁਲਾਰੇ ਅਤੇ ਆਰ.ਟੀ.ਆਈ. ਵਿੰਗ ਦੇ ਮੁਖੀ ਸੁਖਪਾਲ ਸਿੰਘ ਖਹਿਰਾ, ਪੰਜਾਬ ਡਾਇਲਾਗ ਕਮੇਟੀ ਦੇ ਮੁਖੀ ਅਤੇ ਬੁਲਾਰੇ ਕੰਵਰ ਸੰਧੂ ਅਤੇ ਐਡਮਨਿਸਟ੍ਰੇਟਿਵ ਅਤੇ ਸ਼ਿਕਾਇਤ ਸੈੱਲ ਦੇ ਮੁਖੀ ਜਸਬੀਰ ਸਿੰਘ ਬੀਰ ਸ਼ਾਮਲ ਹਨ, ਨੂੰ ਪਾਰਟੀ ਦੀਆਂ ਗਤੀਵਿਧੀਆਂ ਤੋਂ ਲਾਂਭੇ ਕੀਤਾ ਜਾ ਰਿਹਾ ਹੈ। ਇਹ ਇਕ ਹਾਸੋ-ਹੀਣੀ ਅਤੇ ਝੂਠੀ ਅਫਵਾਹ ਤੋਂ ਇਲਾਵਾ ਕੁਝ ਵੀ ਨਹੀਂ ਹੈ। ਸੰਜੇ ਸਿੰਘ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਪਾਰਟੀ ਦੇ ਤਰਜ਼ਮਾਨ ਹਨ ਅਤੇ ਇਸਦੇ ਨਾਲ ਹੀ ਉਹ ਆਰ. ਟੀ. ਆਈ. ਵਿੰਗ ਦੇ ਮੁਖੀ ਵਜੋਂ ਸੇਵਾਵਾਂ ਦੇ ਰਹੇ ਹਨ। ਖਹਿਰਾ ਵਲੋਂ ਆਮ ਲੋਕਾਂ ਦੀ ਆਵਾਜ਼ ਚੁੱਕਣ ਕਾਰਨ ਲੋਕਾਂ ਵਿਚ ਉਨ੍ਹਾਂ ਦੀ ਮਕਬੂਲੀਅਤ ਤੋਂ ਘਬਰਾਏ ਵਿਰੋਧੀ ਅਜਿਹੀਆਂ ਅਫ਼ਵਾਹਾਂ ਫੈਲਾ ਰਹੇ ਹਨ।
ਲੁਧਿਆਣਾ 'ਚ ਸੁਖਬੀਰ ਬਾਦਲ ਦੇ ਪ੍ਰੋਗਰਾਮ ਤੋਂ ਪਹਿਲਾਂ ਫੈਕਟਰੀ 'ਚ ਲੱਗੀ ਅੱਗ
NEXT STORY