ਜਲੰਧਰ/ਖੇਮਕਰਨ (ਵੈੱਬ ਡੈਸਕ)- ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ ਖੇਮਕਰਨ ਦੇ ਇਕ 'ਆਪ' ਸਰਪੰਚ ਪਰਮਜੀਤ ਕਲਸੀਆਂ ਨੂੰ 18 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਗ੍ਰਿਫ਼ਤਾਰੀ ਨੂੰ ਲੈ ਕੇ ਵਿਰੋਧੀ ਧਿਰ ਦੇ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨੀਅਤ 'ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਸੁਖਪਾਲ ਸਿੰਘ ਖਹਿਰਾ ਨੇ ਇਸ ਮਾਮਲੇ 'ਤੇ ਟਵੀਟ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤੰਜ ਕੱਸੇ ਹਨ। ਉਨ੍ਹਾਂ ਸਵਾਲ ਕੀਤਾ ਕਿ ਇਹ “ਨਸ਼ਿਆਂ ਵਿਰੁੱਧ ਜੰਗ ਹੈ ਜਾਂ ਜੰਗ ਵਿਰੁੱਧ ਨਸ਼ੇ?” ਖਹਿਰਾ ਨੇ ਦੋਸ਼ ਲਾਇਆ ਕਿ ਗ੍ਰਿਫ਼ਤਾਰ ਕੀਤਾ ਗਿਆ ਸਰਪੰਚ ਇਕ 'ਹਾਰਡਕੋਰ' ਅਪਰਾਧੀ ਹੈ, ਜਿਸ ਦੀਆਂ ਤਸਵੀਰਾਂ ਖੇਮਕਰਨ ਤੋਂ 'ਆਪ' ਵਿਧਾਇਕ ਨਾਲ ਇਕ ਪੋਸਟਰ 'ਚ ਵੀ ਨਜ਼ਰ ਆ ਰਹੀਆਂ ਹਨ।

ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ, ਕਿਹਾ-ਨਾ ਮੈਂ ਪਹਿਲਾਂ ਡਰਿਆ ਤੇ ਨਾ ਮੈਂ ਹੁਣ ਡਰਾਂਗਾ
ਖਹਿਰਾ ਨੇ ਅੱਗੇ ਖ਼ੁਲਾਸਾ ਕੀਤਾ ਕਿ ਉਕਤ ਕਥਿਤ ਨਸ਼ਾ ਤਸਕਰ ਨੇ 7 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਖੇਮਕਰਨ ਦੌਰੇ ਦੌਰਾਨ ਉਨ੍ਹਾਂ ਦੇ ਸਵਾਗਤੀ ਬੈਨਰ ਵੀ ਲਗਾਏ ਸਨ। ਉਨ੍ਹਾਂ ਖ਼ਦਸ਼ਾ ਪ੍ਰਗਟਾਇਆ ਕਿ ਇਹ ਸਰਪੰਚ ਮੁੱਖ ਮੰਤਰੀ ਦੀ ਰੈਲੀ ਵਿੱਚ ਵੀ ਮੌਜੂਦ ਸੀ। ਸਰਕਾਰ ਦੀ ਕਾਰਗੁਜ਼ਾਰੀ ’ਤੇ ਤਿੱਖਾ ਹਮਲਾ ਕਰਦਿਆਂ ਖਹਿਰਾ ਨੇ ਕਿਹਾ ਕਿ ਜੇਕਰ ਸੱਤਾਧਾਰੀ ਪਾਰਟੀ ਦੇ ਆਪਣੇ ਹੀ ਨੇੜਲੇ ਲੋਕ ਇੰਨੀ ਵੱਡੀ ਪੱਧਰ 'ਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਹਨ ਤਾਂ ਨਸ਼ਿਆਂ ਵਿਰੁੱਧ ਜੰਗ ਦੇ ਦਾਅਵੇ ਖੋਖਲੇ ਸਾਬਤ ਹੁੰਦੇ ਹਨ। ਉਨ੍ਹਾਂ ਸਵਾਲ ਕੀਤਾ ਕਿ ਅਜਿਹੇ ਹਾਲਾਤ ਵਿੱਚ ਨਸ਼ਿਆਂ ਵਿਰੁੱਧ ਜੰਗ ਕਿੱਥੇ ਰਹਿ ਜਾਂਦੀ ਹੈ ਜਦੋਂ ਸਰਕਾਰ ਦੇ ਆਪਣੇ ਲੋਕ ਹੀ ਇਸ ਗੋਰਖਧੰਦੇ ਦਾ ਹਿੱਸਾ ਹੋਣ।
ਇਹ ਵੀ ਪੜ੍ਹੋ: ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ ਆ ਕੇ ਕਹੀਆਂ ਵੱਡੀਆਂ ਗੱਲਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
CM ਮਾਨ ਖ਼ਿਲਾਫ਼ ਕੌਮੀ ਮਹਿਲਾ ਕਮਿਸ਼ਨ ਕੋਲ ਸ਼ਿਕਾਇਤ, ਕਾਂਗਰਸ ਨੇ ਔਰਤਾਂ ਬਾਰੇ ਟਿੱਪਣੀਆਂ 'ਤੇ ਚੁੱਕੇ ਸਵਾਲ
NEXT STORY