ਚੰਡੀਗੜ੍ਹ (ਬਿਊਰੋ): ਅੱਜ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ 13 ਨਵੰਬਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ ਕਿਉਂਕਿ ਚੰਨੀ ਸਰਕਾਰ ਨੇ ਆਮ ਘਰਾਂ ਦੇ ਧੀਆਂ ਪੁੱਤਾਂ ਨੂੰ ਛੱਡ ਕੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਤਰੁਣਬੀਰ ਸਿੰਘ ਲਹਿਲ ਨੂੰ ਸਰਕਾਰੀ ਨੌਕਰੀ ਦੇਣ ਸਮੇਤ ਸੂਬੇ ਦੇ ਭਖਵੇਂ ਮੁੱਦਿਆਂ ਨੂੰ ਵਿਧਾਨ ਸਭਾ ਦੇ ਇਜਲਾਸ ਦੌਰਾਨ ਅਣਗੌਲਿਆ ਕੀਤਾ ਹੈ। ਉਨ੍ਹਾਂ ਕਿਹਾ ਕਿ ਇਜਲਾਸ ਦੌਰਾਨ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਇਆ ਗਿਆ ਅਤੇ ਪੱਤਰਕਾਰਾਂ ਨੂੰ ਸਦਨ ਵਿੱਚ ਜਾਣ ਤੋਂ ਰੋਕਿਆ ਗਿਆ। ਇਸ ਲਈ ਆਮ ਆਦਮੀ ਪਾਰਟੀ ਹੁਣ ਸੜਕ 'ਤੇ ਆ ਕੇ ਪੰਜਾਬ ਦੇ ਮੁੱਦਿਆਂ ਨੂੰ ਪੱਤਰਕਾਰਾਂ ਅਤੇ ਲੋਕਾਂ ਸਾਹਮਣੇ ਰੱਖੇਗੀ।
ਇਹ ਵੀ ਪੜ੍ਹੋ: 'ਆਪ' ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ 'ਤੇ ਦਲਜੀਤ ਚੀਮਾ ਨੇ ਲਈ ਚੁਟਕੀ
ਇਸ ਤੋਂ ਪਹਿਲਾਂ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ਨੂੰ ਫ਼ੇਲ੍ਹ ਕਰਾਰ ਦਿੰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਪੁੱਛਿਆ ਕਿ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਪੰਜਾਬ ਅਤੇ ਪੰਜਾਬ ਵਾਸੀਆਂ ਦੇ ਹਿੱਤਾਂ ਲਈ ਕੀ ਵਿਸ਼ੇਸ਼ ਕੀਤਾ ਹੈ? 'ਆਪ' ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਚੰਨੀ ਸਰਕਾਰ ਨੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਨਾਂਅ 'ਤੇ ਕੇਵਲ ਡਰਾਮਾ ਹੀ ਕੀਤਾ ਅਤੇ ਇਸ ਡਰਾਮੇ 'ਤੇ ਕਾਂਗਰਸ ਸਰਕਾਰ ਨੇ ਪੰਜਾਬ ਦੇ ਕਰੋੜਾਂ ਰੁਪਏ ਬਰਬਾਦ ਕੀਤੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣਾ ਆਖ਼ਰੀ ਵਿਧਾਨ ਸਭਾ ਇਜਲਾਸ ਜ਼ਰੂਰ ਕੀਤਾ ਹੈ ਪਰ ਪੰਜਾਬ ਨੂੰ ਬਰਬਾਦ ਕਰਨ ਵਾਲੇ ਫ਼ੈਸਲੇ ਅਤੇ ਸਮੱਸਿਆਵਾਂ ਅੱਜ ਵੀ ਮੂੰਹ ਅੱਡੀ ਖੜੀਆਂ ਹਨ। ਕਾਂਗਰਸ ਦੇ ਪੌਣੇ ਪੰਜ ਸਾਲਾਂ ਦੇ ਰਾਜ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਬਿਜਲੀ ਖ਼ਰੀਦ ਸਮਝੌਤੇ, ਬੇਰੁਜ਼ਗਾਰੀ ਸਮੇਤ ਨਸ਼ਾ, ਕੇਬਲ, ਰੇਤ ਅਤੇ ਟਰਾਂਸਪੋਰਟ ਮਾਫ਼ੀਆ ਆਦਿ ਮੁੱਦਿਆਂ ਬਾਰੇ ਕਾਂਗਰਸ ਨੇ ਕੇਵਲ ਰਾਜਨੀਤੀ ਹੀ ਕੀਤੀ ਹੈ, ਅਸਲ ਵਿੱਚ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਕੋਈ ਵੀ ਠੋਸ ਫ਼ੈਸਲਾ ਨਹੀਂ ਕੀਤਾ।
ਇਹ ਵੀ ਪੜ੍ਹੋ: ਭਗਵੰਤ ਮਾਨ ਦਾ ਖ਼ੁਲਾਸਾ, ਦੱਸਿਆ ਕਿਉਂ ਦਿੱਲੀ ਹਵਾਈ ਅੱਡੇ ਨਹੀਂ ਜਾਂਦੀਆਂ ਪੰਜਾਬ ਸਰਕਾਰ ਦੀਆਂ ਬੱਸਾਂ (ਵੀਡੀਓ)
ਨੋਟ : ਆਪ ਦੇ ਇਸ ਫ਼ੈਸਲੇ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਤੁਹਾਡੀ
ਮਕਾਨ ਉਸਾਰੀ ਵਿਭਾਗ ਨੇ ਐੱਨ.ਓ.ਸੀ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਇਆ : ਸਰਕਾਰੀਆ
NEXT STORY