ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਦੇ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਵਿਸਥਾਰਪੂਰਵਕ ਪੱਤਰ ਭੇਜਿਆ ਹੈ। ਇਸ 'ਚ ਉਨ੍ਹਾਂ ਨੇ ਬਾਰਡਰ ਏਰੀਆ ਡਿਵੈਲਪਮੈਂਟ ਪ੍ਰੋਗਰਾਮ (BADP) ਨੂੰ ਤੁਰੰਤ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਧਾਲੀਵਾਲ ਨੇ ਕਿਹਾ ਕਿ ਇਹ ਸਕੀਮ 2014 ਤੋਂ 2019 ਤੱਕ ਪੂਰੇ ਦੇਸ਼ ਦੇ ਸਾਰੇ ਬਾਰਡਰ ਜ਼ਿਲ੍ਹਿਆਂ ਵਿੱਚ ਲਾਗੂ ਰਹੀ ਸੀ, ਪਰ ਬਾਅਦ ਵਿੱਚ ਇਸਨੂੰ ਬਿਨਾਂ ਕਿਸੇ ਕਾਰਨ ਬੰਦ ਕਰ ਦਿੱਤਾ ਗਿਆ, ਜਿਸ ਨਾਲ ਬਾਰਡਰ ਖੇਤਰਾਂ ਦਾ ਬਹੁਤ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਸਰਹੱਦ 'ਤੇ ਵਧਿਆ ਖ਼ਤਰਾ ! ਡਰੋਨਾਂ ਮੂਵਮੈਂਟ ਬੇਕਾਬੂ, 11 ਮਹੀਨਿਆਂ ਦਾ ਅੰਕੜਾ ਕਰੇਗਾ ਹੈਰਾਨ
ਧਾਲੀਵਾਲ ਦੇ ਨਾਲ ਖੜ੍ਹੇ ਕਈ ਸਰਪੰਚਾਂ ਨੇ ਦੱਸਿਆ ਕਿ ਹਾਲ ਹੀ ਦੀਆਂ ਬਾਢਾਂ ਨੇ ਬੁਨਿਆਦੀ ਢਾਂਚੇ ਨੂੰ ਤਬਾਹ ਕਰ ਦਿੱਤ ਹੈ। ਸਕੂਲਾਂ ਦੀਆਂ ਇਮਾਰਤਾਂ ਟੁੱਟ ਗਈਆਂ ਹਨ, ਗਲੀਆਂ ਸੜਕਾਂ ਦੀ ਹਾਲਤ ਵੀ ਖਰਾਬ ਹੈ ਅਤੇ ਰਾਵੀ ਦਰਿਆ ਕਿਨਾਰੇ ਪਿਆ ਪੂਰਾ ਖੇਤਰ ਬੇਹੱਦ ਪ੍ਰਭਾਵਿਤ ਹੋਇਆ। ਸਰਪੰਚਾਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਤੱਤਪਰਤਾ ਨਾਲ ਮਦਦ ਕੀਤੀ, ਪਰ ਕੇਂਦਰ ਸਰਕਾਰ ਨੇ ਅਜੇ ਤੱਕ ਇੱਕ ਰੁਪਇਆ ਵੀ ਨਹੀਂ ਦਿੱਤਾ।
ਇਹ ਵੀ ਪੜ੍ਹੋ- ਰੂਹ ਕੰਬਾਊ ਵਾਰਦਾਤ: ਟਾਹਲੀ ਸਾਹਿਬ ਨੇੜੇ ਜਵਾਕ ਦਾ ਕਤਲ
ਧਾਲੀਵਾਲ ਨੇ ਇਹ ਵੀ ਕਿਹਾ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਜਿਨ੍ਹਾਂ ਦਾ ਖੇਤਰ ਵੀ ਬਾਰਡਰ ‘ਚ ਆਉਂਦਾ ਹੈ, ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਜੋ ਪਠਾਨਕੋਟ ਜਿਹੇ ਸੁਵਿਧਾ-ਘਾਟ ਵਾਲੇ ਬਾਰਡਰ ਖੇਤਰ ਤੋਂ ਹਨ, ਉਨ੍ਹਾਂ ਨੇ ਵੀ ਕਦੇ ਕੇਂਦਰ ਕੋਲ ਫੰਡ ਮੁੜ ਸ਼ੁਰੂ ਕਰਨ ਦੀ ਮੰਗ ਨਹੀਂ ਕੀਤੀ, ਜਦੋਂਕਿ ਉਨ੍ਹਾਂ ਦੇ ਇਲਾਕਿਆਂ ਵਿੱਚ ਵੀ ਬਹੁਤ ਵੱਡਾ ਨੁਕਸਾਨ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਬਾਰਡਰ ਫੈਂਸਿੰਗ ਦੇ ਪਾਰ ਰਹਿਣ ਵਾਲੇ ਲੋਕਾਂ ਨੂੰ ਪਹਿਲਾਂ ਕੇਂਦਰ ਵੱਲੋਂ ਰੈਗੂਲਰ ਵਿੱਤੀ ਸਹਾਇਤਾ ਮਿਲਦੀ ਸੀ, ਪਰ ਹੁਣ ਉਹ ਪੂਰੀ ਤਰ੍ਹਾਂ ਬੰਦ ਹੋ ਚੁੱਕੀ ਹੈ। ਅਜੇ ਜੋ ਕੁਝ ਮਿਲ ਰਿਹਾ ਹੈ, ਉਹ ਸਿਰਫ਼ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਿਲ ਰਿਹਾ ਹੈ, ਕੇਂਦਰ ਵੱਲੋਂ ਤਾਂ ਕੁਝ ਵੀ ਨਹੀਂ ਮਿਲਿਆ।
ਇਹ ਵੀ ਪੜ੍ਹੋ- ਪਾਕਿ ਜਾਣ ਲਈ SGPC ਨੇ ਹੋਰ ਕਰੜੇ ਕੀਤੇ ਨਿਯਮ, ਸਰਬਜੀਤ ਕੌਰ ਮਾਮਲੇ ਮਗਰੋਂ ਲਿਆ ਵੱਡਾ ਫੈਸਲਾ (ਵੀਡੀਓ)
ਬੁਲਾਰੇ ਧਾਲੀਵਾਲ ਨੇ ਕਿਹਾ ਕਿ ਕਿ ਉਹ ਜਲਦੀ ਹੀ ਰਾਜਪਾਲ ਨੂੰ ਮਿਲਕੇ ਇਹ ਮਾਮਲਾ ਕੇਂਦਰ ਸਰਕਾਰ ਤੱਕ ਪਹੁੰਚਾਉਣਗੇ ਅਤੇ ਉਸ ਤੋਂ ਬਾਅਦ ਗ੍ਰਹਿ ਮੰਤਰੀ ਨਾਲ ਮੀਟਿੰਗ ਦੀ ਕੋਸ਼ਿਸ਼ ਕੀਤੀ ਜਾਵੇਗੀ। ਧਾਲੀਵਾਲ ਦੇ ਮੁਤਾਬਕ, ਬਾਰਡਰ ਦੇ 50 ਕਿਲੋਮੀਟਰ ਦਾਇਰੇ ‘ਚ ਪੈਂਦੇ ਪਿੰਡ ਦੇਸ਼ ਦੀ ਸੁਰੱਖਿਆ ਲਈ ਬਹੁਤ ਮਹੱਤਵਪੂਰਨ ਹਨ, ਇਸ ਲਈ ਬਾਰਡਰ ਏਰੀਆ ਡਿਵੈਲਪਮੈਂਟ ਪ੍ਰੋਗਰਾਮ (BADP) ਵਰਗਾ ਰਾਸ਼ਟਰੀ ਪੱਧਰ ਦਾ ਫੰਡ ਤੁਰੰਤ ਜਾਰੀ ਕਰਨਾ ਜ਼ਰੂਰੀ ਹੈ। ਇਸ ਦੌਰਾਨ ਧਾਲੀਵਾਲ ਨੇ ਫਿਰੋਜ਼ਪੁਰ 'ਚ ਆਰਐੱਸਐੱਸ ਨੇਤਾ ਦੇ ਬੇਟੇ ਨੂੰ ਗੋਲੀ ਮਾਰਨ ਦੀ ਘਟਨਾ ‘ਤੇ ਪ੍ਰਤੀਕ੍ਰਿਆ ਦਿੰਦਿਆਂ ਕਿਹਾ ਕਿ ਕਿਸੇ ਵੀ ਨਾਗਰਿਕ ‘ਤੇ ਹਮਲਾ ਨਿੰਦਣਯੋਗ ਹੈ। ਦੋਸ਼ੀਆਂ ਨੂੰ ਕੜੀ ਸਜ਼ਾ ਮਿਲਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਜਲਦ ਤੋਂ ਜਲਦ ਸਲਾਖਾਂ ਦੇ ਪਿੱਛੇ ਪਾਇਆ ਜਾਣਾ ਚਾਹੀਦਾ ਹੈ। ਪੰਜਾਬ ਦੀ ਅਮਨ-ਸ਼ਾਂਤੀ ਖਰਾਬ ਕਰਨ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- ਸਰਬਜੀਤ ਕੌਰ ਨਿਕਾਹ ਮਾਮਲੇ ‘ਚ ਮੰਤਰੀ ਬਲਬੀਰ ਸਿੰਘ ਨੇ SGPC 'ਤੇ ਚੁੱਕੇ ਵੱਡੇ ਸਵਾਲ
Punjab: ਡੇਂਗੂ ਕਾਰਨ ਘਟੇ ਸੈੱਲ, ਅੱਗਿਓਂ ਹਸਪਤਾਲ ਵਾਲਿਆਂ ਨੇ ਲਾ'ਤਾ ਗਲਤ ਟੀਕਾ! ਹੋਈ ਮੌਤ ਤਾਂ...
NEXT STORY