ਚੰਡੀਗੜ੍ਹ (ਬਿਊਰੋ) : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੰਗਲਵਾਰ 7 ਦਸੰਬਰ ਨੂੰ ਇੱਕ ਰੋਜ਼ਾ ਪੰਜਾਬ ਦੌਰੇ ਦੌਰਾਨ ਦੋਆਬਾ ਖੇਤਰ ’ਚ ਸਰਗਰਮੀਆਂ ਕਰਨਗੇ। ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਇਹ ਜਾਣਕਾਰੀ ਦਿੱਤੀ। ਚੀਮਾ ਨੇ ਦੱਸਿਆ ਕਿ ਮੰਗਲਵਾਰ ਨੂੰ ਸਭ ਤੋਂ ਪਹਿਲਾ ਅਰਵਿੰਦ ਕੇਜਰੀਵਾਲ ਕਰਤਾਰਪੁਰ ਜਲੰਧਰ ’ਚ ਹੋਣ ਵਾਲੇ ਪ੍ਰੋਗਰਾਮ 'ਚ ਮਾਵਾਂ-ਭੈਣਾਂ (ਔਰਤਾਂ) ਦੇ ਰੂਬਰੂ ਹੋਣਗੇ। ਇਸ ਉਪਰੰਤ ਉਹ ਹੁਸ਼ਿਆਰਪੁਰ ’ਚ ਨਿਰਧਾਰਤ 'ਅਰਵਿੰਦ ਕੇਜਰੀਵਾਲ ਦੀ ਐੱਸ. ਸੀ. ਭਾਈਚਾਰੇ ਨਾਲ ਗੱਲਬਾਤ’ ਪ੍ਰੋਗਰਾਮ ਅਧੀਨ ਅਨੁਸੂਚਿਤ ਜਾਤੀਆਂ ਭਾਈਚਾਰੇ ਦੇ ਲੋਕਾਂ ਨਾਲ ਸੰਵਾਦ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਸਮੇਤ ਹੋਰ ਸੂਬਾਈ ਆਗੂ ਵੀ ਹੋਣਗੇ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦੇ ਇਹ ਦੌਰੇ ਅਸਲ ’ਚ 2022 ਦੀਆਂ ਚੋਣਾ ਮੌਕੇ ਪਾਰਟੀ ਵੱਲੋਂ ਤਿਆਰ ਕੀਤੇ ਜਾਣ ਵਾਲੇ ਚੋਣ ਮਨੋਰਥ ਪੱਤਰ ਦਾ ਹਿੱਸਾ ਹਨ।
ਇਹ ਵੀ ਪੜ੍ਹੋ : ਕੀ ਬੇਰੋਜ਼ਗਾਰੀ ਭਾਜਪਾ ਦੇ ਗਲੇ ਦੀ ਹੱਡੀ ਬਣ ਸਕਦੀ ਹੈ?
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਜਦੋਂ ਵੀ ਪੰਜਾਬ ਆਉਂਦੇ ਹਨ ਤਾਂ ਇੱਥੋਂ ਦੇ ਵਸਨੀਕਾਂ ਲਈ ਕੋਈ ਨਾ ਕੋਈ ‘ਆਪ’ ਦੀ ਗਾਰੰਟੀ ਦਾ ਐਲਾਨ ਕਰਕੇ ਜਾਂਦੇ ਹਨ, ਜਿਵੇਂ ਸਸਤੀ ਤੇ 24 ਘੰਟੇ ਬਿਜਲੀ ਸਪਲਾਈ ਦੀ ਗਾਰੰਟੀ, ਚੰਗੇ ਸਿਹਤ ਸੇਵਾਵਾਂ ਦੀ ਗਾਰੰਟੀ, ਮੁਫ਼ਤ ਅਤੇ ਬਿਹਤਰੀਨ ਸਿੱਖਿਆ ਦੀ ਗਾਰੰਟੀ, ਪੰਜਾਬ ਦੇ ਫੌਜੀ ਅਤੇ ਪੁਲਸ ਜਵਾਨਾਂ ਦੀ ਸ਼ਹਾਦਤ ’ਤੇ ਇੱਕ ਕਰੋੜ ਰੁਪਏ ਦੇਣ ਦੀ ਗਾਰੰਟੀ ਅਤੇ ਔਰਤਾਂ ਲਈ 1000 ਰੁਪਏ ਪ੍ਰਤੀ ਮਹੀਨਾਂ ਦੀ ਗਾਰੰਟੀ ਆਦਿ ਦਾ ਐਲਾਨ ਕਰ ਚੁੱਕੇ ਹਨ। ਚੀਮਾ ਨੇ ਦੱਸਿਆ ਕਿ ਇਸ ਵਾਰ ਵੀ ਕੇਜਰੀਵਾਲ ਜਿੱਥੇ ਮਾਵਾਂ-ਭੈਣਾਂ ਤੋਂ 1000 ਹਜ਼ਾਰ ਰੁਪਏ ਦੀ ਗਾਰੰਟੀ ਬਾਰੇ ਸੁਝਾਅ ਲੈਣਗੇ, ਉਥੇ ਹੀ ਪੰਜਾਬ ਵਾਸੀਆਂ ਲਈ ਨਵੀਂ ਗਾਰੰਟੀ ਦਾ ਐਲਾਨ ਵੀ ਕਰ ਸਕਦੇ ਹਨ।
ਇਹ ਵੀ ਪੜ੍ਹੋ : ਸੁਖਦੇਵ ਸਿੰਘ ਢੀਂਡਸਾ ਵਲੋਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਬਕਾਇਆ ਮੰਗਾਂ ਮੰਨਣ ਦੀ ਅਪੀਲ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਵੱਡੀ ਖ਼ਬਰ : ਕਾਂਗਰਸ ਵਲੋਂ ਚੋਣ ਕਮੇਟੀਆਂ ਦਾ ਐਲਾਨ, ਸੁਨੀਲ ਜਾਖੜ ਤੇ ਪ੍ਰਤਾਪ ਬਾਜਵਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ
NEXT STORY