ਸੰਗਰੂਰ— ਸਤੰਬਰ ਮਹੀਨਾ ਪੰਜਾਬ ਦੀ ਰਾਜਨੀਤੀ 'ਚ ਗਰਮ ਹੁੰਦਾ ਦਿਖਾਈ ਦੇ ਰਿਹਾ ਹੈ। ਹੁਣ ਭਗਵੰਤ ਮਾਨ ਵੀ ਸੂਬੇ 'ਚ ਸਰਗਰਮ ਹੋ ਗਏ ਹਨ। ਆਮ ਆਦਮੀ ਪਾਰਟੀ ਨੇ 'ਪੰਜਾਬ ਜੋੜੋ' ਬੈਨਰ ਹੇਠ ਸੂਬੇ ਭਰ 'ਚ 10 ਵੱਡੀਆਂ ਰੈਲੀਆਂ ਕਰਨ ਦਾ ਫੈਸਲਾ ਕੀਤਾ ਹੈ। 2 ਸਤੰਬਰ ਨੂੰ ਜ਼ਿਲ੍ਹਾ ਬਠਿੰਡਾ ਦੇ ਪਿੰਡ ਮਾਈਸਰਖਾਨਾ ਤੋਂ ਇਸ ਦੀ ਸ਼ੁਰੂਆਤ ਕੀਤੀ ਜਾਵੇਗੀ।ਭਗਵੰਤ ਮਾਨ ਨੇ ਕਿਹਾ ਕਿ ਇਹ ਰੈਲੀਆਂ ਦੂਸ਼ਣਬਾਜ਼ੀ ਲਈ ਨਹੀਂ ਸਗੋਂ ਪੰਜਾਬ ਦੇ ਭਖਦੇ ਮੁੱਦਿਆਂ ਨੂੰ ਹੱਲ ਕਰਾਉਣ ਲਈ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਇੱਕ ਪਾਸੇ ਪਾਰਟੀ ਦਾ ਨਾਮ ਵਰਤ ਰਹੇ ਹਨ, ਜਦੋਂ ਕਿ ਦੂਜੇ ਪਾਸੇ ਪਾਰਟੀ ਨੂੰ ਬਦਨਾਮ ਕਰਨ 'ਤੇ ਲੱਗੇ ਹੋਏ ਹਨ।ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸ਼੍ਰੀ ਖਹਿਰਾ ਕੰਮ ਕਰ ਰਹੇ ਹਨ, ਉਸ ਤੋਂ ਲੱਗਦਾ ਹੈ ਕਿ ਉਹ ਖੁਦ ਹੀ ਪਾਰਟੀ 'ਚੋਂ ਨਿਕਲਣ ਲਈ ਕਾਹਲੇ ਹਨ।
ਖਹਿਰਾ ਵੱਲੋਂ ਪਾਰਟੀ ਲੀਡਰਸ਼ਿਪ 'ਤੇ ਵਿਧਾਨ ਸਭਾ ਟਿਕਟਾਂ ਵੇਚਣ ਦੇ ਲਾਏ ਦੋਸ਼ਾਂ ਬਾਰੇ ਸੰਗਰੂਰ ਤੋਂ ਐੱਮ. ਪੀ. ਭਗਵੰਤ ਮਾਨ ਨੇ ਕਿਹਾ ਕਿ ਸ਼੍ਰੀ ਖਹਿਰਾ ਹੀ ਦੱਸ ਦੇਣ ਕਿ ਉਨ੍ਹਾਂ ਨੇ ਭੁਲੱਥ ਹਲਕੇ ਦੀ ਟਿਕਟ ਕਿੰਨੇ 'ਚ ਖਰੀਦੀ ਸੀ। ਉਨ੍ਹਾਂ ਕਿਹਾ ਕਿ ਸ਼੍ਰੀ ਖਹਿਰਾ ਦਾ ਮਾਮਲਾ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਕੋਲ ਹੈ, ਜਿਸ ਉਪਰ ਛੇਤੀ ਹੀ ਫੈਸਲਾ ਹੋ ਜਾਵੇਗਾ।
ਪਾਰਟੀ ਵੱਲੋਂ ਪੰਚਾਇਤੀ ਚੋਣਾਂ ਲੜਨ ਬਾਰੇ ਮਾਨ ਨੇ ਕਿਹਾ ਕਿ 2 ਸਤੰਬਰ ਨੂੰ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਜ਼ੋਨ ਇੰਚਾਰਜਾਂ ਦੀ ਮੀਟਿੰਗ ਸੰਗਰੂਰ 'ਚ ਬੁਲਾਈ ਗਈ ਹੈ, ਜਿਸ 'ਚ ਸਲਾਹ-ਮਸ਼ਵਰਾ ਕਰਕੇ ਪਾਰਟੀ ਵਿਧਾਇਕਾਂ ਦੀ ਰਾਇ ਨਾਲ ਫੈਸਲਾ ਲਿਆ ਜਾਵੇਗਾ।ਬੇਅਦਬੀ ਕਾਂਡ ਦੀ ਜਾਂਚ ਰਿਪੋਰਟ ਦੇ ਆਧਾਰ 'ਤੇ ਬਾਦਲਾਂ ਅਤੇ ਸਾਬਕਾ ਡੀ. ਜੀ. ਪੀ. ਖਿਲਾਫ ਕੇਸ ਦਰਜ ਕਰਨ ਦੀ ਮੰਗ ਕਰਦਿਆਂ ਮਾਨ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਰੇਆਮ ਬਾਦਲਾਂ ਨੂੰ ਬਚਾ ਰਹੇ ਹਨ।ਇਸ ਮੌਕੇ ਵਿਧਾਇਕ ਦਲ ਦੇ ਆਗੂ ਹਰਪਾਲ ਸਿੰਘ ਚੀਮਾ ਵੀ ਹਾਜ਼ਰ ਸਨ।
ਜਦੋਂ ਜੱਜ ਨੇ ਕਿਹਾ, ''ਬਦਨਸੀਬ ਨੇ ਅਜਿਹੇ ਜਾਨਵਰਾਂ ਨੂੰ ਜਨਮ ਦੇਣ ਵਾਲੀਆਂ ਮਾਵਾਂ''
NEXT STORY