ਚੰਡੀਗੜ੍ਹ (ਅੰਕੁਰ, ਧਵਨ)- ਪੰਜਾਬ ਵਿਚ ਹਾਲ ਹੀ ਵਿਚ ਆਏ ਹੜ੍ਹਾਂ ਤੋਂ ਬਾਅਦ ਲੋਕਾਂ ਨੂੰ ਮੁੜ ਤੋਂ ਵਸਾਉਣ ਲਈ ਚੱਲ ਰਹੇ ਸਰਕਾਰੀ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਇਕ ਅਹਿਮ ਵੀਡੀਓ ਕਾਨਫਰੰਸ ਮੀਟਿੰਗ ਕੀਤੀ। ਇਹ ਮੀਟਿੰਗ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵਿਖੇ ਹੋਈ, ਜਿਸ ਵਿਚ ਪੰਜਾਬ ਦੇ ਸਮੁੱਚੇ ‘ਆਪ’ ਸੰਗਠਨ ਨੇ ਵੀ ਹਿੱਸਾ ਲਿਆ।
ਇਹ ਖ਼ਬਰ ਵੀ ਪੜ੍ਹੋ - ਲੱਗ ਗਈਆਂ ਮੌਜਾਂ! ਪੰਜਾਬ ਦੇ ਸਕੂਲਾਂ ਬਾਰੇ ਆਈ ਵੱਡੀ ਖ਼ੁਸ਼ਖ਼ਬਰੀ
ਮੀਟਿੰਗ ਦਾ ਮੁੱਖ ਏਜੰਡਾ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ-ਵਸੇਬੇ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਚੜ੍ਹਦੀਕਲਾ’ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਾ ਸੀ। ਇਸ ਦੌਰਾਨ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਸਾਰੇ ‘ਆਪ’ ਵਰਕਰਾਂ ਅਤੇ ਆਗੂਆਂ ਨੂੰ ਇਸ ਔਖੀ ਘੜੀ ਵਿਚ ਪੰਜਾਬ ਦੇ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹਨ ਅਤੇ ਖੁੱਲ੍ਹੇ ਦਿਲ ਨਾਲ ਵੱਧ ਤੋਂ ਵੱਧ ਮਦਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਸਾਰੇ ਪੰਜਾਬੀਆਂ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣ ਲਈ ਪ੍ਰੇਰਿਆ, ਖਾਸ ਕਰ ਕੇ ਪ੍ਰਵਾਸੀ ਭਾਰਤੀਆਂ (ਐੱਨ. ਆਰ. ਆਈ.) ਨੂੰ ਪੰਜਾਬ ਨੂੰ ਮੁੜ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਲਈ ਯੋਗਦਾਨ ਪਾਉਣ ਲਈ ਵਿਸ਼ੇਸ਼ ਤੌਰ ’ਤੇ ਅਪੀਲ ਕੀਤੀ।
ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਇਹ ਯਕੀਨੀ ਬਣਾਇਆ ਕਿ ਹੜ੍ਹ ਪੀੜਤਾਂ ਦੇ ਮੁੜ-ਵਸੇਬੇ ਲਈ ਇਕੱਠਾ ਕੀਤਾ ਗਿਆ ਇਕ-ਇਕ ਪੈਸਾ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਖਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ 'ਤੇ ਪਾਬੰਦੀ
NEXT STORY