ਤਰਨਤਾਰਨ, (ਰਾਜੂ)- ਆਮ ਆਦਮੀ ਦੇ ਸੀਨੀਅਰ ਆਗੂ ਡਾ. ਕਸ਼ਮੀਰ ਸਿੰਘ ਸੋਹਲ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਵੱਲੋਂ ਤਰਨਤਾਰਨ ਸ਼ਹਿਰ 'ਚੋਂ ਲੰਘਦੀ ਰੋਹੀ ਦੀ ਸਮੱਸਿਆ ਦੇ ਹੱਲ ਲਈ ਰੋਹੀ ਦੇ ਪੁਲ ਉਪਰ ਧਰਨਾ ਦਿੱਤਾ ਗਿਆ।
ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਡਾ. ਸੋਹਲ ਅਤੇ ਪਾਰਟੀ ਦੇ ਹੋਰ ਆਗੂਆਂ ਨੇ ਕਿਹਾ ਕਿ ਸ਼ਹਿਰ ਦਾ ਗੰਦਾ ਪਾਣੀ ਕਸੂਰ ਨਾਲੇ 'ਚ ਪੈਣ ਕਾਰਨ ਰੋਹੀ ਵਿਚ ਜ਼ਿਆਦਾ ਗੰਦਾ ਪਾਣੀ ਖੜ੍ਹਾ ਹੋਣਾ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਆਲੇ-ਦੁਆਲੇ ਵਸਦੇ ਲੋਕਾਂ ਨੂੰ ਇਸ ਗੰਦੇ ਪਾਣੀ ਕਾਰਨ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਾਰਿਸ਼ ਦੇ ਪਾਣੀ ਵਾਸਤੇ ਬਣਿਆ ਇਹ ਬਰਸਾਤੀ ਨਾਲਾ ਗੰਦਾ ਪਾਣੀ ਪੈਣ ਕਰ ਕੇ ਆਲੇ-ਦੁਆਲੇ ਰਹਿੰਦੇ ਲੋਕਾਂ ਲਈ ਸਿਰਦਰਦੀ ਦਾ ਕਾਰਨ ਬਣਿਆ ਹੋਇਆ ਹੈ। ਜ਼ਿਲਾ ਹਸਪਤਾਲ ਤਰਨਤਾਰਨ ਇਸ ਰੋਹੀ ਦੇ ਕੰਢੇ ਹੋਣ ਕਾਰਨ ਇੱਥੇ ਆਉਣ ਵਾਲੇ ਮਰੀਜ਼ਾਂ ਵਾਸਤੇ ਵੀ ਇਹ ਰੋਹੀ ਹੋਰ ਬੀਮਾਰੀਆਂ ਦਾ ਕਾਰਨ ਬਣਦੀ ਹੈ। ਇਸ ਤਰ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਲੋਕਾਂ ਦੀ ਸਿਹਤ ਨਾਲ ਖਿਲਵਾੜ ਹੋ ਰਿਹਾ ਹੈ।
ਆਗੂਆਂ ਨੇ ਅੱਗੇ ਦੱਸਿਆ ਕਿ ਵਿਕਾਸ ਮੰਚ ਪੰਜਾਬ ਅਤੇ ਪੇਰੈਂਟਸ ਐਸੋਸੀਏਸ਼ਨ ਤਰਨਤਾਰਨ ਵੱਲੋਂ ਵੀ ਇਸ ਸਮੱਸਿਆ ਨੂੰ ਹੱਲ ਕਰਨ ਲਈ ਲੰਮੇ ਤੋਂ ਯਤਨ ਕੀਤੇ ਜਾ ਰਹੇ ਹਨ ਪਰ ਇਸ ਦੇ ਬਾਵਜੂਦ ਸਰਕਾਰ ਨੇ ਇਸ ਪਾਸੇ ਵੱਲ ਕੋਈ ਧਿਆਨ ਨਹੀਂ ਦਿੱਤਾ। ਇਸ ਮੌਕੇ ਉਨ੍ਹਾਂ ਇਸ ਸਬੰਧੀ ਡਿਪਟੀ ਕਮਿਸ਼ਨਰ ਤਰਨਤਾਰਨ ਨੂੰ ਇਕ ਮੰਗ ਪੱਤਰ ਵੀ ਦਿੱਤਾ। ਡਿਪਟੀ ਕਮਿਸ਼ਨਰ ਤਰਨਤਾਰਨ ਨੇ ਵਫਦ ਨੂੰ ਭਰੋਸਾ ਦਿੱਤਾ ਕਿ ਬਹੁਤ ਜਲਦੀ ਡਰੇਨੇਜ ਵਿਭਾਗ ਅਤੇ ਪੀ. ਡਬਲਯੂ. ਡੀ. ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਕਰ ਕੇ ਇਸ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ। ਇਸ ਮੌਕੇ ਸੁਖਚੈਨ ਸਿੰਘ ਢਿੱਲੋਂ, ਬੀਬੀ ਰਣਜੀਤ ਕੌਰ, ਬਲਬੀਰ ਸਿੰਘ ਸਮਰਾ, ਕੇਵਲ ਚੋਹਲਾ, ਅਵਤਾਰ ਸਿੰਘ ਮਠਾਰੂ, ਕਾਰਜ ਸਿੰਘ, ਵਰਿੰਦਰ ਸਿੰਘ, ਲੱਖਾ ਸਿੰਘ, ਗੁਰਦੇਵ ਸਿੰਘ, ਅਨੋਖ ਸਿੰਘ, ਜਗਦੀਸ਼ ਸੋਢੀ, ਦਲਜਿੰਦਰ ਸਿੰਘ ਖਾਲਸਾ, ਗੁਰਮੀਤ ਸਿੰਘ, ਮਨਜੀਤ ਸਿੰਘ, ਕੁਲਵੰਤ ਸਿੰਘ, ਹਰਦਿਆਲ ਸਿੰਘ, ਸੁਖਦੇਵ ਸਿੰਘ, ਸਰਬਜੀਤ ਸਿੰਘ, ਮਾ. ਸਵਿੰਦਰ ਸਿੰਘ, ਮਾ. ਮੱਖਣ ਸਿੰਘ, ਤਰਨਜੀਤ ਸਿੰਘ ਬੂਟਾ, ਬਖਸ਼ੀਸ਼ ਸਿੰਘ, ਕਾਰਜ ਸਿੰਘ, ਲਖਵਿੰਦਰ ਸਿੰਘ, ਬਲਵਿੰਦਰ ਸਿੰਘ, ਹਰਪ੍ਰੀਤ ਸਿੰਘ ਤੇ ਅਵਤਾਰ ਸਿੰਘ ਰਾਜੂ ਆਦਿ ਹਾਜ਼ਰ ਸਨ।
ਇਨ੍ਹਾਂ ਦਾ ਜੀਵਨ ਹੀ ਸਟੰਟ ਬਣ ਚੁੱਕਾ ਹੈ, ਰਿਕਾਰਡ ਤੋੜਨਾ ਕੋਈ ਇਨ੍ਹਾਂ ਤੋਂ ਸਿੱਖੇ
NEXT STORY