ਚੰਡੀਗੜ੍ਹ (ਸ਼ਰਮਾ) - ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੇ ਸੰਗਠਨਾਤਮਕ ਢਾਂਚੇ ਦਾ ਵਿਸਤਾਰ ਕਰਦਿਆਂ ਸੂਬਾ ਉਪ ਪ੍ਰਧਾਨ ਅਤੇ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੂੰ 'ਆਪ' ਮਹਿਲਾ ਵਿੰਗ ਪੰਜਾਬ ਦੀ ਆਬਜ਼ਰਵਰ ਅਤੇ ਸੀਨੀਅਰ ਮਹਿਲਾ ਆਗੂ ਰਾਜ ਲਾਲੀ ਗਿੱਲ ਨੂੰ ਸੂਬਾ ਪ੍ਰਧਾਨ ਬਣਾਇਆ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਤੋਂ ਸਰਗਰਮ ਮਹਿਲਾ ਆਗੂ ਜੀਵਨਜੋਤ ਕੌਰ ਨੂੰ ਸੂਬਾ ਸਹਿ ਪ੍ਰਧਾਨ ਅਤੇ 5 ਜ਼ੋਨ ਪ੍ਰਧਾਨਾਂ ਦੀ ਨਿਯੁਕਤੀ ਵੀ ਕੀਤੀ ਗਈ। 'ਆਪ' ਦੇ ਮੁੱਖ ਦਫ਼ਤਰ ਵਲੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਨੇ ਅੱਜ ਮਹਿਲਾ ਵਿੰਗ ਦੇ ਨਵੇਂ ਢਾਂਚੇ ਦਾ ਰਸਮੀ ਐਲਾਨ ਕੀਤਾ। 'ਆਪ' ਮਹਿਲਾ ਵਿੰਗ ਦੇ ਪੰਜ ਜ਼ੋਨ ਪ੍ਰਧਾਨਾਂ ਲਈ ਅਮਰਜੀਤ ਕੌਰ ਮੁਛਾਲ ਨੂੰ ਪ੍ਰਧਾਨ ਮਾਝਾ ਜ਼ੋਨ, ਰਾਜਵਿੰਦਰ ਕੌਰ ਨੂੰ ਪ੍ਰਧਾਨ ਦੋਆਬਾ ਜ਼ੋਨ, ਭੁਪਿੰਦਰ ਕੌਰ ਫ਼ਿਰੋਜ਼ਪੁਰ ਨੂੰ ਪ੍ਰਧਾਨ ਮਾਲਵਾ ਜ਼ੋਨ-1, ਰਜਿੰਦਰਪਾਲ ਕੌਰ ਛੀਨਾ ਨੂੰ ਪ੍ਰਧਾਨ ਮਾਲਵਾ ਜ਼ੋਨ-2 ਅਤੇ ਕੁਲਦੀਪ ਕੌਰ ਨੂੰ ਪ੍ਰਧਾਨ ਮਾਲਵਾ ਜ਼ੋਨ-3 ਨਿਯੁਕਤ ਕੀਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਨਸ਼ਿਆਂ ਖਿਲਾਫ਼ ਜ਼ੋਰਦਾਰ ਮੁਹਿੰਮ ਚਲਾਏਗੀ : ਭਾਈ ਲੌਂਗੋਵਾਲ
NEXT STORY