ਸੰਗਰੂਰ : ਪੰਜਾਬ ਵਿਧਾਨ ਸਭਾ-2022 ਦੀਆਂ ਚੋਣਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸੰਗਰੂਰ ਜ਼ਿਲੇ ਦੇ 5 ਵਿਧਾਨ ਸਭਾ ਹਲਕਿਆਂ ਵਿੱਚ ਪਈਆਂ ਵੋਟਾਂ ਦੀ ਗਿਣਤੀ ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਸਥਾਪਤ ਗਿਣਤੀ ਕੇਂਦਰਾਂ ਵਿਖੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਨੇਪਰੇ ਚੜੀ। ਚੋਣ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਜ਼ਿਲੇ ਦੀਆਂ ਸਾਰੀਆਂ ਕੁਲ 5 ਸੀਟਾਂ ’ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ।
ਜ਼ਿਲਾ ਚੋਣ ਅਫ਼ਸਰ ਨੇ ਚੋਣ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ 99-ਲਹਿਰਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼੍ਰੀ ਬਰਿੰਦਰ ਕੁਮਾਰ ਗੋਇਲ 26 ਹਜ਼ਾਰ 518 ਵੋਟਾਂ ਦੇ ਫਰਕ ਨਾਲ, 100-ਦਿੜਬਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ. ਹਰਪਾਲ ਸਿੰਘ ਚੀਮਾ 50 ਹਜ਼ਾਰ 655 ਵੋਟਾਂ ਦੇ ਫਰਕ ਨਾਲ, 101-ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਅਮਨ ਅਰੋੜਾ 75 ਹਜ਼ਾਰ 277 ਵੋਟਾਂ ਦੇ ਫਰਕ ਨਾਲ, 107-ਧੂਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਭਗਵੰਤ ਮਾਨ 58 ਹਜ਼ਾਰ 206 ਵੋਟਾਂ ਦੇ ਫਰਕ ਨਾਲ ਅਤੇ ਵਿਧਾਨ ਸਭਾ ਹਲਕਾ 108-ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਨਰਿੰਦਰ ਕੌਰ ਭਰਾਜ 36 ਹਜ਼ਾਰ 430 ਵੋਟਾਂ ਦੇ ਫਰਕ ਨਾਲ ਜੇਤੂ ਐਲਾਨੇ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਅਤੇ ਜ਼ਿਲ੍ਹਾ ਪੁਲਸ ਮੁਖੀ ਸ਼੍ਰੀ ਸਵਪਨ ਸ਼ਰਮਾ ਨੇ ਸਮੁੱਚੀ ਗਿਣਤੀ ਪ੍ਰਕਿਰਿਆ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚੜਾਉਣ ਲਈ ਸਹਿਯੋਗ ਦੇਣ ਵਾਲੇ ਸਮੂਹ ਰਿਟਰਨਿੰਗ ਅਧਿਕਾਰੀਆਂ, ਚੋਣ ਤੇ ਸੁਰੱਖਿਆ ਅਮਲੇ, ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਤੇ ਵਰਕਰਾਂ ਅਤੇ ਮੀਡੀਆ ਨੁਮਾਇੰਦਿਆਂ ਦਾ ਧੰਨਵਾਦ ਕੀਤਾ ਹੈ।
ਸੰਗਰੂਰ ਹਲਕੇ ਤੋਂ ‘ਆਮ ਆਦਮੀ ਪਾਰਟੀ ਦੀਆਂ 5 ਸੀਟਾਂ ’ਤੇ ਆਮ ਆਦਮੀ ਪਾਰਟੀ ਨੇ ਆਪਣਾ ਕਬਜ਼ਾ ਕਰ ਲਿਆ ਹੈ। ਸੰਗਰੂਰ ਹਲਕੇ ਤੋਂ ਨਰਿੰਦਰ ਭਰਾਜ, ਸੁਨਾਮ ਤੋਂ ਅਮਨ ਅਰੋੜਾ, ਲਹਿਰਗਾਗਾ ਤੋਂ ਬਰਿੰਦਰ ਕੁਮਾਰ ਗੋਇਲ, ਦਿੜਬਾ ਤੋਂ ਹਰਪਾਲ ਚੀਮਾ ਅਤੇ ਧੂਰੀ ਤੋਂ ਭਗਵੰਤ ਮਾਨ ਨੇ ਵੱਡੀ ਲੀਡ ਨਾਲ ਜਿੱਤ ਹਾਸਲ ਕਰ ਲਈ ਹੈ।
ਉਮੀਦਵਾਰ ਨਰਿੰਦਰ ਕੌਰ ਭਰਾਜ ਜੇਤੂ ਉਮੀਦਵਾਰ ਐਲਾਨੀ ਗਈ ਹੈ। ਨਰਿੰਦਰ ਕੌਰ ਭਰਾਜ ਨੂੰ 61670 ਵੋਟਾਂ ਨਾਲ ਵਧੀਆ ਜਿੱਤ ਹਾਸਲ ਹੋਈ ਹੈ। ਕਾਂਗਰਸ ਦੇ ਵਿਜੇ ਇੰਦਰ ਸਿੰਗਲਾ ਨੂੰ 33492 ਅਤੇ ਭਾਜਪਾ ਦੇ ਅਰਵਿੰਦ ਖੰਨਾ ਨੂੰ 12765 ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਨਰਜੀਤ ਗੋਲਡੀ ਨੂੰ 8444 ਵੋਟਾਂ ਮਿਲੀਆਂ ਹਨ।
ਦੱਸ ਦੇਈਏ ਕਿ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ’ਚੋਂ ਸੰਗਰੂਰ 108ਵਾਂ ਵਿਧਾਨ ਸਭਾ ਹਲਕਾ ਹੈ। ਇਹ ਜਨਰਲ ਵਿਧਾਨ ਸਭਾ ਹਲਕਾ ਹੈ। ਪਿਛਲੀਆਂ ਪੰਜ ਵਿਧਾਨ ਸਭਾ ਚੋਣਾਂ ’ਚ ਤਿੰਨ ਵਾਰ ਕਾਂਗਰਸ ਤੇ ਦੋ ਵਾਰ ਸ਼੍ਰੋਮਣੀ ਅਕਾਲੀ ਦਲ ਨੇ ਜਿੱਤ ਪ੍ਰਾਪਤ ਕੀਤੀ। ਇਥੋਂ ਹੁਣ ਕਾਂਗਰਸ ਪਾਰਟੀ ਵੱਲੋਂ ਮੌਜੂਦਾ ਵਿਧਾਇਕ ਤੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਮੁੜ ਚੋਣ ਮੈਦਾਨ ਵਿੱਚ ਹਨ। 2022 ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਨਰਜੀਤ ਸਿੰਘ ਗੋਲਡੀ, ਕਾਂਗਰਸ ਵੱਲੋਂ ਵਿਜੇਇੰਦਰ ਸਿੰਗਲਾ, ਆਮ ਆਦਮੀ ਪਾਰਟੀ ਦੇ ਨਰਿੰਦਰ ਕੌਰ ਭਰਾਜ, ਸੰਯੁਕਤ ਸਮਾਜ ਮੋਰਚਾ ਵੱਲੋਂ ਜਗਦੀਪ ਮਿੰਟੂ ਤੂਰ ਅਤੇ ਭਾਜਪਾ ਵੱਲੋਂ ਅਰਵਿੰਦ ਖੰਨਾ ਚੋਣ ਮੈਦਾਨ ’ਚ ਹਨ।
'ਆਪ' ਦੀ ਜਿੱਤ 'ਤੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ ਆਇਆ ਸਾਹਮਣੇ
NEXT STORY