ਜ਼ੀਰਾ (ਅਕਾਲੀਆਂਵਾਲਾ, ਰਾਜੇਸ਼ ਢੰਡ)-ਨਜ਼ਦੀਕੀ ਪਿੰਡ ਮਸਤੇਵਾਲਾ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦੇ ਇਕ ਵਰਕਰ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸਿਵਲ ਹਸਪਤਾਲ ਜ਼ੀਰਾ ਵਿਖੇ ਜਾਣਕਾਰੀ ਦਿੰਦਿਆਂ ਮ੍ਰਿਤਕ ਦਲਜੀਤ ਸਿੰਘ (34) ਦੇ ਭਰਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਕਣਕ ਦੀ ਕਟਾਈ ਸਬੰਧੀ ਮੋਟਰਸਾਈਕਲ ’ਤੇ ਆਪਣੇ ਖੇਤ ਵਿਚ ਗੇੜਾ ਮਾਰਨ ਲਈ ਜਾ ਰਹੇ ਸਨ ਕਿ ਰਸਤੇ ਵਿਚ ਪਹਿਲਾਂ ਤੋਂ ਹੀ ਬੈਠੇ ਨਿਰਵੈਲ ਸਿੰਘ ਪੁੱਤਰ ਬਖਸ਼ੀਸ਼ ਸਿੰਘ, ਬਖਸ਼ੀਸ਼ ਸਿੰਘ ਪੁੱਤਰ ਬਾਜ ਸਿੰਘ, ਲੱਖਾ ਸਿੰਘ ਪੁੱਤਰ ਬਲਜੀਤ ਸਿੰਘ, ਰਣਜੀਤ ਸਿੰਘ ਪੁੱਤਰ ਬਾਜ ਸਿੰਘ, ਗੁਰਦਿਆਲ ਸਿੰਘ ਪੁੱਤਰ ਸੰਤੋਖ ਸਿੰਘ ਅਤੇ ਸੋਨੂੰ ਸਮੇਤ ਕੁਝ ਅਣਪਛਾਤੇ ਵਿਅਕਤੀਆਂ ਨੇ ਸਾਨੂੰ ਘੇਰ ਲਿਆ ਅਤੇ ਨਿਰਵੈਲ ਸਿੰਘ ਨੇ ਮੇਰੇ ਭਰਾ ਦਲਜੀਤ ਸਿੰਘ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਦੋ ਗੋਲੀਆਂ ਮੇਰੇ ਭਰਾ ਦੇ ਸਿਰ ਵਿਚ ਲੱਗੀਆਂ। ਗੁਰਪ੍ਰੀਤ ਸਿੰਘ ਨੇ ਅੱਗੇ ਦੱਸਿਆ ਕਿ ਉਸ ਨੇ ਆਪਣੀ ਜਾਨ ਬਚਾਉਂਦਿਆਂ ਪਿੰਡ ਵਿਚ ਰੌਲਾ ਪਾ ਕੇ ਲੋਕ ਇਕੱਠੇ ਕੀਤੇ ਅਤੇ ਵਾਪਸ ਆ ਕੇ ਵੇਖਿਆ ਤਾਂ ਉਸ ਦੇ ਭਰਾ ਦਲਜੀਤ ਸਿੰਘ ਦੀ ਮੌਤ ਹੋ ਚੁੱਕੀ ਸੀ ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ IPS ਤੇ IAS ਅਧਿਕਾਰੀਆਂ ਦੇ ਕੀਤੇ ਤਬਾਦਲੇ
ਪਿੰਡ ਮਸਤੇਵਾਲਾ ਵਿਖੇ ਚੱਲੀ ਗੋਲੀ ਦੌਰਾਨ ਮੁਲਜ਼ਮ ਧਿਰ ਦੇ ਵੀ ਇਕ ਵਿਅਕਤੀ ਨਿਸ਼ਾਨ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਪਿੰਡ ਮਸਤੇਵਾਲਾ ਦੀ ਲੱਤ ਵਿਚ ਗੋਲੀ ਦੇ ਛਰੇ ਲੱਗੇ ਹਨ, ਜਿਸ ਨੂੰ ਸਿਵਲ ਹਸਪਤਾਲ ਜ਼ੀਰਾ ਦੇ ਡਾਕਟਰਾਂ ਨੇ ਲੁਧਿਆਣਾ ਵਿਖੇ ਰੈਫਰ ਕਰ ਦਿੱਤਾ ਹੈ ।ਸੂਚਨਾ ਮਿਲਣ ’ਤੇ ਸੰਦੀਪ ਸਿੰਘ ਮੰਡ ਡੀਐਸਪੀ ਜ਼ੀਰਾ ਘਟਨਾ ਸਥਾਨ ’ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਜ਼ੀਰਾ ਵਿਖੇ ਲਿਆਂਦਾ ਅਤੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਆਪਸੀ ਰੰਜਿਸ਼ ਚੱਲਦੀ ਆ ਰਹੀ ਹੈ, ਜਿਸ ਨੂੰ ਲੈ ਕੇ ਦੋਵਾਂ ਧਿਰਾਂ ਵੱਲੋਂ ਇਕ-ਦੂਸਰੇ ਦੇ ਖ਼ਿਲਾਫ਼ ਕਰਾਸ ਪਰਚੇ ਵੀ ਦਰਜ ਕਰਵਾਏ ਗਏ ਹਨ। ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਪੀਡ਼ਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਿਵਲ ਹਸਪਤਾਲ ਜ਼ੀਰਾ ਵਿਖੇ ਪਹੁੰਚੇ। ਉਨ੍ਹਾਂ ਕਿਹਾ ਕਿ ਦਲਜੀਤ ਸਿੰਘ ਦੇ ਕਤਲ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ : Bahrain ਵਿਚ ਰੀਗਰ ਤੇ ਸਕੈਫੋਲਡਰ ਅਤੇ Kuwait ਵਿਚ ਇਨ੍ਹਾਂ ਕਾਰੀਗਰਾਂ ਲਈ ਨਿਕਲੀਆਂ ਨੌਕਰੀਆਂ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਪੰਜਾਬ ਸਰਕਾਰ ਵੱਲੋਂ ਮਹਾਵੀਰ ਜਯੰਤੀ, ਵਿਸਾਖੀ ਤੇ ਡਾ. ਅੰਬੇਡਕਰ ਦੇ ਜਨਮ ਦਿਵਸ 'ਤੇ 14 ਅਪ੍ਰੈਲ ਨੂੰ ਛੁੱਟੀ ਦਾ ਐਲਾਨ
NEXT STORY