ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਨਗਰ ਨਿਗਮ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ’ਚ ਮੰਥਨ ਦਾ ਦੌਰ ਜਾਰੀ ਹੈ। ਸੂਬਾ ਪ੍ਰਧਾਨ ਅਮਨ ਅਰੋੜਾ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਲਗਾਤਾਰ ਚੌਥੇ ਦਿਨ ਪਾਰਟੀ ਆਗੂਆਂ ਨਾਲ ਮੀਟਿੰਗ ਕੀਤੀ ਅਤੇ ਭਵਿੱਖ ਦੀ ਰਣਨੀਤੀ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਐਤਵਾਰ ਨੂੰ ਉਨ੍ਹਾਂ ਨੇ ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਦਰਜਨਾਂ ਪਾਰਟੀ ਅਹੁਦੇਦਾਰਾਂ, ਵਿਧਾਇਕਾਂ ਅਤੇ ਮੰਤਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ’ਚ ਚੋਣ ਇਲਾਕੇ ਦੇ ਪਾਰਟੀ ਆਗੂਆਂ ਨਾਲ ਨਗਰ ਕੌਂਸਲਾਂ, ਕਮੇਟੀਆਂ ਅਤੇ ਨਗਰ ਪੰਚਾਇਤਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਸੂਬੇ ਦੀਆਂ ਪੰਜ ਨਗਰ ਨਿਗਮਾਂ ਦੇ ਨਾਲ-ਨਾਲ 42 ਨਗਰ ਕੌਂਸਲਾਂ ਅਤੇ ਕਮੇਟੀਆਂ ਲਈ ਵੀ ਚੋਣਾਂ ਹੋਣੀਆਂ ਹਨ। ਆਮ ਆਦਮੀ ਪਾਰਟੀ ਦਾ ਪੂਰਾ ਧਿਆਨ ਨਗਰ ਨਿਗਮਾਂ ਦੇ ਨਾਲ-ਨਾਲ ਸਾਰੀਆਂ ਕੌਂਸਲਾਂ ਅਤੇ ਕਮੇਟੀਆਂ ’ਤੇ ਵੀ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨਗਰ ਨਿਗਮ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਅਸੀਂ ਪਿਛਲੇ ਤਿੰਨ-ਚਾਰ ਦਿਨਾਂ ’ਚ ਸਾਰੀਆਂ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਨਾਲ ਸਬੰਧਤ ਸਥਾਨਕ ਪਾਰਟੀ ਆਗੂਆਂ ਨਾਲ ਸਾਰੇ ਮੁੱਦਿਆਂ ’ਤੇ ਵਿਸਥਾਰਪੂਰਵਕ ਗੱਲਬਾਤ ਕੀਤੀ ਹੈ। ਚੋਣਾਂ ਲਈ ਸਾਡੀ ਰਣਨੀਤੀ ਤਿਆਰ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਸਕੂਲੀ ਬੱਚਿਆਂ ਲਈ ਵੱਡਾ ਫ਼ੈਸਲਾ, ਜਾਰੀ ਕੀਤੀਆਂ ਸਖ਼ਤ ਹਦਾਇਤਾਂ
ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਸ਼ਹਿਰਾਂ ਦੇ ਲੋਕ ਆਸ ਭਰੀਆਂ ਨਜ਼ਰਾਂ ਨਾਲ ਆਮ ਆਦਮੀ ਪਾਰਟੀ ਵੱਲ ਦੇਖ ਰਹੇ ਹਨ। ‘ਆਪ’ ਸਰਕਾਰ ਵਲੋਂ ਪਿਛਲੇ ਢਾਈ ਸਾਲਾਂ ਦੌਰਾਨ ਕੀਤੇ ਗਏ ਕੰਮਾਂ ਤੋਂ ਲੋਕ ਬੇਹੱਦ ਪ੍ਰਭਾਵਿਤ ਹਨ। ਹੁਣ ਸਥਾਨਕ ਸ਼ਾਸਨ ’ਚ ਵੀ ਲੋਕ ਆਮ ਆਦਮੀ ਪਾਰਟੀ ਨੂੰ ਮੌਕਾ ਦੇਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਸ਼ਹਿਰ ਵਾਸੀਆਂ ’ਚ ਜਿਸ ਤਰ੍ਹਾਂ ਦਾ ਉਤਸ਼ਾਹ ਹੈ, ਉਸ ਨੂੰ ਵੇਖਦਿਆਂ ਮੈਂ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ ਆਮ ਆਦਮੀ ਪਾਰਟੀ ਇਸ ਚੋਣ ਵਿਚ ਵੱਡੀ ਜਿੱਤ ਦਰਜ ਕਰੇਗੀ।
ਵੱਖ-ਵੱਖ ਪਾਰਟੀਆਂ ਤੇ ਜਥੇਬੰਦੀਆਂ ਵਲੋਂ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਭਾ ਤੋਂ ਬਾਅਦ ਨਗਰ ਨਿਗਮ ਚੋਣਾਂ ਕਰਵਾਉਣ ਦੀ ਮੰਗ ’ਤੇ ਅਮਨ ਅਰੋੜਾ ਨੇ ਕਿਹਾ ਕਿ ਅਸੀਂ ਵੀ ਮੁੱਖ ਚੋਣ ਕਮਿਸ਼ਨਰ ਕੋਲ ਇਹ ਮੰਗ ਰੱਖੀ ਹੈ। ਤਾਰੀਖ਼ਾਂ ਦਾ ਐਲਾਨ ਕਰਨ ਦਾ ਅਧਿਕਾਰ ਚੋਣ ਕਮਿਸ਼ਨ ਕੋਲ ਹੈ ਅਤੇ ਉਹ ਹੀ ਤਾਰੀਖ਼ ਤੈਅ ਕਰੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਘਟਨਾ, ਖੇਡਦੇ-ਖੇਡਦੇ ਮਾਸੂਮ ਦੀ ਚਲੀ ਗਈ ਜਾਨ, ਪਲਾਂ 'ਚ ਉਜੜਿਆ ਪਰਿਵਾਰ
ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਸਬੰਧੀ ਹਾਈ ਕੋਰਟ ਦੇ ਕੁਝ ਸਖ਼ਤ ਹੁਕਮ ਹਨ। ਕਮਿਸ਼ਨ ਨੇ ਅਦਾਲਤ ਦੇ ਹੁਕਮਾਂ ਤੋਂ ਬਾਅਦ ਤਰੀਕ ਤੈਅ ਕਰਨੀ ਹੈ, ਇਸ ਲਈ ਸਾਨੂੰ ਚੋਣ ਕਮਿਸ਼ਨ ਦੇ ਫ਼ੈਸਲੇ ਦੀ ਉਡੀਕ ਕਰਨੀ ਚਾਹੀਦੀ ਹੈ। ਮੀਟਿੰਗ ’ਚ ਲਾਲਜੀਤ ਸਿੰਘ ਭੁੱਲਰ, ਹਰਦੀਪ ਸਿੰਘ ਮੁੰਡੀਆਂ, ਚੇਤਨ ਸਿੰਘ ਜੌੜਾਮਾਜਰਾ, ਗੁਰਮੀਤ ਸਿੰਘ ਮੀਤ ਹੇਅਰ, ਪ੍ਰੋ. ਬਲਜਿੰਦਰ ਕੌਰ, ਮਨਵਿੰਦਰ ਸਿੰਘ ਗਿਆਸਪੁਰਾ, ਡਾ. ਚਰਨਜੀਤ ਸਿੰਘ, ਅੰਮ੍ਰਿਤਪਾਲ ਸਿੰਘ ਸੁਖਾਨੰਦ, ਗੁਰਿੰਦਰ ਸਿੰਘ ਗੈਰੀ ਵੜਿੰਗ, ਦਵਿੰਦਰਜੀਤ ਸਿੰਘ ਲਾਡੀ ਢੋਸ, ਬਲਕਾਰ ਸਿੰਘ ਸਿੱਧੂ, ਵਿਜੈ ਸਿੰਗਲਾ, ਗੁਰਪ੍ਰੀਤ ਸਿੰਘ ਵਣਾਂਵਾਲੀ, ਮਾਸਟਰ ਜਗਸੀਰ ਸਿੰਘ, ਗੁਰਲਾਲ ਘਨੌਰ, ਜਗਦੀਪ ਸਿੰਘ ਬਰਾੜ, ਦਲਵੀਰ ਸਿੰਘ ਟੌਂਗ, ਗੁਰਦੀਪ ਰੰਧਾਵਾ ਅਤੇ ਸੰਨੀ ਆਹਲੂਵਾਲੀਆ ਹਾਜ਼ਰ ਸਨ। ਇਨ੍ਹਾਂ ਤੋਂ ਇਲਾਵਾ ਪਾਰਟੀ ਦੇ ਡਵੀਜ਼ਨ ਇੰਚਾਰਜ, ਜ਼ਿਲ੍ਹਾ ਇੰਚਾਰਜ, ਜ਼ਿਲ੍ਹਾ ਪ੍ਰਧਾਨ ਅਤੇ ਚੋਣ ਨਾਲ ਸਬੰਧਤ ਸਥਾਨਾਂ ਦੇ ਹੋਰ ਸਥਾਨਕ ਪਾਰਟੀ ਅਹੁਦੇਦਾਰ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਕੇਂਦਰ ਵੱਲੋਂ ਪੰਜਾਬ ਵਾਸੀਆਂ ਲਈ ਵੱਡਾ ਤੋਹਫ਼ਾ, ਇਨ੍ਹਾਂ ਜ਼ਿਲ੍ਹਿਆਂ ਨੂੰ ਹੋਵੇਗਾ ਫਾਇਦਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਿਗਮ ਚੋਣਾਂ ਲੜਨ ਦੇ ਚਾਹਵਾਨਾਂ ਲਈ ‘ਆਪ’ ਦਾ ਫਾਰਮ ਤਿਆਰ, ਹੁਣ ਹਾਈਕਮਾਂਡ ਤੋਂ ਹਰੀ ਝੰਡੀ ਦੀ ਉਡੀਕ
NEXT STORY