ਨੈਸ਼ਨਲ ਡੈਸਕ- ਇੰਡੀਅਨ ਨੈਸ਼ਨਲ ਲੋਕ ਦਲ (INLD) ਦੇ ਕੌਮੀ ਪ੍ਰਧਾਨ ਜਨਰਲ ਸਕੱਤਰ ਅਭੈ ਸਿੰਘ ਚੌਟਾਲਾ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਨਾਂਦੇੜ ਵਿਖੇ ਗੁਰੂਘਰ 'ਚ ਹੋਏ ਜਾਨਲੇਵਾ ਹਮਲੇ ਮਗਰੋਂ ਉਨ੍ਹਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ਚਾਲ ਜਾਣਿਆ।
ਚੌਟਾਲਾ ਨੇ ਆਪਣੇ ਐਕਸ ਅਕਾਊਂਟ 'ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, 'ਮੇਰੇ ਅਜ਼ੀਜ਼ ਦੋਸਤ ਅਤੇ ਪਰਿਵਾਰਕ ਮੈਂਬਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਹਾਲਚਾਲ ਜਾਣਿਆ ਅਤੇ ਉਨ੍ਹਾਂ ਦੀ ਤੰਦਰੁਸਤੀ ਦੀ ਕਾਮਨਾ ਕੀਤੀ। ਉਨ੍ਹਾਂ ਸੁਖਬੀਰ ਬਾਦਲ ਨਾਲ ਤਸਵੀਰਾਂ ਸ਼ੇਅਰ ਕਰਦੇ ਹੋਏ ਅੱਗੇ ਲਿਖਿਆ ਕਿ ਉਹ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਸੁਖਬੀਰ ਬਾਦਲ ਹਮੇਸ਼ਾ ਤੰਦਰੁਸਤ ਰਹਿਣ ਤੇ ਲੰਬਾ ਜੀਵਨ ਜਿਊਣ।'
मेरे अजीज मित्र और पारिवारिक सदस्य शिरोमणि अकाली दल के अध्यक्ष एवं पंजाब के पूर्व उपमुख्यमंत्री स. सुखबीर सिंह बादल जी का हालचाल जाना और उनके उत्तम स्वास्थ्य एवं शीघ्र पूर्ण स्वस्थ होने की कामना की।
ईश्वर से प्रार्थना है कि सुखबीर सिंह जी को सदैव स्वस्थ एवं दीर्घायु रखें| pic.twitter.com/ZjBEoisZkk
— Abhay Singh Chautala (@AbhaySChautala) August 27, 2026
ਜ਼ਿਕਰਯੋਗ ਹੈ ਕਿ ਬੀਤੀ 13 ਅਗਸਤ ਨੂੰ ਪਰਿਵਾਰ ਸਮੇਤ ਮਹਾਰਾਸ਼ਟਰ ਦੇ ਨਾਂਦੇੜ ਵਿਖੇ ਇਕ ਗੁਰੂਘਰ 'ਚ ਨਤਮਸਤਕ ਹੋਣ ਲਈ ਗਏ ਸਨ। ਇਸ ਦੌਰਾਨ ਇਕ ਵਿਅਕਤੀ ਨੇ ਤੇਜ਼ਧਾਰ ਹਥਿਆਰ ਨਾਲ ਸੁਖਬੀਰ ਬਾਦਲ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਸੁਖਬੀਰ ਬਾਦਲ ਤੇ ਇਕ ਸੁਰੱਖਿਆ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ। ਹਮਲਾਵਰ ਨੂੰ ਬਾਅਦ 'ਚ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਤੇ ਸੁਖਬੀਰ ਬਾਦਲ ਤੇ ਸੁਰੱਖਿਆ ਕਰਮਚਾਰੀ ਨੂੰ ਹਸਪਤਾਲ ਲਿਜਾ ਕੇ ਇਲਾਜ ਕਰਵਾਇਆ ਗਿਆ।
ਇਹ ਵੀ ਪੜ੍ਹੋ- ਭਿਆਨਕ ਹੜ੍ਹ ਸਮੇਂ ਭਾਰਤ ਨੇ ਨੇਪਾਲ ਨੂੰ ਭੇਜੀ ਮਦਦ ! ਨੇਪਾਲੀ ਪ੍ਰਧਾਨ ਮੰਤਰੀ ਨੇ PM ਮੋਦੀ ਦਾ ਕੀਤਾ ਧੰਨਵਾਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਾਜਿੰਦਰਾ ਹਸਪਤਾਲ ਦੇ ਬਾਹਰ ਹੰਗਾਮਾ, 2 ਧੜਿਆਂ ’ਚ ਜ਼ਬਰਦਸਤ ਝੜਪ, ਚੱਲੇ ਘਸੁੰਨ-ਮੁੱਕੇ
NEXT STORY