ਅੰਮ੍ਰਿਤਸਰ- ਕਾਕਰੋਚ ਜਨਤਾ ਪਾਰੀ (CJP) ਦੇ ਫਾਊਂਡਰ ਅਭਿਜੀਤ ਦੀਪਕੇ ਭਲਕੇ ਪੰਜਾਬ ਆ ਰਹੇ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਟਵੀਟ 'ਤੇ ਵੀਡੀਓ ਸਾਂਝੀ ਕਰਕੇ ਦਿੱਤੀ ਹੈ। ਦੱਸ ਦੇਈਏ ਕਿ ਅਭਿਜੀਤ ਭਲਕੇ ਸ਼ਾਮ 4 ਵਜੇ ਅੰਮ੍ਰਿਤਸਰ ਗੇਟ ਵਿਖੇ ਆ ਰਹੇ ਹਨ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼, SGPC ਵੱਲੋਂ ਜਾਂਚ ਦੀ ਮੰਗ
ਅਭਿਜੀਤ ਨੇ ਨੌਜਵਾਨਾਂ ਨੂੰ ਕੀਤੀ ਖਾਸ ਅਪੀਲ
ਅਭਿਜੀਤ ਨੇ ਸਾਰੇ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਕੱਲ੍ਹ ਮੈਨੂੰ ਸ਼ਾਮ 4 ਵਜੇ ਮੈਨੂੰ ਅੰਮ੍ਰਿਤਸਰ ਗੇਟ ਅੱਗੇ ਮਿਲਣ ਤੇ ਅਸੀਂ ਸਾਰੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਕਰਾਂਗੇ ਤੇ ਮੈਨੂੰ ਪੂਰੀ ਉਮੀਦ ਹੈ ਕਿ ਜੇਕਰ ਅਸੀਂ ਇਕੱਠੇ ਹੋ ਕੇ ਆਵਾਜ਼ ਚੁੱਕਾਂਗੇ ਤਾਂ NEET ਤੇ CBSE ਦੇ ਬੱਚਿਆਂ ਨੂੰ ਨਿਆਂ ਜ਼ਰੂਰ ਮਿਲੇਗਾ ਤੇ ਆਓ ਅਸੀਂ ਸ਼ਾਂਤੀਪੂਰਨ ਪ੍ਰਦਰਸ਼ਨ ਕਰਦੇ ਹਾਂ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਤੇਜ਼ ਹਨੇਰੀ ਦਾ ਕਹਿਰ: ਦੀਵਾਰ ਡਿੱਗਣ ਕਾਰਣ ਵਿਅਕਤੀ ਦੀ ਮੌਤ, ਕਈ ਥਾਵਾਂ 'ਤੇ ਭਾਰੀ ਨੁਕਸਾਨ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ ਦਿੱਲੀ ਅਤੇ ਪੁਣੇ ਵਿੱਚ ਦੋ ਸਫਲ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕਰ ਚੁੱਕੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੇ ਅੱਜ ਲਖਨਊ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਵੱਲੋਂ ਧਰਮਿੰਦਰ ਪ੍ਰਧਾਨ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਵਿਦਿਆਰਥੀਆਂ ਨਾਲ ਪ੍ਰਦਰਸ਼ਨ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ, ਪਰਿਵਾਰ 'ਚ ਖ਼ੁਸ਼ੀ ਦੀ ਲਹਿਰ
NEXT STORY