ਅਬੋਹਰ (ਸੁਨੀਲ) : ਅਬੋਹਰ-ਸ਼੍ਰੀਗੰਗਾਨਗਰ ਕੌਮਾਂਤਰੀ ਰੋਡ ਨੰ. 15 'ਤੇ ਨੇੜੇ ਆਉਂਦੇ ਪਿੰਡ ਹਰੀਪੁਰਾ ਵਿਖੇ ਕੁਝ ਨੌਜਵਾਨਾਂ ਵਲੋਂ ਇਕ ਨਾਬਾਲਗ ਲੜਕੇ ਨੂੰ ਘਰ ਬੁਲਾ ਕੇ ਉਸ ਨਾਲ ਬਦਫੈਲੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਖੂਈਆਂ ਸਰਵਰ ਪੁਲਸ ਨੇ ਪੀੜਤ ਦੇ ਪਿਤਾ ਦੇ ਬਿਆਨਾਂ 'ਤੇ ਉਕਤ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਮਾਮਲੇ 'ਚ ਨਾਮਜ਼ਦ ਦੋਸ਼ੀਆਂ 'ਚੋਂ ਇਕ ਦੋਸ਼ੀ ਨੇ ਆਪਣੇ 'ਤੇ ਕਾਰਵਾਈ ਹੁੰਦੇ ਦੇਖ ਬੀਤੀ ਸ਼ਾਮ ਖੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ, ਜਦਕਿ ਉਸਦੇ ਦੋ ਹੋਰ ਸਾਥੀ ਫਰਾਰ ਦੱਸੇ ਜਾ ਰਹੇ ਹਨ। ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਅਬੋਹਰ ਵਿਖੇ ਆਈ.ਟੀ.ਆਈ. ਕਾਲਜ ਦਾ ਵਿਦਿਆਰਥੀ ਸੀ।
ਪੁਲਸ ਨੂੰ ਦਿੱਤੇ ਬਿਆਨਾਂ 'ਚ ਪੀੜਤ ਦੇ ਪਿਤਾ ਨੇ ਦੱਸਿਆ ਕਿ ਉਸਦਾ 13 ਸਾਲਾ ਬੇਟਾ ਪਿੰਡ ਦੇ ਸਰਕਾਰੀ ਸਕੂਲ ਵਿਖੇ ਨੌਂਵੀ ਜਮਾਤ ਦਾ ਵਿਦਿਆਰਥੀ ਹੈ। ਪਿੰਡ ਦੇ ਹੀ 21 ਸਾਲਾ ਰਾਜ ਕਮਲ ਪੁੱਤਰ ਵਿਜੈ ਪਾਲ ਨੇ ਉਸਨੂੰ ਆਪਣੇ ਘਰ ਲੈ ਜਾ ਕੇ ਆਪਣੇ ਦੋ ਸਾਥੀਆਂ ਰਾਜਾ ਪੁੱਤਰ ਪੇਪਾ ਰਾਮ ਅਤੇ ਵਿਨੋਦ ਪੁੱਤਰ ਰਾਧਾ ਨਾਲ ਮਿਲ ਕੇ ਉਸ ਨਾਲ ਗੱਲਤ ਕੰਮ ਕੀਤਾ, ਜਿਸ ਮਗਰੋਂ ਉਸ ਨੇ ਇਹ ਸਾਰੀ ਗੱਲ ਆਪਣੇ ਪਰਿਵਾਰ ਨੂੰ ਦੱਸੀ। ਘਟਨਾ ਮਗਰੋਂ ਜਦੋਂ ਉਹ ਰਾਜਾ ਦੇ ਪਿਤਾ ਨੂੰ ਨਾਲ ਲੈ ਕੇ ਰਾਜ ਕਮਲ ਦੇ ਘਰ ਗਏ ਤਾਂ ਉਸਦੇ ਪਰਿਵਾਰ ਵਾਲੇ ਘਰ 'ਚ ਨਹੀਂ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਸ਼ਿਕਾਇਤ ਪੁਲਸ ਨੂੰ ਦਰਜ ਕਰਵਾ ਦਿੱਤੀ। ਪੁਲਸ ਨੇ ਉਕਤ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰਕੇ ਪੀੜਤ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾ ਦਿੱਤਾ। ਦੂਜੇ ਪਾਸੇ ਪਰਿਵਾਰ ਵਾਲਿਆਂ ਨੂੰ ਇਸ ਗੱਲ ਦਾ ਪਤਾ ਲੱਗਣ ਦੇ ਡਰ ਅਤੇ ਪੁਲਸ ਕਾਰਵਾਈ ਹੁੰਦੇ ਦੇਖ ਰਾਜ ਕਮਲ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
ਮ੍ਰਿਤਕ ਰਾਜ ਕਮਲ ਦੇ ਪਿਤਾ ਨੂੰ ਇਸ ਗੱਲ ਸੂਚਨਾ ਮਿਲਣ 'ਤੇ ਉਨ੍ਹਾਂ ਨੇ ਪੁਲਸ ਨੂੰ ਸੂਚਨਾ ਦਿੱਤੀ ਅਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰੱਖਵਾ ਦਿੱਤਾ। ਹਸਪਤਾਲ 'ਚ ਮੌਜੂਦ ਖੂਈਆਂ ਸਰਵਰ ਦੇ ਸਹਾਇਕ ਸਬ ਇੰਸਪੈਕਟਰ ਸੁਖਪਾਲ ਨੇ ਦੱਸਿਆ ਕਿ ਇਸ ਘਟਨਾਕ੍ਰਮ 'ਚ ਸ਼ਾਮਲ ਇਕ ਦੋਸ਼ੀ ਨੇ ਆਤਮ ਹੱਤਿਆ ਕਰ ਲਈ ਹੈ, ਜਦਕਿ ਦੋ ਦੋਸ਼ੀ ਪੁਲਸ ਦੀ ਗ੍ਰਿਫਤ ਚੋਂ ਬਾਹਰ ਹੈ, ਜਿਨਾਂ ਨੂੰ ਕਾਬੂ ਕਰਨ ਲਈ ਪੁਲਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਗੈਂਗਸਟਰ ਨੂੰ ਸਪਲਾਈ ਕਰਨ ਜਾ ਰਿਹਾ ਸੀ ਹਥਿਆਰ, ਚੜ੍ਹਿਆ ਪੁਲਸ ਅੜਿੱਕੇ
NEXT STORY