ਅਬੋਹਰ (ਸੁਨੀਲ): ਪਿੰਡ ਪੰਜਾਵਾ ’ਚ ਇਕ ਖ਼ੇਤ ’ਚ ਬਣੇ ਪਾਣੀ ਦੇ ਕੰਟੇਨਰ ’ਚ ਡੁੱਬਣ ਨਾਲ 2 ਬੱਚਿਆਂ ਦੀ ਦਰਦਨਾਕ ਮੌਤ ਹੋਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਘਟਨਾ ਸ਼ਨੀਵਾਰ ਸ਼ਾਮ ਦੀ ਹੈ। ਜਾਣਕਾਰੀ ਮੁਤਾਬਕ ਗੁਰਦੇਵ ਸਿੰਘ ਦਾ ਪੁੱਤਰ ਹਰਮਨਦੀਪ ਸਿੰਘ 14 ਸਾਲਾ ਆਪਣੇ ਦੋਸਤ ਮੋਹਿਤ ਕੁਮਾਰ ਪੁੱਤਰ ਗੋਪੀ ਰਾਮ (13-14) ਨੂੰ ਲੈ ਕੇ ਖ਼ੇਤ ’ਚ ਗਿਆ ਸੀ। ਉਨ੍ਹਾਂ ਦੇ ਖ਼ੇਤ ਦੇ ਨਾਲ ਹੀ ਇਕ ਹੋਰ ਖ਼ੇਤ ’ਚ ਪਾਣੀ ਦਾ ਕੰਟੇਨਰ ਬਣਿਆਂ ਹੋਇਆ ਹੈ, ਜਿਸ ’ਚ ਅੱਧਾ ਪਾਣੀ ਭਰਿਆ ਹੋਇਆ ਸੀ ਪਰ ਪਾਣੀ ਦੇ ਕੰਟੇਨਰ ’ਚ ਨਾ ਤਾਂ ਕੋਈ ਕੰਧ ਬਣੀ ਹੈ ਅਤੇ ਨਾ ਹੀ ਕੋਈ ਤਾਰ ਲਗਾਈ ਗਈ ਹੈ।
ਇਹ ਵੀ ਪੜ੍ਹੋ : ਮੋਗਾ: ਰੱਖੜੀ ਮੌਕੇ ਮਾਂ ਨੂੰ ਮਿਲਿਆ ਅਨੋਖਾ ‘ਤੋਹਫਾ’,14 ਵਰ੍ਹੇ ਪਹਿਲਾਂ ਗੁੰਮ ਹੋਏ ਪੁੱਤਰ ਨੂੰ ਦੇਖ ਅੱਖਾਂ ’ਚੋਂ ਵਹਿ ਤੁਰੇ ਹੰਝੂ (ਤਸਵੀਰਾਂ)
ਦੱਸਣਯੋਗ ਹੈ ਕਿ ਹਰਮਨਦੀਪ ਅਤੇ ਮੋਹਿਤ ਕੁਮਾਰ ਕੰਟੇਨਰ ਦੇਖਣ ਗਏ ਸਨ ਕਿ ਕੰਟੇਨਰ ’ਚ ਕਿਸ ਤਰ੍ਹਾਂ ਡਿੱਗ ਗਏ ਕਿਸੇ ਨੂੰ ਪਤਾ ਹੀ ਨਹੀਂ ਚੱਲਿਆ। ਜਦੋਂ ਕੁੱਝ ਦੇਰ ਬਾਅਦ ਦੇਖਿਆ ਤਾਂ ਦੋਵਾਂ ਦੀਆਂ ਲਾਸ਼ਾਂ ਪਾਣੀ ’ਚ ਤੈਰ ਰਹੀਆਂ ਸਨ। ਜਿਵੇਂ ਹੀ ਦੋਵਾਂ ਦੀ ਮੌਤ ਦਾ ਪਤਾ ਪਿੰਡ ਅਤੇ ਪਰਿਵਾਰ ’ਚ ਚੱਲਿਆ ਤਾਂ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ। ਰਿਸ਼ਤੇਦਾਰਾਂ ਨੇ ਦੋਵੇਂ ਲਾਸ਼ਾਂ ਨੂੰ ਬਾਹਰ ਕੱਢਿਆ ਅਤੇ ਪੁਲਸ ਨੂੰ ਸੂਚਨਾ ਦਿੱਤੀ ਪਰ ਪੁਲਸ ਘਟਨਾ ਦੇ ਕਰੀਬ ਡੇਢ ਘੰਟੇ ਬਾਅਦ ਵੀ ਮੌਕੇ ’ਤੇ ਨਹੀਂ ਪਹੁੰਚੀ ਜਦਕਿ ਪਿੰਡ ਦੀ ਪੰਚਾਇਤ ਅਤੇ ਰਿਸ਼ਤੇਦਾਰਾਂ ਨੇ ਕਈ ਵਾਰ ਸੂਚਿਤ ਕੀਤਾ। ਪਿੰਡ ਦੇ ਮੌਜੂਦਾ ਸਰਪੰਚ ਸਤਨਾਮ ਸਿੰਘ ਅਤੇ ਸਾਬਕਾ ਸਰਪੰਚ ਅੰਗਰੇਜ ਸਿੰਘ, ਕੇਵਲ ਸਿੰਘ ਅਤੇ ਹੰਸਰਾਜ ਨੇ ਕਿਹਾ ਕਿ ਸੂਚਨਾ ਦੇਣ ਦੇ ਬਾਅਦ ਵੀ ਪੁਲਸ ਕਰੀਬ ਡੇਢ ਘੰਟੇ ਤੱਕ ਨਹੀਂ ਪਹੁੰਚੀ, ਜਿਸ ਨੂੰ ਲੈ ਕੇ ਪਿੰਡ ਵਾਸੀਆਂ ’ਚ ਰੋਸ ਪਾਇਆ ਜਾ ਰਿਹਾ ਹੈ ਅਤੇ ਆਖ਼ਰ ਪਿੰਡ ਵਾਸੀਆਂ ਨੇ ਦੋਵਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਬਾਹਰ ਲੈ ਜਾਣ ਦਾ ਫ਼ੈਸਲਾ ਕੀਤਾ।
ਇਹ ਵੀ ਪੜ੍ਹੋ : ਫਿਰੋਜ਼ਪੁਰ ਤੋਂ ਵੱਡੀ ਖ਼ਬਰ : ਪਿਓ ਨੇ ਨੌਜਵਾਨ ਪੁੱਤ ਦਾ ਗੋਲ਼ੀ ਮਾਰ ਕੇ ਕੀਤਾ ਕਤਲ
ਹਰੀਸ਼ ਰਾਵਤ ਦੀ ਚੰਡੀਗੜ੍ਹ ਫੇਰੀ ਦੌਰਾਨ ਅਨੁਸ਼ਾਸਨ ਨੂੰ ਸਖ਼ਤੀ ਨਾਲ ਲਾਗੂ ਕਰਨ ਦਾ ਉੱਠੇਗਾ ਮੁੱਦਾ
NEXT STORY