ਲੁਧਿਆਣਾ (ਅਨਿਲ, ਸਹਿਗਲ) : ਥਾਣਾ ਮਿਹਰਬਾਨ ਅਧੀਨ ਪੈਂਦੇ ਇਲਾਕੇ ਦੀ ਰਹਿਣ ਵਾਲੀ 5ਵੀਂ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ-ਜ਼ਿਨਾਹ ਮਾਮਲੇ 'ਚ ਦੋਸ਼ੀ ਦੇ ਸੈਂਪਲ ਲੈ ਕੇ ਡੀ. ਐੱਨ. ਏ. ਨਾਲ ਮੈਚ ਕਰਾਉਣ ਲਈ ਲੈਬ 'ਚ ਭੇਜ ਦਿੱਤੇ ਗਏ ਹਨ। ਉਕਤ ਵਿਦਿਆਰਥਣ ਦਾ ਗਰਭਪਾਤ ਅਦਾਲਤ ਦੇ ਹੁਕਮਾਂ ਤਹਿਤ ਸਿਵਲ ਹਸਪਤਾਲ 'ਚ 4 ਦਿਨ ਪਹਿਲਾਂ ਕੀਤਾ ਗਿਆ ਸੀ, ਜਦੋਂ ਕਿ ਉਸ ਦੇ ਭਰੂਣ ਨੂੰ ਡੀ. ਐੱਨ. ਏ. ਜਾਂਚ ਲਈ ਭੇਜਿਆ ਗਿਆ ਹੈ। ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਪੁਲਸ ਦੀ ਨਿਗਰਾਨੀ 'ਚ ਦੋਸ਼ੀ ਦੇ ਸੈਂਪਲ ਲੈ ਕੇ ਜਾਂਚ ਲਈ ਭੇਜ ਦਿੱਤੇ ਗਏ ਹਨ। ਡੀ. ਐੱਨ. ਏ. ਜਾਂਚ ਰਿਪੋਰਟ ਤੋਂ ਬਾਅਦ ਪੁਲਸ ਵਲੋਂ ਅੰਤਰਿਮ ਕਾਰਵਾਈ ਤੈਅ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਦਾਖ਼ਲਿਆਂ ਦੀ ਤਾਰੀਖ਼ 'ਚ ਹੋਇਆ ਵਾਧਾ
ਜ਼ਿਕਰਯੋਗ ਹੈ ਕਿ 31 ਜੁਲਾਈ ਨੂੰ ਪੁਲਸ ਥਾਣਾ ਮਿਹਰਬਾਨ 'ਚ ਪੀੜਤਾ ਦੀ ਮਾਂ ਦੀ ਸ਼ਿਕਾਇਤ 'ਤੇ ਦੋਸ਼ੀ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਪੀੜਤਾ ਦੇ ਘਰ ਆਉਣ ਵਾਲੇ ਨੌਜਵਾਨ ਨੇ ਜ਼ਬਰਨ ਉਸ ਨਾਲ ਸਰੀਰਕ ਸਬੰਧ ਬਣਾਏ, ਜਿਸ ਤੋਂ ਬਾਅਦ ਉਹ 4 ਮਹੀਨਿਆਂ ਦੀ ਗਰਭਵਤੀ ਹੋ ਗਈ।
ਇਹ ਵੀ ਪੜ੍ਹੋ : PGI ਦੇ ਡਾਕਟਰ ਹੁਣ ਟੈਂਟ ’ਚ ਦੇਖਣਗੇ ਮਰੀਜ਼, GMCH ’ਚ ਆਨਲਾਈਨ ਰਜਿਸਟ੍ਰੇਸ਼ਨ ਬੰਦ
ਪੁਲਸ ਨੇ ਉਕਤ ਨੌਜਵਾਨ 'ਤੇ ਮਾਮਲਾ ਦਰਜ ਕਰਦੇ ਹੋਏ ਪੀੜਤਾ ਦਾ ਗਰਭਪਾਤ ਕਰਵਾਉਣ ਲਈ ਅਦਾਲਤ ਤੋਂ ਹੁਕਮ ਲਏ ਅਤੇ ਫਿਰ ਸਿਵਲ ਹਸਪਤਾਲ 'ਚ ਪੀੜਤਾ ਦਾ ਗਰਭਪਾਤ ਕਰਵਾਇਆ ਗਿਆ। ਹੁਣ ਭਰੂਣ ਨੂੰ ਦੋਸ਼ੀ ਨੌਜਵਾਨ ਦੇ ਡੀ. ਐੱਨ. ਏ. ਨਾਲ ਮੈਚ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪ੍ਰਦੂਸ਼ਣ ਫੈਲਾਉਣ 'ਤੇ ਹੋਵੇਗੀ ਸਖ਼ਤ ਕਾਰਵਾਈ! ਜਾਰੀ ਹੋ ਗਏ ਨਿਰਦੇਸ਼
NEXT STORY