ਤਰਨਤਾਰਨ (ਰਮਨ) : ਵਿਦੇਸ਼ ਭੇਜਣ ਦੇ ਨਾਮ ਉਪਰ ਸਾਢੇ 5 ਲੱਖ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿਚ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ 5 ਵਿਅਕਤੀਆਂ ਖਿਲਾਫ ਪਰਚਾ ਦਰਜ ਕਰਨ ਉਪਰੰਤ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਰਬਜੀਤ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਸ਼ੇਖਚੱਕ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦੇ ਬੇਟੇ ਕਮਲਪ੍ਰੀਤ ਸਿੰਘ ਨੂੰ ਪੁਰਤਗਾਲ ਭੇਜਣ ਦੇ ਨਾਮ ਉਪਰ ਸਾਢੇ 5 ਲੱਖ ਰੁਪਏ ਦੀ ਠੱਗੀ ਮਾਰੀ ਗਈ ਹੈ, ਜਿਸ ਦੀ ਜਾਂਚ ਪੁਲਸ ਅਧਿਕਾਰੀ ਗੁਲਜਾਰ ਸਿੰਘ ਵੱਲੋਂ ਕੀਤੇ ਜਾਣ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਹਰਸਿਮਰਤ ਸਿੰਘ ਪੁੱਤਰ ਬਲਵੰਤ ਸਿੰਘ, ਜੋਗਿੰਦਰ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਮੀਆਂਵਿੰਡ, ਸਤਿੰਦਰ ਕੌਰ ਪਤਨੀ ਸਤਨਾਮ ਸਿੰਘ ਵਾਸੀ ਰਾਏ ਮੂਨ ਟੂਰਿਸਟ ਚੌਥੀ ਮੰਜ਼ਲ ਅਰੋੜਾ ਪ੍ਰਾਈਮ ਟਾਵਰ, ਪੁਲਸ ਲਾਈਨ ਜਲੰਧਰ ਅਤੇ ਸਤਨਾਮ ਸਿੰਘ ਵਾਸੀ ਰਾਏ ਮੋਨ ਟੂਰਿਸਟ ਪੁਲਸ ਲਾਈਨ ਜਲੰਧਰ ਵੱਲੋਂ ਮੁਦਈ ਦੇ ਲੜਕੇ ਕਮਲਪ੍ਰੀਤ ਸਿੰਘ ਨੂੰ ਪੁਰਤਗਾਲ ਭੇਜਣ ਦੇ ਨਾਮ ਉਪਰ 5 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰੀ ਗਈ ਹੈ।
ਇਸ ਦੇ ਚੱਲਦਿਆਂ ਕਮਲਪ੍ਰੀਤ ਸਿੰਘ ਨੂੰ ਪੁਰਤਗਾਲ ਦੀ ਬਜਾਏ ਸਰਬੀਆ ਦੇਸ਼ ਭੇਜ ਦਿੱਤਾ ਗਿਆ, ਜਿੱਥੇ ਉਸ ਨੂੰ ਏਅਰਪੋਰਟ ਅਥਾਰਟੀ ਨੇ ਗ੍ਰਿਫਤਾਰ ਕਰਕੇ ਆਸਟਰੀਆ ਦੇਸ਼ ਵਿਚ ਭੇਜ ਦਿੱਤਾ, ਜਿਸ ਤੋਂ ਬਾਅਦ ਕਮਲਪ੍ਰੀਤ ਸਿੰਘ ਭਾਰਤ ਵਾਪਸ ਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਸ੍ਰੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਥਾਣਾ ਸਦਰ ਤਰਨਤਾਰਨ ਵਿਖੇ ਉਕਤ ਚਾਰਾਂ ਮੁਲਜ਼ਮਾਂ ਖਿਲਾਫ ਪਰਚਾ ਦਰਜ ਕਰਦੇ ਹੋਏ ਗ੍ਰਿਫਤਾਰੀ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਅਪੀਲ, ਪੜ੍ਹੋ ਮੰਤਰੀਆਂ ਨੇ ਕੀ ਕਿਹਾ (ਵੀਡੀਓ)
NEXT STORY