ਅੰਮ੍ਰਿਤਸਰ : ਪੂਰੀ ਦੁਨੀਆਂ ਅੰਦਰ ਰੱਬੀ ਫਰਿਸ਼ਤੇ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਜਗਦੇਵ ਕਲਾਂ (ਹਾਲ ਵਾਸੀ ਮੀਰਾਂਕੋਟ ਚੌਂਕ) ਨਾਲ ਸਬੰਧਤ 27 ਸਾਲਾ ਪ੍ਰਦੀਪ ਸਿੰਘ ਪੁੱਤਰ ਬਲਦੇਵ ਸਿੰਘ ਦਾ ਮ੍ਰਿਤਕ ਸਰੀਰ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਮਾਪਿਆਂ ਦਾ ਇਕਲੌਤਾ ਪੁੱਤ ਪ੍ਰਦੀਪ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਤੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਕਰੀਬ 6 ਮਹੀਨੇ ਪਹਿਲਾਂ ਹੀ ਦੁਬਈ ਆਇਆ ਸੀ। ਉਨ੍ਹਾਂ ਦੱਸਿਆ ਕਿ ਦੁਬਈ ਸਥਿਤ ਭਾਰਤੀ ਦੂਤਾਵਾਸ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਦੱਸਿਆ ਸੀ ਕਿ ਦੁਬਈ 'ਚ 10 ਅਪ੍ਰੈਲ ਨੂੰ ਵਾਪਰੇ ਇਕ ਸੜਕ ਹਾਦਸੇ ਦੌਰਾਨ ਲੱਗੀ ਭਿਆਨਕ ਅੱਗ 'ਚ ਬਹੁਤ ਬੁਰੀ ਤਰ੍ਹਾਂ ਝੁਲਸ ਜਾਣ ਕਾਰਨ ਪਿੰਡ ਜਗਦੇਵ ਕਲਾਂ ਨਾਲ ਸੰਬੰਧਤ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਬੰਦ ਦੀ ਕਾਲ, ਜਾਣੋ ਕੀ ਹੈ ਅਸਲ ਸੱਚਾਈ
ਇਸ ਉਪਰੰਤ ਉਨ੍ਹਾਂ ਆਪਣੀ ਅੰਮ੍ਰਿਤਸਰ ਟੀਮ ਨੂੰ ਪ੍ਰਦੀਪ ਦੇ ਪਰਿਵਾਰ ਕੋਲ ਭੇਜ ਕੇ ਉਨ੍ਹਾਂ ਨਾਲ ਵਾਪਰੀ ਅਣਹੋਣੀ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਭਾਰਤੀ ਦੂਤਾਵਾਸ ਦੇ ਸਹਿਯੋਗ ਸਦਕਾ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਰਾਹੀਂ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਪ੍ਰਦੀਪ ਦਾ ਮ੍ਰਿਤਕ ਸਰੀਰ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚਾਉਣ ਉਪਰੰਤ ਉਨ੍ਹਾਂ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੇ ਘਰ ਤੱਕ ਭੇਜਿਆ ਗਿਆ ਹੈ। ਡਾ.ਉਬਰਾਏ ਨੇ ਦੱਸਿਆ ਕਿ ਹਵਾਈ ਅੱਡੇ 'ਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ, ਖਜ਼ਾਨਚੀ ਨਵਜੀਤ ਘਈ ਤੇ ਉਪ ਪ੍ਰਧਾਨ ਹਰਜਿੰਦਰ ਹੇਰ ਵੱਲੋਂ ਪੀੜਤ ਪਰਿਵਾਰ ਦੀ ਦੱਸੀ ਗਈ ਆਰਥਿਕ ਹਾਲਤ ਮੁਤਾਬਿਕ ਉਨ੍ਹਾਂ ਵੱਲੋਂ ਪ੍ਰਦੀਪ ਦੀ ਵੱਡੀ ਭੈਣ ਦੇ ਵਿਆਹ ਲਈ 2 ਲੱਖ ਰੁਪਏ ਜਦ ਕਿ ਬੇਵੱਸ ਪਿਤਾ ਨੂੰ ਘਰ ਦੇ ਗੁਜ਼ਾਰੇ ਲਈ 2500 ਰੁਪਏ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਐਲਾਨ, ਸੂਬੇ ਦੇ ਹਰ ਪਿੰਡ ਵਿਚ...
ਉਨ੍ਹਾਂ ਦੱਸਿਆ ਕਿ ਪ੍ਰਦੀਪ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਉਸ ਦੀ ਕੰਪਨੀ ਵੱਲੋਂ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਟਰੱਸਟ ਵੱਲੋਂ ਡਾ. ਓਬਰਾਏ ਦੀ ਸਰਪ੍ਰਸਤੀ ਹੇਠ ਹੁਣ ਤੱਕ 411 ਦੇ ਕਰੀਬ ਬਦਨਸੀਬ ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ। ਇਸ ਦੌਰਾਨ ਹਵਾਈ ਅੱਡੇ 'ਤੇ ਪ੍ਰਦੀਪ ਸਿੰਘ ਦੀ ਮ੍ਰਿਤਕ ਦੇਹ ਲੈਣ ਪਹੁੰਚੇ ਪਿਤਾ ਬਲਦੇਵ ਸਿੰਘ, ਮਾਮਾ ਹਰਜੀਤ ਸਿੰਘ ਤੇ ਰਣਜੀਤ ਸਿੰਘ, ਨਾਨਾ ਜਸਬੀਰ ਸਿੰਘ ਤੇ ਭਰਾ ਮਾਨਵਦੀਪ ਸਿੰਘ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵੇਲੇ ਕੀਤੀ ਗਈ ਇਸ ਵੱਡੀ ਮਦਦ ਲਈ ਉਨ੍ਹਾਂ ਦਾ ਪਰਿਵਾਰ ਹਮੇਸ਼ਾਂ ਹੀ ਡਾ. ਓਬਰਾਏ ਦਾ ਰਿਣੀ ਰਹੇਗਾ।
ਇਹ ਵੀ ਪੜ੍ਹੋ : ਪੰਜਾਬ ਵਿਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਸ਼ੇ ਦੇ ਖ਼ਾਤਮੇ ਲਈ ਪਿੰਡ ਪੱਧਰ 'ਤੇ ਬਣਨਗੀਆਂ ਕਮੇਟੀਆਂ
NEXT STORY