ਗੁਰਦਾਸਪੁਰ (ਹਰਮਨ) : ਗੁਰਦਾਸਪੁਰ ਸ੍ਰੀ ਹਰਗੋਬਿੰਦਪੁਰ ਜੀ. ਟੀ. ਰੋਡ ’ਤੇ ਸਥਿਤ ਇਕ ਸਕੂਲ ਦੇ ਸਾਹਮਣੇ ਉਸ ਸਮੇਂ ਹਫੜਾ ਦਫੜੀ ਮੱਚ ਗਈ ਜਦ ਇਕ ਸਵਾਰੀਆਂ ਨਾਲ ਭਰੀ ਪ੍ਰਾਈਵੇਟ ਬੱਸ ਅਤੇ ਟਰਾਲੇ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ’ਚ ਸਵਾਰ 15 ਦੇ ਕਰੀਬ ਸਵਾਰੀਆਂ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਲੋਕਾਂ ਦੀ ਮਦਦ ਨਾਲ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਪਹੁੰਚਾਇਆ ਗਿਆ, ਜਿੱਥੇ ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਤੇ ਟਰੱਕ ਦਾ ਡਰਾਈਵਰ ਗੰਭੀਰ ਰੂਪ ’ਚ ਜ਼ਖ਼ਮੀ ਹੈ ਜਿਸਦਾ ਇਲਾਜ ਚਲ ਰਿਹਾ ਹੈ। ਫ਼ਿਲਹਾਲ ਇਸ ਸੜਕ ਦੁਰਘਟਨਾ ’ਚ ਅਜੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆ ਮੌਕੇ ’ਤੇ ਪੁੱਜੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਦੁਰਘਟਨਾ ਦੀ ਜਾਣਕਾਰੀ ਮਿਲਦੇ ਹੀ ਉਹ ਮੌਕੇ ’ਤੇ ਪਹੁੰਚ ਗਏ ਸਨ ਅਤੇ ਜ਼ਖ਼ਮੀ ਹੋਈਆ ਸਵਾਰੀਆਂ ਨੂੰ ਸਿਵਲ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਕ ਮਿੰਨੀ ਪ੍ਰਾਈਵੇਟ ਬਸ ਗੁਰਦਾਸਪੁਰ ਤੋਂ ਆ ਰਹੀ ਸੀ ਅਤੇ ਟਰਾਲਾ ਚਾਲਕ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆ ਰਿਹਾ ਸੀ ਜਦ ਇਹ ਦੋਵੇਂ ਵਾਹਨ ਇਕ ਸਕੂਲ ਦੇ ਨੇੜੇ ਪਹੁੰਚੇ ਤਾਂ ਇਨ੍ਹਾਂ ਦੀ ਆਪਸ ਵਿਚ ਟੱਕਰ ਹੋ ਗਈ।
ਉਨ੍ਹਾਂ ਕਿਹਾ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਨੋਂ ਵਾਹਨ ਬੁਰੀ ਤਰ੍ਹਾਂ ਨਾਲ ਨੁਕਸਾਨੇ ਗਏ ਅਤੇ ਬੱਸ ਵਿੱਚ ਬੈਠੀਆਂ 15 ਦੇ ਕਰੀਬ ਸਵਾਰੀਆਂ ਜ਼ਖ਼ਮੀ ਹੋ ਗਈਆਂ ਜਿਨ੍ਹਾਂ ਦਾ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਜ਼ਖਮੀ ਮਰੀਜ਼ਾਂ ਦਾ ਹਾਲ ਜਾਣਨ ਪਹੁੰਚੇ ਸਿਵਲ ਸਰਜਨ ਗੁਰਦਾਸਪੁਰ ਹਰਭਜਨ ਰਾਮ ਮਾਂਡੀ ਨੇ ਦੱਸਿਆ ਕਿ ਗੁਰਦਾਸਪੁਰ ਸ਼੍ਰੀ ਹਰਗੋਬਿੰਦਪੁਰ ਰੋਡ ’ਤੇ ਵਾਪਰੀ ਸੜਕ ਦੁਰਘਟਨਾ ਵਿਚ 15 ਦੇ ਕਰੀਬ ਸਵਾਰੀਆਂ ਜ਼ਖ਼ਮੀ ਹੋਏ ਹਨ ਜਿਨ੍ਹਾਂ ਦਾ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿੱਚ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ’ਦੋ ਯਾਤਰੀਆਂ ਦੀ ਹਾਲਤ ਕਾਫੀ ਗੰਭੀਰ ਹੈ ਅਤੇ ਬਾਕੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਮੁੱਢਲੀ ਮਦਦ ਦੇ ਕੇ ਘਰ ਭੇਜ ਦਿੱਤਾ ਜਾਵੇਗਾ ਅਤੇ ਗੰਭੀਰ ਰੂਪ ’ਚ ਜੋ ਜ਼ਖ਼ਮੀ ਹਨ, ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕੀਤਾ ਗਿਆ ਹੈ।
ਤ੍ਰਿਪਤ ਰਜਿੰਦਰ ਬਾਜਵਾ ਵੱਲੋਂ ਕੇਂਦਰੀ ਮੰਤਰੀ ਪੁਰਸ਼ੋਤਮ ਰੁਪਾਲਾ ਨਾਲ ਮੁਲਾਕਾਤ, ਪੰਜਾਬ ਲਈ ਕੀਤੀ ਵੱਡੀ ਮੰਗ
NEXT STORY