ਮੋਗਾ (ਕਸ਼ਿਸ਼) : ਤੇਜ਼ ਰਫ਼ਤਾਰ ਕਾਰਨ ਵਾਪਰ ਰਹੇ ਹਾਦਸਿਆਂ ਵਿਚ ਕਈ ਕੀਮਤੀ ਜਾਨਾਂ ਜਾ ਚੁੱਕੀਆਂ ਹਨ। ਅੱਜ ਸਵੇਰੇ ਸਰਕਾਰੀ ਹਸਪਤਾਲ ਵਿਚ ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿਚ ਆ ਕੇ ਇਕ ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਅਤੇ ਚਸ਼ਮਦੀਦਾਂ ਨੇ ਦੱਸਿਆ ਕਿ ਇਕ ਐਂਬੂਲੈਂਸ ਪਿੰਡ ਚੰਡਿਕ ਤੋਂ ਮੋਗਾ ਵੱਲ ਜਾ ਰਹੀ ਸੀ, ਇਸ ਦਾ ਡਰਾਈਵਰ ਕਾਫੀ ਤੇਜ਼ ਰਫ਼ਤਾਰ ਨਾਲ ਗੱਡੀ ਚਲਾ ਰਿਹਾ ਸੀ, ਐਂਬੂਲੈਂਸ ਵਿਚ ਕੋਈ ਮਰੀਜ਼ ਵੀ ਨਹੀਂ ਸੀ। ਅੱਜ ਪਿੰਡ ਬੁੱਧ ਸਿੰਘ ਵਾਲਾ ਦਾ ਰਹਿਣ ਵਾਲਾ 37 ਸਾਲਾ ਚਰਨਪ੍ਰੀਤ ਸਿੰਘ ਪਿੰਡ ਦੇ ਲੋਕਾਂ ਦੇ ਘਰ ਦੁੱਧ ਪਹੁੰਚਾਉਣ ਜਾ ਰਿਹਾ ਸੀ। ਐਂਬੂਲੈਂਸ ਚਾਲਕ ਨੇ ਇਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਚਰਨਪ੍ਰੀਤ ਗੰਭੀਰ ਜ਼ਖਮੀ ਹੋ ਗਿਆ, ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਦੂਜੇ ਪਾਸੇ ਐਂਬੂਲੈਂਸ ਚਾਲਕ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਨਾਰਮਲ ਰਫਤਾਰ 'ਚ ਗੱਡੀ ਚਲਾ ਰਿਹਾ ਸੀ ਅਤੇ ਮੋਟਰਸਾਈਕਲ ਸਵਾਰ ਦਾ ਦੁੱਧ ਦਾ ਡਰੰਮ ਬਾਹਰ ਵੱਲ ਸੀ ਤਾਂ ਅਚਾਨਕ ਗੱਡੀ ਦੀ ਸਾਈਡ ਲੱਗ ਗਈ ਅਤੇ ਇਹ ਹਾਦਸਾ ਵਾਪਰ ਗਿਆ। ਉਧਰ ਡਾ. ਕਮਲਪ੍ਰੀਤ ਨੇ ਦੱਸਿਆ ਕਿ ਚਰਨਪ੍ਰੀਤ ਸਿੰਘ ਨਾਂ ਦਾ ਮਰੀਜ਼ ਸਾਡੇ ਕੋਲ ਆਇਆ ਸੀ, ਜਿਸ ਦੇ ਸਿਰ 'ਤੇ ਡੂੰਘੀ ਸੱਟ ਲੱਗੀ ਸੀ, ਜਿਸ ਨੂੰ ਉਸ ਦੇ ਪਰਿਵਾਰਕ ਮੈਂਬਰ ਨਿੱਜੀ ਹਸਪਤਾਲ 'ਚ ਲੈ ਗਏ ਹਨ।
ਸ਼ਾਹਕੋਟ 'ਚ ਦੋ ਪਾਰਟੀਆਂ ਨੇ ਐਲਾਨ 'ਤਾ ਇਕ ਹੀ ਉਮੀਦਵਾਰ, ਛਿੜੀ ਨਵੀਂ ਚਰਚਾ
NEXT STORY