ਭਿੱਖੀਵਿੰਡ/ਖਾਲੜਾ (ਭਾਟੀਆ) : ਤਰਨਤਾਰਨ ਜ਼ਿਲ੍ਹੇ ਦੇ ਕਸਬਾ ਭਿੱਖੀਵਿੰਡ ਨਜ਼ਦੀਕ ਇਕ ਕਾਰ ਦੇ ਦਰੱਖਤ ਨਾਲ ਟਕਰਾ ਜਾਣ ਕਾਰਨ ਵਾਪਰੇ ਭਿਆਨਕ ਹਾਦਸੇ ’ਚ ਕੋਟਕ ਮਹਿੰਦਰਾ ਬੈਂਕ ਦੇ ਮੈਨੇਜਰ ਸਮੇਤ ਦੋ ਹੋਰ ਕੁੜੀਆਂ ਜੋ ਕਿ ਬੈਂਕ ਵਿਚ ਹੀ ਕੰਮ ਕਰਦੀਆਂ ਸਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕਾਰ ਦੇ ਪਰਖਚੇ ਉੱਡ ਗਏ। ਮੌਕੇ ’ਤੇ ਪਹੁੰਚੇ ਸਥਾਨਕ ਲੋਕਾਂ ਨੇ ਮੁਸ਼ਕਿਲ ਨਾਲ ਕਾਰ ਵਿਚ ਫਸੀਆਂ ਲਾਸ਼ਾਂ ਨੂੰ ਬਾਹਰ ਕੱਢਿਆ। ਇਕ ਕੁੜੀ ਦੀ ਲਾਸ਼ ਲੰਮਾ ਸਮਾਂ ਕਾਰ ਵਿਚ ਫਸੀ ਰਹੀ ਜਿਸ ਨੂੰ ਬਾਹਰ ਕੱਢਣ ਲਈ ਭਾਰੀ ਜੱਦੋ-ਜਹਿਦ ਕਰਨੀ ਪਈ। ਮ੍ਰਿਤਕਾਂ ਦੀ ਪਛਾਣ ਬ੍ਰਾਂਚ ਹੈੱਡ ਜਸਬੀਰ ਸਿੰਘ ਅਤੇ ਆਪ੍ਰੇਸ਼ਨਲ ਹੈੱਡ ਬਲਜੀਤ ਕੌਰ ਤੋਂ ਇਲਾਵਾ ਕੈਸ਼ੀਅਰ ਸਨਮੀਤ ਕੌਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਐੱਫ. ਆਈ. ਆਰ. ਦਰਜ ਹੋਣ ਤੋਂ ਬਾਅਦ ਵੀ ਸੋਸ਼ਲ ਮੀਡੀਆ ’ਤੇ ਸਰਗਰਮ ਰਹੇ ਮਜੀਠੀਆ
ਦੱਸਿਆ ਜਾ ਰਿਹਾ ਹੈ ਕਿ ਜਸਬੀਰ ਸਿੰਘ ਅੰਮ੍ਰਿਤਸਰ ਤੋਂ ਚੱਲ ਕੇ ਪੱਟੀ ਪਹੁੰਚੇ ਜਿਥੋਂ ਬਲਜੀਤ ਕੌਰ ਨੂੰ ਲੈ ਕੇ ਵਾਇਆ ਪੱਟੀ ਤੋਂ ਭਿੱਖੀਵਿੰਡ ਆ ਰਿਹਾ ਸੀ। ਰਸਤੇ ਵਿਚ ਪਿੰਡ ਕਾਲੇ ਦੇ ਪੁਲ ਕੋਲ ਕਾਰ ਬੇਕਾਬੂ ਹੋ ਕੇ ਇਕ ਰੁੱਖ ਨਾਲ ਜਾ ਟਕਰਾਈ, ਜਿਸ ਵਿਚ ਤਿੰਨਾਂ ਬੈਂਕ ਕਰਮਚਾਰੀਆਂ ਦੀ ਮੌਤ ਹੋ ਗਈ। ਇਹ ਸਾਰਾ ਸਟਾਫ ਮਾੜੀ ਗੋੜ ਸਿੰਘ ਵਿਖੇ ਸਥਿਤ ਕੋਟਿਕ ਮਹਿੰਦਰਾ ਬੈਂਕ ਵਿਚ ਤਾਇਨਾਤ ਸੀ। ਮੌਕੇ ’ਤੇ ਪੁੱਜੀ ਥਾਣਾ ਭਿੱਖੀਵਿੰਡ ਦੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨੇ ਅਗਾਊਂ ਜ਼ਮਾਨਤ ਲਈ ਮੋਹਾਲੀ ਅਦਾਲਤ ’ਚ ਲਗਾਈ ਅਰਜ਼ੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਸੁਪਰੀਮ ਕੋਰਟ ਦੇ ਹੁਕਮਾਂ ਦੀਆਂ ਧੱਜੀਆਂ ਉਡਾ ਰਹੇ ਨੇ ਜ਼ਿਲ੍ਹੇ ਦੇ ਕਈ ਪ੍ਰਾਈਵੇਟ ਸਕੂਲ, ਫੀਸਾਂ ਕਾਰਨ ਮਾਪੇ ਪਰੇਸ਼ਾਨ
NEXT STORY