ਖੰਨਾ (ਸੁਨੀਲ) : ਨਜ਼ਦੀਕੀ ਪਿੰਡ ਇਕੋਲਾਹਾ ਕੋਲ ਬੀਤੀ ਰਾਤ ਕੈਂਟਰ ਅਤੇ ਐਕਟਿਵਾ ਦਰਮਿਆਨ ਹੋਈ ਟੱਕਰ ਦੌਰਾਨ ਗੰਭੀਰ ਰੂਪ 'ਚ ਜ਼ਖਮੀ ਹੋਏ ਵਿਅਕਤੀ ਦੀ ਮੰਗਲਵਾਰ ਨੂੰ ਲੁਧਿਆਣਾ ਦੇ ਹਸਪਤਾਲ 'ਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਗੁਰਮੁਖ ਸਿੰਘ ਵਾਸੀ ਪਿੰਡ ਫੈਜ਼ਗੜ੍ਹ ਦੇ ਤੌਰ 'ਤੇ ਹੋਈ ਹੈ। ਜਦਕਿ ਉਸਦੇ ਭਰਾ ਗੁਰਪ੍ਰੀਤ ਸਿੰਘ ਦੀ ਹਾਦਸੇ ਦੌਰਾਨ ਮੌਕੇ 'ਤੇ ਹੀ ਮੌਤ ਹੋ ਗਈ ਸੀ।
ਪ੍ਰਾਪਤ ਜਾਣਕਾਰੀ ਮੁਤਾਬਕ ਨਜ਼ਦੀਕੀ ਪਿੰਡ ਫੈਜਗੜ੍ਹ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਅਤੇ ਗੁਰਮੁਖ ਸਿੰਘ ਸਥਾਨਕ ਮਲੇਰਕੋਟਲਾ ਰੋਡ ਸਥਿਤ ਜੇਠੀ ਨਗਰ ਕੋਲ ਬੀਤੀ ਆਪਣੀ ਇਲੈਕਟ੍ਰਾਨਿਕਸ ਦੀ ਦੁਕਾਨ ਬੰਦ ਕਰਕੇ ਕਰੀਬ ਸਾਢੇ ਅੱਠ ਵਜੇ ਦੇ ਕਰੀਬ ਐਕਟਿਵਾ 'ਤੇ ਵਾਪਸ ਪਿੰਡ ਜਾ ਰਹੇ ਸਨ। ਜਿਵੇਂ ਹੀ ਉਹ ਪਿੰਡ ਇਕੋਲਾਹਾ ਦੇ ਨਜ਼ਦੀਕ ਸਥਿਤ ਇੱਟਾਂ ਵਾਲੇ ਭੱਠੇ ਕੋਲ ਪਹੁੰਚੇ ਤਾਂ ਇਕ ਕੈਂਟਰ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ ਸੀ। ਹਾਦਸੇ ਦੌਰਾਨ ਗੁਰਪ੍ਰੀਤ ਸਿੰਘ ਦੀ ਘਟਨਾ ਵਾਲੀ ਥਾਂ 'ਤੇ ਹੀ ਮੌਤ ਹੋ ਗਈ ਸੀ। ਜਦਕਿ ਉਸਦਾ ਭਰਾ ਗੁਰਮੁਖ ਸਿੰਘ ਗੰਭੀਰ ਰੂਪ ਚ ਜ਼ਖਮੀ ਹੋ ਗਿਆ ਸੀ। ਜਿਸਨੂੰ ਇਲਾਜ ਲਈ ਸਿਵਲ ਹਸਪਤਾਲ ਖੰਨਾ ਚ ਦਾਖਲ ਕਰਵਾਇਆ ਗਿਆ ਸੀ।
ਇਸ ਹਾਦਸੇ 'ਚ ਗੁਰਮੁਖ ਸਿੰਘ ਦੇ ਸਿਰ ਅਤੇ ਹੋਰ ਥਾਵਾਂ 'ਤੇ ਸੱਟਾਂ ਲੱਗਣ ਤੋਂ ਇਲਾਵਾ ਇਕ ਲੱਤ ਦੀ ਹੱਡੀ ਟੁੱਟ ਗਈ ਸੀ। ਪ੍ਰੰਤੂ ਉਸਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ 'ਚ ਰੈਫਰ ਕੀਤਾ ਗਿਆ ਸੀ। ਜਿੱਥੇ ਇਲਾਜ ਦੌਰਾਨ ਮੰਗਲਵਾਰ ਨੂੰ ਗੁਰਮੁਖ ਸਿੰਘ ਵੀ ਮੌਤ ਹੋ ਗਈ। ਇਸ ਹਾਦਸੇ ਸੰਬੰਧੀ ਪੁਲਸ ਨੇ ਕੈਂਟਰ ਦੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਰੇਤ ਦੀ ਨਾਜਾਇਜ਼ ਖੋਦਾਈ ਕਰਦਾ ਕਾਬੂ
NEXT STORY