ਫਾਜ਼ਿਲਕਾ (ਨਾਗਪਾਲ, ਲੀਲਾਧਰ) – ਫਾਜ਼ਿਲਕਾ ਮਲੋਟ ਰੋਡ ਤੋਂ ਲਗਭਗ 30 ਕਿਲੋਮੀਟਰ ਦੂਰ ਪਿੰਡ ਮੁਲਿਆਂਵਾਲੀ ਨੇੜੇ ਪੁਲਸ ਨਾਕੇ 'ਤੇ ਤਾਇਨਾਤ 2 ਪੁਲਸ ਕਰਮਚਾਰੀਆਂ ਨੂੰ ਇਕ ਕਾਰ ਸਵਾਰ ਵਲੋਂ ਟੱਕਰ ਮਾਰ ਦੇਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਦੌਰਾਨ ਇਕ ਹੋਮ ਗਾਰਡ ਦੇ ਜਵਾਨ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਪੰਜਾਬ ਪੁਲਸ ਦਾ ਕਾਂਸਟੇਬਲ ਗੰਭੀਰ ਤੌਰ 'ਤੇ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੇ ਫਾਜ਼ਿਲਕਾ ਪੁਲਸ ਦੇ ਆਹਤਾ ਅਧਿਕਾਰੀਆਂ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨ ਸ਼ਾਮ ਦੇ ਸਮੇਂ ਕਰੀਬ 7 ਵਜੇ ਆਰਨੀਵਾਲਾ ਪੁਲਸ ਨੇ ਪਿੰਡ ਮੁਲਿਆਵਾਲੀ ਨੇੜੇ ਨਾਕੇਬੰਦੀ ਕੀਤੀ ਹੋਈ ਸੀ। ਨਾਕੇਬੰਦੀ ਦੌਰਾਨ ਉਕਤ ਪੁਲਸ ਕਰਮਚਾਰੀਆਂ ਨੇ ਆ ਰਹੀ ਇਕ ਕਾਰ ਨੂੰ ਰੁੱਕਣ ਦਾ ਇਸ਼ਾਰਾ ਕੀਤਾ ਪਰ ਕਾਰ ਸਵਾਰ ਵਿਅਕਤੀ ਰੁੱਕਣ ਦੀ ਥਾਂ ਉਨ੍ਹਾਂ ਨੂੰ ਟੱਕਰ ਮਾਰ ਕੇ ਮੌਕੇ 'ਤੇ ਫਰਾਰ ਹੋ ਗਿਆ।
ਮੋਹਾਲੀ : 2 ਸਿੱਖ ਨੌਜਵਾਨਾਂ ਨੇ ਕਰਾਈ ਬੱਲੇ-ਬੱਲੇ, ਮਿਲਣ ਵਧਾਈਆਂ
NEXT STORY