ਜਲਾਲਾਬਾਦ (ਬੰਟੀ ਦਹੂਜਾ) : ਜਲਾਲਾਬਾਦ-ਫਾਜ਼ਿਲਕਾ ਮੁੱਖ ਮਾਰਗ 'ਤੇ ਪਿੰਡ ਕਾਲੂਵਾਲਾ ਨੇੜੇ ਨਹਿਰ ਦੇ ਪੁਲ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਜਲਾਲਾਬਾਦ ਦੇ ਸਿਵਲ ਹਸਪਤਾਲ ਤੋਂ ਡਿਊਟੀ ਖ਼ਤਮ ਕਰਕੇ ਫਾਜ਼ਿਲਕਾ ਵੱਲ ਜਾ ਰਹੀ ਇੱਕ ਕਾਰ ਨੂੰ ਪਿੱਛੋਂ ਆ ਰਹੇ ਇੱਕ ਤੇਜ਼ ਰਫ਼ਤਾਰ ਘੋੜਾ ਟਰਾਲੇ ਨੇ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੇਕਾਬੂ ਹੋ ਕੇ ਨਹਿਰ ਦੇ ਪੁਲ ਤੋਂ ਕਈ ਫੁੱਟ ਹੇਠਾਂ ਪਾਣੀ ਵਿੱਚ ਜਾ ਡਿੱਗੀ।
ਘਟਨਾ ਦੇ ਸਮੇਂ ਕਾਰ ਵਿੱਚ ਡਰਾਈਵਰ ਅਤੇ ਇੱਕ ਔਰਤ ਸਮੇਤ ਕੁੱਲ ਚਾਰ ਲੋਕ ਸਵਾਰ ਸਨ। ਹਾਦਸੇ ਵਿੱਚ ਕਾਰ ਵਿੱਚ ਸਵਾਰ ਦੋ ਜਣਿਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਜਦੋਂ ਕਿ ਦੋ ਹੋਰਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਕਾਰ ਸਵਾਰਾਂ ਨੂੰ ਮੌਕੇ 'ਤੇ ਮੌਜੂਦ ਲੋਕਾਂ ਦੀ ਮਦਦ ਨਾਲ ਨਹਿਰ ਵਿੱਚੋਂ ਬਾਹਰ ਕੱਢਿਆ ਗਿਆ। ਪੀੜਤਾਂ ਨੇ ਦੱਸਿਆ ਕਿ ਉਹ ਸਿਵਲ ਹਸਪਤਾਲ ਜਲਾਲਾਬਾਦ ਤੋਂ ਆਪਣੀ ਡਿਊਟੀ ਨਿਪਟਾ ਕੇ ਵਾਪਸ ਆਪਣੇ ਘਰ ਫਾਜ਼ਿਲਕਾ ਜਾ ਰਹੇ ਸਨ ਕਿ ਰਸਤੇ ਵਿੱਚ ਪਿੱਛੋਂ ਆ ਰਹੇ ਟਰਾਲੇ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।
ਹਾਦਸੇ ਤੋਂ ਤੁਰੰਤ ਬਾਅਦ ਟਰਾਲਾ ਚਾਲਕ ਕੁਝ ਦੇਰ ਲਈ ਮੌਕੇ 'ਤੇ ਰੁਕਿਆ, ਪਰ ਬਾਅਦ ਵਿੱਚ ਆਪਣਾ ਵਾਹਨ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਫਿਰੋਜ਼ਪੁਰ-ਫਾਜ਼ਿਲਕਾ ਹਾਈਵੇ 'ਤੇ ਟ੍ਰੈਫਿਕ ਬਹੁਤ ਜ਼ਿਆਦਾ ਰਹਿੰਦਾ ਹੈ ਅਤੇ ਸੜਕ ਤੰਗ ਹੋਣ ਕਾਰਨ ਇੱਥੇ ਅਕਸਰ ਅਜਿਹੇ ਹਾਦਸੇ ਵਾਪਰਦੇ ਰਹਿੰਦੇ ਹਨ। ਹਾਦਸੇ ਵਿੱਚ ਕਾਰ ਦਾ ਭਾਰੀ ਨੁਕਸਾਨ ਹੋਇਆ ਹੈ, ਜਿਸ ਨੂੰ ਬਾਅਦ ਵਿੱਚ ਕ੍ਰੇਨ ਦੀ ਮਦਦ ਨਾਲ ਨਹਿਰ ਵਿੱਚੋਂ ਬਾਹਰ ਕ ਗੱਲ ਇਹ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਦਾ ਜਾਨੀ ਨੁਕਸਾਨ ਹੋਣੋਂ ਬਚਾਅ ਹੋ ਗਿਆ।
ਫਗਵਾੜਾ ਨੈਸ਼ਨਲ ਹਾਈਵੇਅ 'ਤੇ ਪਲਟਿਆ ਟਰੱਕ, ਸੜਕ 'ਤੇ ਖਿੱਲਰੇ ਸੇਬ
NEXT STORY