ਮੋਗਾ (ਆਜ਼ਾਦ) : ਮੋਗਾ-ਫਿਰੋਜ਼ਪੁਰ ਜੀ. ਟੀ. ਰੋਡ ’ਤੇ ਮੋਟਰਸਾਈਕਲ ਅਤੇ ਇਨੋਵਾ ਗੱਡੀ ਦੇ ਵਿਚਕਾਰ ਹੋਈ ਜ਼ਬਰਦਸਤ ਟੱਕਰ ਵਿਚ ਪਤੀ ਪਤਨੀ ਸਮੇਤ ਉਨ੍ਹਾਂ ਦੀ ਇਕ ਬੱਚੀ ਵੀ ਜ਼ਖਮੀ ਹੋ ਗਈ। ਹਾਦਸੇ ਦੀ ਜਾਣਕਾਰੀ ਮਿਲਣ ’ਤੇ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮ ਗੱਡੀ ਲੈਕੇ ਉਥੇ ਪੁੱਜੇ ਅਤੇ ਜਾਂਚ ਤੋਂ ਇਲਾਵਾ ਮੋਟਰਸਾਈਕਲ ਅਤੇ ਗੱਡੀ ਨੂੰ ਕਬਜ਼ੇ ਵਿਚ ਲੈ ਲਿਆ। ਜਾਣਕਾਰੀ ਅਨੁਸਾਰ ਜਸਵੀਰ ਸਿੰਘ ਆਪਣੀ ਪਤਨੀ ਗੁਰਮੀਤ ਕੌਰ ਅਤੇ ਛੋਟੀ ਬੱਚੀ ਹਰਲੀਨ ਕੌਰ (11) ਦੇ ਨਾਲ ਆਪਣੇ ਮੋਟਰਸਾਈਕਲ ’ਤੇ ਜੀ. ਟੀ. ਰੋਡ ’ਤੇ ਜਾ ਰਹੇ ਸਨ। ਉਹ ਜਦ ਡਗਰੂ ਰੇਲਵੇ ਫਾਟਕਾਂ ਤੋਂ ਥੋੜ੍ਹੀ ਦੂਰ ਪੁੱਜੇ ਤਾਂ ਪਿੱਛੋਂ ਤੋਂ ਤੇਜ਼ ਰਫ਼ਤਾਰ ਇਨੋਵਾ ਗੱਡੀ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰੀ, ਜਿਸ ਕਾਰਣ ਤਿੰਨੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।
ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸੜਕ ਸੁਰੱਖਿਆ ਫੋਰਸ ਦੇ ਸਹਾਇਕ ਥਾਣੇਦਾਰ ਸਾਹਬ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਗੱਡੀ ਅਤੇ ਮੋਟਰ ਸਾਈਕਲ ਨੂੰ ਥਾਣਾ ਸਦਰ ਦੇ ਹਵਾਲੇ ਕਰ ਦਿੱਤਾ ਹੈ। ਇਸ ਸਬੰਧ ਵਿਚ ਇਨੋਵਾ ਚਾਲਕ ਰਘਵੀਰ ਸਿੰਘ ਨਿਵਾਸੀ ਪਿੰਡ ਸ਼ੇਰ ਸਿੰਘ ਵਾਲਾ ਨੇ ਕਿਹਾ ਕਿ ਜਦ ਉਹ ਇਕ ਗੱਡੀ ਨੂੰ ਓਵਰਟੇਕ ਕਰਨ ਦਾ ਯਤਨ ਕਰ ਰਿਹਾ ਸੀ ਤਾਂ ਅੱਗੇ ਮੋਟਰਸਾਈਕਲ ਜਾ ਰਿਹਾ ਸੀ, ਜਿਸ ਨਾਲ ਮੇਰੀ ਗੱਡੀ ਜਾ ਟਕਰਾਈ। ਪੁਲਸ ਇਸ ਹਾਦਸੇ ਦੀ ਜਾਂਚ ਕਰ ਰਹੀ ਹੈ।
ਮਾਲੇਰਕੋਟਲਾ ’ਚ ਪੁਲਸ ਦੀ ਵੱਡੀ ਕਾਰਵਾਈ, 41 ਮੁਲਜ਼ਮ ਕੀਤੇ ਗ੍ਰਿਫ਼ਤਾਰ
NEXT STORY