ਮੋਗਾ (ਆਜ਼ਾਦ) : ਜ਼ਿਲ੍ਹੇ ਦੇ ਥਾਣਾ ਸਮਾਲਸਰ ਅਧੀਨ ਪੈਂਦੇ ਠੱਠੀ ਭਾਈ ਨਿਵਾਸੀ ਮੋਟਰਸਾਈਕਲ ਸਵਾਰ ਦੀ ਭਗਤਾ ਭਾਈ-ਬਾਘਾਪੁਰਾਣਾ ਰੋਡ ਨੇੜੇ ਇਕ ਤੇਜ਼ ਰਫਤਾਰ ਟਰੈਕਟਰ ਦੀ ਲਪੇਟ ਵਿਚ ਆਉਣ ਕਰਕੇ ਮੌਤ ਹੋ ਗਈ। ਥਾਣਾ ਸਮਾਲਸਰ ਦੀ ਪੁਲਸ ਨੇ ਇਸ ਮਾਮਲੇ ਵਿਚ ਟਰੈਕਟਰ ਚਾਲਕ ਵਿਰੁੱਧ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮਨਪ੍ਰੀਤ ਸਿੰਘ ਨੇ ਦਰਜ ਕਰਵਾਇਆ ਕਿ ਉਸਦਾ ਪਿਤਾ ਗੁਰਚਰਨ ਸਿੰਘ ਅਤੇ ਸੁਰਜੀਤ ਸਿੰਘ ਠੱਠੀ ਭਾਈ ਆਪਣੇ ਮੋਟਰਸਾਈਕਲ ’ਤੇ ਭਗਤਾ ਭਾਈ ਤੋਂ ਠੱਠੀ ਭਾਈ ਆ ਰਹੇ ਸਨ ਤਾਂ ਰਸਤੇ ਵਿਚ ਇਕ ਬਿਨਾਂ ਲਾਈਟਾਂ ਜਗਾਏ ਆ ਰਹੇ ਟਰੈਕਟਰ ਚਾਲਕ ਨੇ ਉਨ੍ਹਾਂ ਨੂੰ ਫੇਟ ਮਾਰ ਦਿੱਤੀ, ਜਿਸ ਕਰਕੇ ਮੋਟਰਸਾਈਕਲ ਸਵਾਰ ਦੋਨੋਂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਭਰਤੀ ਕਰਵਾਇਆ ਗਿਆ।
ਉਨ੍ਹਾਂ ਦੱਸਿਆ ਕਿ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਇਲਾਜ ਦੌਰਾਨ ਮੇਰੇ ਪਿਤਾ ਗੁਰਚਰਨ ਸਿੰਘ ਦੀ ਮੌਤ ਹੋ ਗਈ। ਮਾਮਲੇ ਦੀ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਟਰੈਕਟਰ ਚਾਲਕ ਮੰਦਰ ਸਿੰਘ ਵਾਸੀ ਸੁਖਾਨੰਦ ਵਿਰੁੱਧ ਮਾਮਲਾ ਦਰਜ ਕੀਤਾ ਹੈ।
ਪੰਜਾਬ ਪੁਲਸ 'ਚ ਭਰਤੀ ਹੋਣ ਵਾਲਿਆਂ ਲਈ ਖ਼ੁਸ਼ਖ਼ਬਰੀ, ਕੈਬਨਿਟ 'ਚ ਲਿਆ ਗਿਆ ਵੱਡਾ ਫ਼ੈਸਲਾ
NEXT STORY