ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖ਼ੁਰਾਣਾ) : ਥਾਣਾ ਬਰੀਵਾਲਾ ਦੇ ਮੁੱਖ ਮੁਨਸ਼ੀ ਪਰਮਜੀਤ ਸਿੰਘ ਦੀ ਡਿਊਟੀ ਤੋਂ ਵਾਪਿਸ ਆਉਣ ਸਮੇਂ ਇਕ ਸੜਕ ਹਾਦਸੇ 'ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮੁੱਖ ਮੁਨਸ਼ੀ ਪਰਮਜੀਤ ਸਿੰਘ ਥਾਣਾ ਬਰੀਵਾਲਾ ਵਿਚੋਂ ਆਪਣੀ ਡਿਊਟੀ ਖ਼ਤਮ ਹੋਣ ਤੋਂ ਬਾਅਦ ਸਕੂਟਰੀ 'ਤੇ ਸਵਾਰ ਹੋ ਕੇ ਆਪਣੇ ਘਰ ਜਾ ਰਿਹਾ ਸੀ, ਇਸ ਦੌਰਾਨ ਜਦੋਂ ਉਹ ਡੀ. ਸੀ. ਦਫ਼ਤਰ ਦੇ ਨਜ਼ਦੀਕ ਬਠਿੰਡਾ-ਕੋਟਕਪੂਰਾ ਬਾਈਪਾਸ ਕੋਲ ਪਹੁੰਚਿਆ ਤਾਂ ਇਕ ਅਵਾਰਾ ਪਸ਼ੂ ਉਸ ਦੇ ਸਾਹਮਣੇ ਆ ਗਿਆ ਤੇ ਉਸ ਦੀ ਸਕੂਟਰੀ ਨਾਲ ਟਕਰਾਅ ਗਿਆ। ਜਿਸ ਕਾਰਨ ਉਹ ਸੜਕ 'ਤੇ ਡਿੱਗ ਪਿਆ ਤੇ ਸਿਰ 'ਚ ਸੱਟ ਵੱਜਣ ਕਾਰਨ ਪਰਮਜੀਤ ਸਿੰਘ (48) ਦੀ ਮੌਕੇ 'ਤੇ ਹੀ ਮੌਤ ਹੋ ਗਈ।
ਜ਼ਿਕਰਯੋਗ ਹੈ ਕਿ ਘਟਨਾ ਵਾਲੀ ਜਗ੍ਹਾ 'ਤੇ ਅਕਸਰ ਹੀ ਰਾਤ ਸਮੇਂ 10-12 ਅਵਾਰਾ ਪਸ਼ੂ ਰੋਡ 'ਤੇ ਬੈਠੇ ਰਹਿੰਦੇ ਹਨ, ਜੋ ਕਿ ਅਕਸਰ ਹੀ ਦੁਰਘਟਨਾ ਦਾ ਕਾਰਨ ਬਣਦੇ ਹਨ। ਘਟਨਾ ਦਾ ਪਤਾ ਲੱਗਣ 'ਤੇ ਆਸਪਾਸ ਦੇ ਲੋਕਾਂ ਨੇ ਪਰਮਜੀਤ ਸਿੰਘ ਨੂੰ ਜਦੋਂ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਪਹੁੰਚਾਇਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਮਜੀਤ ਸਿੰਘ ਦੇ ਪਰਿਵਾਰ ਵਿਚ ਉਸ ਦੀ ਧਰਮਪਤਨੀ ਦੇ ਇਲਾਵਾ ਇਕ ਬੇਟੀ ਜੋ ਕਿ ਇਕ ਸਾਲ ਪਹਿਲਾਂ ਹੀ ਵਿਦੇਸ਼ ਵਿਚ ਪੜ੍ਹਾਈ ਕਰਨ ਲਈ ਗਈ ਸੀ, ਜਿਸ ਨੇ ਇਸ ਸਾਲ 10ਵੀਂ ਪਾਸ ਕੀਤੀ ਹੈ। ਪੋਸਟਮਾਟਮ ਤੋਂ ਬਾਅਦ ਪਰਮਜੀਤ ਸਿੰਘ ਦੀ ਲਾਸ਼ ਦਾ ਅੰਤਿਮ ਸੰਸਕਾਰ ਬਠਿੰਡਾ ਰੋਡ ਸਥਿਤ ਸਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ ਹੈ। ਇਸ ਮੌਕੇ ਪੁਲਸ ਵਿਭਾਗ ਦੇ ਉਚ ਅਧਿਕਾਰੀਆਂ ਦੇ ਨਾਲ-ਨਾਲ ਹੋਰ ਪੁਲਸ ਕਰਮਚਾਰੀ ਵੀ ਸ਼ਰਧਾਂਜ਼ਲੀ ਦੇਣ ਲਈ ਪਹੁੰਚੇ ਸਨ।
ਅੰਮ੍ਰਿਤਸਰ 'ਚ ਫਟਿਆ ਕੋਰੋਨਾ ਬੰਬ, ਵੱਡੀ ਗਿਣਤੀ 'ਚ ਪਾਜ਼ੇਟਿਵ ਕੇਸ ਮਿਲਣ ਨਾਲ ਅੰਕੜਾ ਪੁੱਜਾ 1700 ਤੋਂ ਪਾਰ
NEXT STORY