ਫਾਜ਼ਿਲਕਾ (ਨਾਗਪਾਲ) : ਸਥਾਨਕ ਵਾਨ ਬਾਜ਼ਾਰ ਵਿਚ ਸੋਮਵਾਰ ਸਵੇਰੇ ਇਕ ਟਰੈਕਟਰ-ਟਰਾਲੀ ਦੇ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਸਥਾਨਕ ਸਿਵਲ ਹਸਪਤਾਲ ਵਿਚ ਮ੍ਰਿਤਕ ਦਰਸ਼ਨ ਸਿੰਘ (35) ਵਾਸੀ ਪਿੰਡ ਠੰਗਨੀ ਦੇ ਪਿਤਾ ਕਾਲਾ ਸਿੰਘ ਨੇ ਦੱਸਿਆ ਕਿ ਉਸਦਾ ਲੜਕਾ ਦਰਸ਼ਨ ਸਿੰਘ ਲੇਬਰ ਦਾ ਕੰਮ ਕਰਦਾ ਸੀ ਅਤੇ ਸਵੇਰੇ ਉਹ ਘਰ ਤੋਂ ਲੇਬਰ ਦਾ ਕੰਮ ਕਰਨ ਲਈ ਸ਼ਹਿਰ ਵਿਚ ਆਇਆ ਸੀ। ਜਦੋਂ ਉਹ ਸਵੇਰੇ ਲਗਭਗ 10.30 ਵਜੇ ਸਥਾਨਕ ਵਾਨ ਬਾਜ਼ਾਰ ਵਿਚ ਸਥਿਤ ਪੱਠਿਆਂ ਦੀ ਟਾਲ ਦੇ ਕੋਲ ਪਹੁੰਚਿਆ ਤਾਂ ਇਕ ਟਰੈਕਟਰ-ਟਰਾਲੀ ਚਾਲਕ ਨੇ ਬਿਨਾ ਪਿਛੇ ਵੇਖੇ ਟਰਾਲੀ ਨੂੰ ਬੈਕ ਕਰਨ ਦੀ ਕੋਸ਼ਿਸ਼ ਕੀਤੀ। ਜਿਸ ਕਾਰਨ ਮੋਟਰਸਾਈਕਲ 'ਤੇ ਸਵਾਰ ਉਸਦਾ ਲੜਕਾ ਦਰਸ਼ਨ ਸਿੰਘ ਟਰਾਲੀ ਦੇ ਹੇਠਾਂ ਆ ਗਿਆ ਅਤੇ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦਾ ਸਥਾਨਕ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਕਰਵਾਇਆ ਗਿਆ।
ਹਾਦਸਾ ਹੋਣ 'ਤੇ ਘਟਨਾ ਵਾਲੀ ਥਾਂ 'ਤੇ ਹਾਜ਼ਰ ਲੋਕਾਂ ਨੇ ਟਰੈਕਟਰ ਚਾਲਕ ਨੂੰ ਫੜ ਕੇ ਪੁਲਸ ਦੇ ਹਵਾਲੇ ਕਰ ਦਿੱਤਾ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਲੜਕੇ ਛੱਡ ਗਿਆ ਹੈ। ਮ੍ਰਿਤਕ ਦਰਸ਼ਨ ਸਿੰਘ ਪੰਜਾਬ ਪੱਲੇਦਾਰ ਯੂਨੀਅਨ ਦਾ ਮੈਂਬਰ ਸੀ। ਉਸਦੀ ਮੌਤ 'ਤੇ ਪੰਜਾਬ ਪੱਲੇਦਾਰ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਬਖ਼ਤਾਵਰ ਸਿੰਘ ਘੜੁੰਮੀ ਅਤੇ ਹੋਰਨਾਂ ਮੈਂਬਰਾਂ ਨੇ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ।
'ਮਿਸ ਵਰਲਡ ਪੰਜਾਬਣ' ਦੇ ਐਡੀਸ਼ਨ 'ਚ ਜਸਪ੍ਰੀਤ ਬਣੀ 'ਮਿਸ ਲੁਧਿਆਣਾ'
NEXT STORY