ਲੁਧਿਆਣਾ : ਐਤਵਾਰ ਸਵੇਰੇ ਨਿਊ ਸਬਜੀ ਮੰਡੀ ਨੇੜੇ ਹਾਈਵੇ 'ਤੇ ਕਾਰ ਨਾਲ ਵਾਪਰੇ ਭਿਆਨਕ ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦਾ ਕਾਰਨ ਕਾਰ ਦਾ ਤੇਜ਼ ਰਫਤਾਰ ਹੋਣਾ ਦੱਸਿਆ ਜਾ ਰਿਹਾ ਹੈ। ਜਿਸ ਦੀ ਖੰਭੇ ਨਾਲ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖਚੇ ਉੱਡ ਗਏ।
ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਥਾਣਾ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਖਬਰ ਲਿਖੇ ਜਾਣ ਤਕ ਹਾਦਸੇ 'ਚ ਮਾਰੇ ਗਏ ਵਿਅਕਤੀਆਂ ਦੀ ਸ਼ਨਾਖਤ ਨਹੀਂ ਹੋ ਸਕੀ ਸੀ।
ਲੁਧਿਆਣਾ 'ਚ ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਖਿਲਾਫ ਅਨੋਖਾ ਪ੍ਰਦਰਸ਼ਨ (ਵੀਡੀਓ)
NEXT STORY