ਤਰਨਤਾਰਨ/ਨੌਸ਼ਹਿਰਾ ਪਨੂੰਆਂ (ਰਮਨ/ਬਲਦੇਵ ਪੰਨੂ) : ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ 54 ਉੱਪਰ ਅੱਜ ਸਵੇਰੇ ਵਾਪਰੇ ਭਿਆਨਕ ਹਾਦਸੇ ਵਿਚ ਪਤੀ-ਪਤਨੀ ਸਮੇਤ ਤਿੰਨ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਨਵ-ਵਿਆਹੀ ਕੁੜੀ ਨੇ ਹਸਪਤਾਲ ਵਿਚ ਪਹੁੰਚ ਕੇ ਦਮ ਤੋੜ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਅਜੇ 13 ਦਸੰਬਰ ਨੂੰ ਹੀ ਮ੍ਰਿਤਕ ਗਗਨਦੀਪ ਕੌਰ ਦਾ ਵਿਆਹ ਹੋਇਆ ਸੀ। ਇਸ ਹਾਦਸੇ ਵਿਚ ਗਗਨਦੀਪ ਦਾ ਪਤੀ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ। ਜਿਸ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਰਹਾਲੀ ਦੇ ਮੁਖੀ ਸਮੇਤ ਪੁਲਸ ਪਾਰਟੀ ਮੌਕੇ ’ਤੇ ਪੁੱਜੇ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।
ਇਹ ਵੀ ਪੜ੍ਹੋ : ਦਿਲ ਕੰਬਾਊ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ, ਭਿਆਨਕ ਮੰਜ਼ਰ ਦੇਖਣ ਤੋਂ ਬਾਅਦ ਇਕ ਵਿਅਕਤੀ ਨੇ ਤੋੜਿਆ ਦਮ
ਜਾਣਕਾਰੀ ਅਨੁਸਾਰ ਜ਼ਿਲ੍ਹਾ ਮੁਕਤਸਰ ਸਾਹਿਬ ਦੇ ਪਿੰਡ ਕਟੋਰੇਵਾਲਾ ਦੇ ਨਿਵਾਸੀ ਚੰਨਣ ਸਿੰਘ ਪੁੱਤਰ ਸੋਹਨ ਸਿੰਘ, ਦਵਿੰਦਰ ਕੌਰ ਪਤਨੀ ਚੰਨਣ ਸਿੰਘ, ਅਜੇਪਾਲ ਸਿੰਘ ਪੁੱਤਰ ਸੁਖਵੰਤ ਸਿੰਘ ਦੀ ਕਾਰ ਨੈਸ਼ਨਲ ਹਾਈਵੇ ਦੇ ਪਿੰਡ ਠੱਠੀਆਂ ਮਹੰਤਾ ਨਜ਼ਦੀਕ ਮਿੱਟੀ ਨਾਲ ਭਰੀ ਟਰਾਲੀ ਨਾਲ ਟਕਰਾਉਣ ਦੌਰਾਨ ਮੌਤ ਹੋ ਗਈ ਜਦਕਿ ਕਾਰ ਸਵਾਰ ਅਮੋਲਕਦੀਪ ਸਿੰਘ ਪੁੱਤਰ ਚੰਨਣ ਸਿੰਘ ਅਤੇ ਗਗਨਦੀਪ ਕੌਰ ਪਤਨੀ ਅਮੋਲਕਦੀਪ ਸਿੰਘ ਗੰਭੀਰ ਰੂਪ ਚ ਜ਼ਖ਼ਮੀ ਹੋ ਗਏ । ਜ਼ਿਕਰਯੋਗ ਹੈ ਕਿ ਕਾਰ ਸਵਾਰ ਇਤਿਹਾਸਕ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਲਈ ਘਰੋਂ ਰਵਾਨਾ ਹੋਏ ਸਨ ਜੋ ਰਸਤੇ ਵਿਚ ਹਾਦਸੇ ਦਾ ਸ਼ਿਕਾਰ ਹੋ ਗਏ।
ਇਹ ਵੀ ਪੜ੍ਹੋ : ਨਵੇਂ ਸਾਲ ’ਤੇ ਧੀ ਨੇ ਲਿਆ ਫਾਹਾ, ਰੋਂਦਾ ਪਿਓ ਬੋਲਿਆ ‘ਦਾਜ ’ਚ ਮੰਗ ਕੇ ਲਈ ਮਰਸੀਡੀਜ਼, ਫਿਰ ਵੀ ਨਾ ਭਰਿਆ ਢਿੱਡ’
ਮਿਲੀ ਜਾਣਕਾਰੀ ਮੁਤਾਬਕ ਸਾਰਾ ਪਰਿਵਾਰ ਗੱਡੀ ਵਿਚ ਸਵਾਰ ਹੋ ਕੇ ਬਾਬਾ ਬੁੱਢਾ ਸਾਹਿਬ ਦਰਸ਼ਨ ਕਰਨ ਤੋਂ ਬਾਅਦ ਆਪਣੀ ਧੀ ਰਜਿੰਦਰ ਕੌਰ ਪਤਨੀ ਸਤਬੀਰ ਸਿੰਘ ਵਾਸੀ ਸੰਘੇ ਜ਼ਿਲ੍ਹਾ ਤਰਨਤਾਰਨ ਕੋਲ ਵਿਆਹ ਦੀ ਲੋਹੜੀ ਦੇਣ ਜਾ ਰਿਹਾ ਸੀ। ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮੌਕੇ ’ਤੇ ਪਹੁੰਚੇ ਡੀ. ਐੱਸ. ਪੀ. ਮਨਿੰਦਰਪਾਲ ਸਿੰਘ ਨੇ ਦੱਸਿਆ ਕਿ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਸ ਵਲੋਂ ਮੁਲਜ਼ਮ ਟਰਾਲੀ ਚਾਲਕ ਨੂੰ ਜਲਦ ਕਾਬੂ ਕਰਨ ਦੀ ਗੱਲ ਆਖੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮੌੜ ਮੰਡੀ ’ਚ ਸਕੂਲ ਬੱਸ ਦੀ ਟਰੱਕ ਨਾਲ ਜ਼ਬਰਦਸਤ ਟੱਕਰ, ਇਕ ਵਿਦਿਆਰਥਣ ਦੀ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਡੇਰਾ ਬਾਬਾ ਨਾਨਕ ’ਚ ਵੱਡੀ ਵਾਰਦਾਤ: ਕਾਂਗਰਸੀ ਆਗੂ ’ਤੇ ਚਲਾਈਆਂ ਗੋਲੀਆਂ, ਭਤੀਜੇ ਦੀ ਮੌਤ
NEXT STORY