ਜਲਾਲਾਬਾਦ (ਆਦਰਸ਼,ਜਤਿੰਦਰ) : ਅੱਜ ਬੁੱਧਵਾਰ ਦਾ ਦਿਨ ਉਸ ਵੇਲੇ ਪਿੰਡ ਬਾਹਮਣੀ ਵਾਲਾ ਦੇ ਇੱਕ ਮਜ਼ਦੂਰ ਪਰਿਵਾਰ ’ਤੇ ਭਾਰੀ ਪੈ ਗਿਆ ਜਦੋਂ ਪਰਿਵਾਰ ਦੇ ਮੁਖੀਆ ਦੀ ਹਾਦਸੇ ਵਿਚ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਬਲਵਿੰਦਰ ਸਿੰਘ ਆਪਣੀ ਪਤਨੀ ਸਣੇ 1 ਰਿਸ਼ਤੇਦਾਰ ਦੇ ਨਾਲ ਝੋਨਾ ਲਗਾਉਣ ਲਈ ਜਾ ਰਿਹਾ ਸੀ, ਮਜ਼ਦੂਰ ਪਰਿਵਾਰ ਨਾਲ ਪਿੰਡ ਲੱਖੇਵਾਲੀ ਪੂਰਨ ਪੱਟੀ ਰੋਡ ’ਤੇ ਸਥਿਤ ਪਿੰਡ ਚੱਕ ਖੜੇ ਵਾਲਾ (ਜੈਮਲ ਵਾਲਾ ) ਦੀ ਨਹਿਰ ਦੀ ਪੁੱਲ ਦੇ ਕੋਲ ਹਾਦਸਾ ਵਾਪਰ ਗਿਆ, ਜਿਸ ਕਾਰਣ ਮੋਟਰਸਾਈਕਲ ਚਾਲਕ ਦੀ ਮੌਕੇ ’ਤੇ ਦਰਦਨਾਕ ਮੌਤ ਹੋ ਗਈ ਅਤੇ ਉਸ ਦੀ ਪਤਨੀ ਸਮੇਤ ਉਸਦਾ ਰਿਸ਼ਤੇਦਾਰ ਗੰਭੀਰ ਰੂਪ ’ਚ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਪੁੱਤਰ ਦੁੱਲਾ ਸਿੰਘ ਵਾਸੀ ਪਿੰਡ ਬਾਹਮਣੀ ਵਾਲਾ ਆਪਣੀ ਪਤਨੀ ਮਨਜੀਤ ਕੌਰ ਅਤੇ ਰਿਸ਼ਤੇਦਾਰ ਹਰਜਿੰਦਰ ਸਿੰਘ ਵਾਸੀ ਰਾਜਸਥਾਨ ਨਾਲ ਮੋਟਰਸਾਈਕਲ ’ਤੇ ਸਵੇਰੇ ਸਾਢੇ 7 ਵਜੇ ਪਿੰਡ ਕੰਧਵਾਲਾ ਵਿਖੇ ਝੋਨਾ ਲਾਉਣ ਲਈ ਜਾ ਰਹੇ ਸਨ ਤਾਂ ਪੂਰਨ ਪੱਟੀ ਲੱਖੇਵਾਲੀ ਰੋਡ ’ਤੇ ਸਥਿਤ ਪਿੰਡ ਚੱਕ ਖੇੜੇ ਵਾਲਾ ਉਰਫ ਜੈਮਲਵਾਲਾ ਦੀ ਨਹਿਰ ਦੇ ਪੁੱਲ ਕੋਲ ਪੁੱਜੇ ਤਾਂ ਸਾਹਮਣੇ ਤੋਂ ਆ ਰਹੀ ਰਿਜ਼ਟ ਕਾਰ ਗੱਡੀ ਦੇ ਚਾਲਕ ਨੇ ਲਾਪ੍ਰਵਾਹੀ ਨਾਲ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਕਾਫੀ ਦੂਰੀ ਤੱਕ ਘੜੀਸਦਾ ਲੈ ਗਿਆ।
ਹਾਦਸੇ ਵਿਚ ਮੋਟਰਸਾਈਕਲ ਚਾਲਕ ਦੀ ਮੌਕੇ ’ਤੇ ਦਰਦਨਾਕ ਮੌਤ ਹੋਈ ਗਈ ਅਤੇ ਉਸਦੀ ਪਤਨੀ ਅਤੇ ਭਾਣਜਾ ਗੰਭੀਰ ਰੂਪ ’ਚ ਜ਼ਖਮੀ ਹੋ ਗਏ। ਘਟਨਾਂ ਸਥਾਨ ’ਤੇ ਇਕੱਠੇ ਹੋਏ ਲੋਕਾਂ ਨੇ ਜ਼ਖਮੀਆਂ ਨੂੰ ਜਲਾਲਾਬਾਦ ਦੇ ਸਰਕਾਰੀ ਹਸਪਤਾਲ ’ਚ ਭਰਤੀ ਕਰਵਾਇਆ ਅਤੇ ਡਾਕਟਰਾਂ ਵਲੋਂ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਇਲਾਜ ਲਈ ਫਰੀਦਕੋਟ ਰੈਫਰ ਕਰ ਦਿੱਤਾ। ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਬਲਵਿੰਦਰ ਸਿੰਘ ਦਿਹਾੜੀ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਸੀ ਅਤੇ ਉਸ ਦੇ 2 ਛੋਟੇ-ਛੋਟੇ ਬੱਚੇ ਹਨ। ਇਸ ਮੌਕੇ ਥਾਣਾ ਵੈਰੋ ਕਾ ਦੇ ਜਾਂਚ ਅਧਿਕਾਰੀ ਜਸਵਿੰਦਰ ਸਿੰਘ ਨੇ ਕਿਹਾ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਗੱਡੀ ਚਾਲਕ ਵਿਰੁੱਧ ਕਾਨੂੰਨੀ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਰਟ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।
ਆਨਲਾਈਨ ਟ੍ਰੇਡਿੰਗ ਦੇ ਨਾਂ ’ਤੇ ਔਰਤ ਨਾਲ 23.27 ਲੱਖ ਦੀ ਠੱਗੀ
NEXT STORY