ਜ਼ੀਰਾ (ਸਤੀਸ਼) : ਜ਼ੀਰਾ ਦੇ ਪਿੰਡ ਕਟੋਰਾ ਵਿਖੇ ਉਸ ਸਮੇਂ ਇਕ ਦਰਦਨਾਕ ਹਾਦਸਾ ਵਾਪਰ ਗਿਆ ਜਦੋਂ ਇਕ ਗਰੀਬ ਪਰਿਵਾਰ ਦਾ ਵਿਅਕਤੀ ਖੇਤਾਂ ਵਿਚ ਮੋਟਰ ਚਲਾਉਣ ਲਈ ਗਿਆ ਤਾਂ ਸਟਾਰਟਰ ਸ਼ਾਰਟ ਹੋਣ ਦੇ ਚੱਲਦਿਆਂ ਉਸ ਨੂੰ ਕਰੰਟ ਲੱਗ ਗਿਆ ਅਤੇ ਉਸ ਦੀ ਮੌਕੇ ’ਤੇ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਮਾਂ ਤੋਂ ਇਲਾਵਾ ਦੋ ਬੱਚੇ ਛੱਡ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਜਗੀਰ ਸਿੰਘ ਕਟੋਰਾ ਨੇ ਦੱਸਿਆ ਕਿ ਮ੍ਰਿਤਕ ਜਗੀਰ ਸਿੰਘ ਪੁੱਤਰ ਮਹਿੰਦਰ ਸਿੰਘ ਜੋ ਕਿ ਠੇਕੇ ’ਤੇ ਜ਼ਮੀਨ ਲੈ ਕੇ ਵਾਹੀ ਦਾ ਕੰਮ ਕਰਦਾ ਸੀ। ਅੱਜ ਜਦੋਂ ਖੇਤਾਂ ਵਿਚ ਲੱਗੀ ਮੋਟਰ ਚਲਾਉਣ ਗਿਆ ਤਾਂ ਸਟਾਰਟਰ ਸ਼ਾਰਟ ਹੋਣ ਕਰਕੇ ਉਸ ਨੂੰ ਕਰੰਟ ਲੱਗ ਗਿਆ ਅਤੇ ਉਸ ਦੀ ਮੌਕੇ ’ਤੇ ਮੌਤ ਹੋ ਗਈ। ਪਿੰਡ ਵਾਸੀਆਂ ਵੱਲੋਂ ਪੰਜਾਬ ਸਰਕਾਰ ਪਾਸੋਂ ਇਸ ਗਰੀਬ ਪਰਿਵਾਰ ਦੀ ਮਾਲੀ ਮੱਦਦ ਕਰਨ ਦੀ ਮੰਗ ਕੀਤੀ ਗਈ ਹੈ ।
ਮਾਮਲੇ ਦੀ ਜਾਂਚ ਕਰ ਰਹੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਕਟੋਰਾ ਵਿਖੇ ਇਕ ਵਿਅਕਤੀ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ ਜਿਸ ’ਤੇ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ ਅਤੇ 174 ਦੀ ਕਾਰਵਾਈ ਅੰਜਾਮ ’ਚ ਲਿਆਂਦੀ ਜਾ ਰਹੀ ਹੈ।
ਏਜੰਟ ਨੂੰ 18 ਲੱਖ ਰੁਪਏ ਦੇ ਕੇ ਲਗਵਾਇਆ ਕੈਨੇਡਾ ਦਾ ਵੀਜ਼ਾ, ਹੋਸ਼ ਤਾਂ ਉਦੋਂ ਉੱਡੇ ਜਦੋਂ ਏਅਰਪੋਰਟ ਪਹੁੰਚ ਖੁੱਲ੍ਹਿਆ ਰਾਜ਼
NEXT STORY