ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਫਿਰੋਜ਼ਪੁਰ- ਫਾਜ਼ਿਲਕਾ ਜੀ. ਟੀ. ਰੋੜ ’ਤੇ ਸਥਿਤ ਪਿੰਡ ਮੋਹਨ ਕੇ ਹਿਠਾੜ ਵਿਖੇ ਵਾਪਰੇ ਦਰਦਨਾਕ ਸੜਕੀ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਹੋਮਗਾਰਡ ਦਾ ਸਾਬਕਾ ਮੁਲਾਜ਼ਮ ਸੁਰਜੀਤ ਸਿੰਘ ਵਾਸੀ ਪਿੰਡ ਆਤੂ ਵਾਲਾ ਆਪਣੇ ਕਿਸੇ ਕੰਮ ਦੇ ਸਬੰਧ ਵਿਚ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਲਾਲਾਬਾਦ ਨੂੰ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਪਿੰਡ ਮੋਹਨ ਕੇ ਹਿਠਾੜ ਵਿਖੇ ਪਹੁੰਚਿਆ ਤਾਂ ਟਰੱਕ ਟਰਾਲੇ ਦੀ ਉਸਦੇ ਮੋਟਰਸਾਈਕਲ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ ਸੁਰਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਉਧਰ ਪਿੰਡ ਵਾਸੀਆਂ ਵਲੋਂ ਟਰੱਕ ਨੂੰ ਕਾਬੂ ਕਰ ਲਿਆ ਗਿਆ ਹੈ ਤੇ ਡਰਾਈਵਰ ਮੌਕੇ ਤੋਂ ਟਰੱਕ ਛੱਡ ਕੇ ਫ਼ਰਾਰ ਹੋ ਗਿਆ। ਇਸ ਮੌਕੇ ਪਹੁੰਚੀ ਥਾਣਾ ਗੁਰੂਹਰਸਹਾਏ ਦੀ ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਇਸ ਹਾਦਸੇ ਵਿਚ ਮੋਟਰਸਾਈਕਲ ਚੱਕਣਾਚੂਰ ਹੋ ਗਿਆ।
ਪੰਜਾਬ ਵਾਸੀ ਦੇਣ ਧਿਆਨ, ਭਲਕੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਪੜ੍ਹੋ ਪੂਰੀ ਖ਼ਬਰ
NEXT STORY