ਅੰਮ੍ਰਿਤਸਰ (ਸੰਜੀਵ) : ਆਪਣੀ ਲੜਕੀ ਦੇ ਘਰੋਂ ਵਾਪਸ ਪਰਤ ਰਹੇ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਬੁਰੀ ਤਰ੍ਹਾਂ ਕੁਚਲ ਦਿੱਤਾ, ਜਦੋਂ ਤੱਕ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਉਦੋਂ ਤਕ ਉਹ ਦਮ ਤੋੜ ਚੁੱਕਾ ਸੀ। ਮਰਨ ਵਾਲੇ ਦੀ ਪਛਾਣ ਮੋਹਨ ਲਾਲ ਵਜੋਂ ਹੋਈ ਹੈ। ਮੌਕੇ 'ਤੇ ਪਹੁੰਚੀ ਚੌਕੀ ਵਿਜੇ ਨਗਰ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।
ਮ੍ਰਿਤਕ ਦੀ ਪਤਨੀ ਕੌਸ਼ੱਲਿਆ ਦੇਵੀ ਦੀ ਸ਼ਿਕਾਇਤ 'ਤੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ, ਜਿਸ ਵਿਚ ਉਸ ਦਾ ਕਹਿਣਾ ਹੈ ਕਿ ਉਸ ਦਾ ਪਤੀ ਮੋਹਨ ਲਾਲ ਆਪਣੀ ਬੇਟੀ ਬਬੀਤਾ ਨੂੰ ਮਿਲ ਕੇ ਪੈਦਲ ਵਾਪਸ ਘਰ ਪਰਤ ਰਿਹਾ ਸੀ ਕਿ ਸ਼ਾਮ 6:30 ਵਜੇ ਦੇ ਕਰੀਬ ਉਸ ਦੇ ਜਵਾਈ ਰਾਕੇਸ਼ ਨੇ ਫੋਨ 'ਤੇ ਸੂਚਨਾ ਦਿੱਤੀ ਕਿ ਵੇਰਕਾ ਹਾਈਵੇ ਨੇੜੇ ਕੋਈ ਵਾਹਨ ਉਨ੍ਹਾਂ ਦੇ ਪਿਤਾ ਨੂੰ ਕੁਚਲ ਗਿਆ ਹੈ ਤੇ ਉਨ੍ਹਾਂ ਦੀ ਮੌਤ ਹੋ ਗਈ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਬਾਦਲਾਂ ਦੀਆਂ ਕਮਲ ਨਾਥ ਨਾਲ ਨਸ਼ਰ ਹੋਈਆਂ ਤਸਵੀਰਾਂ ਨੇ ਪਾਇਆ ਭੜਥੂ!
NEXT STORY