ਫਤਿਹਗੜ੍ਹ ਸਾਹਿਬ (ਜਗਦੇਵ) : ਸਰਹਿੰਦ ਪਟਿਆਲਾ ਮਾਰਗ 'ਤੇ ਪੈਂਦੇ ਪਿੰਡ ਆਦਮਪੁਰ ਨੇੜੇ ਵਾਪਰੇ ਭਿਆਨਕ ਹਾਦਸੇ ਵਿਚ ਪਤੀ-ਪਤਨੀ ਦੀ ਮੌਤ ਹੋ ਗਈ ਜਦਕਿ ਦੋ ਬੱਚੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਜੋੜਾ ਬੱਚਿਆਂ ਸਣੇ ਅੰਮ੍ਰਿਤਸਰ ਮੱਥਾ ਟੇਕਣ ਜਾ ਰਿਹਾ ਸੀ ਕਿ ਰਸਤੇ ਵਿਚ ਇਹ ਭਾਣਾ ਵਾਪਰ ਗਿਆ। ਮ੍ਰਿਤਕਾਂ ਦੀ ਪਛਾਣ ਰਮਨਪ੍ਰੀਤ ਸਿੰਘ ਅਤੇ ਉਸ ਦੀ ਪਤਨੀ ਹਰਚਰਨ ਕੌਰ ਵਜੋਂ ਹੋਈ ਹੈ ਜੋ ਪਟਿਆਲਾ ਦੇ ਗੁਰੂ ਨਾਨਕ ਨਗਰ ਦੇ ਰਹਿਣ ਵਾਲੇ ਸਨ।
ਇਹ ਵੀ ਪੜ੍ਹੋ : ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
ਮ੍ਰਿਤਕ ਬੱਚਿਆਂ ਸਮੇਤ ਮਾਰੂਤੀ ਕਾਰ ਰਾਹੀਂ ਪਟਿਆਲਾ ਤੋਂ ਅੰਮ੍ਰਿਤਸਰ ਜਾ ਰਹੇ ਸਨ। ਜਦੋਂ ਉਹ ਆਦਮਪੁਰ ਨਹਿਰ 'ਤੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਟਰੱਕ ਨੇ ਉਨ੍ਹਾਂ ਨੂੰ ਆਪਣੀ ਲਪੇਟ 'ਚ ਲੈ ਲਿਆ, ਇਸ ਭਿਆਨਕ ਹਾਦਸੇ ਵਿਚ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਅਗ਼ਮਜੋਤ ਸਿੰਘ 7 ਸਾਲ ਤੇ ਨਵਰਾਜ ਸਿੰਘ 4 ਸਾਲ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਲੁਧਿਆਣਾ 'ਚ ਸ਼ਰਮਸਾਰ ਹੋਈ ਇਨਸਾਨੀਅਤ, 4 ਘੰਟੇ ਸੜਕ 'ਤੇ ਤੜਫਦੇ ਰਹੇ ਪਿਓ-ਪੁੱਤ
ਪ੍ਰਤੱਖਦਰਸ਼ੀਆਂ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਕਾਰ ਦੇ ਪਰਖੱਚੇ ਉੱਡ ਗਏ ਅਤੇ ਕਾਰ ਚਕਨਾਚੂਰ ਹੋ ਗਈ। ਉਧਰ ਪੁਲਸ ਵਲੋਂ ਮਾਮਲੇ ਦੀ ਕਾਰਵਾਈ ਕਰਨ ਦੀ ਗੱਲ ਆਖੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕਿਸਾਨੀ ਮਸਲੇ 'ਤੇ ਕੈਪਟਨ ਦੀ 'ਸੱਜੀ ਤੇ ਖੱਬੀ' ਬਾਂਹ ਬਣੇ ਢੀਂਡਸਾ ਤੇ ਖਹਿਰਾ (ਤਸਵੀਰਾਂ)
ਇਟਲੀ 'ਚ ਪੰਜਾਬੀ ਸਿੱਖ ਨੇ ਖ਼ਰੀਦਿਆ ਸੋਨੀਆ ਗਾਂਧੀ ਦਾ ਜੱਦੀ ਘਰ
NEXT STORY