ਨਾਭਾ (ਰਾਹੁਲ) : ਨਾਭਾ ਦੇ ਬੋੜਾ ਗੇਟ ਚੌਕ ਵਿਖੇ ਤੜਕੇ ਸੈਰ ਕਰਨ ਲਈ ਨਿਕਲੇ ਇਕ ਲੈਕਚਰਾਰ ਨੂੰ ਤੇਜ਼ ਰਫ਼ਤਾਰ ਟਰੱਕ ਚਾਲਕ ਨੇ ਦਰੜ ਦਿੱਤਾ। ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਰਵਿੰਦਰ ਸਿੰਘ ਨਾਭਾ ਬਲਾਕ ਦੇ ਪਿੰਡ ਮੰਡੌੜ ਦੇ ਸਰਕਾਰੀ ਸਕੂਲ ਵਿਚ ਅੰਗਰੇਜ਼ੀ ਦਾ ਲੈਕਚਰਾਰ ਸੀ। ਰਵਿੰਦਰ ਸਿੰਘ ਸਹੁਰੇ ਘਰ ਆਇਆ ਹੋਇਆ ਸੀ ਅਤੇ ਸਵੇਰੇ ਸੈਰ ਕਰਨ ਲਈ ਘਰੋਂ ਨਿਕਲਿਆ ਹੀ ਸੀ ਕਿ ਉਸ ਨੂੰ ਆਪਣੀ ਜਾਨ ਗੁਆਉਣੀ ਪਈ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਟਰੱਕ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਰਵਿੰਦਰ ਸਿੰਘ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰਕ ਮੈਬਰਾਂ ਨੇ ਟਰੱਕ ਚਾਲਕ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਜਲੰਧਰ ’ਚ ਵਾਪਰੇ ਹਾਦਸੇ ਨੇ ਖੋਹੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਕੈਨੇਡਾ ਤੋਂ ਪਰਤੀ ਨਵ-ਵਿਆਹੁਤਾ ਦੀ ਮੌਤ (ਤਸਵੀਰਾਂ)
ਇਸ ਮੌਕ ਤੇ ਮ੍ਰਿਤਕ ਰਵਿੰਦਰ ਸਿੰਘ ਦੇ ਰਿਸ਼ਤੇਦਾਰਾਂ ਨੇ ਕਿਹਾ ਕਿ ਰਵਿੰਦਰ ਸਿੰਘ ਪਟਿਆਲੇ ਰਹਿੰਦਾ ਸੀ ਅਤੇ ਇਹ ਸਹੁਰੇ ਘਰ ਆਇਆ ਹੋਇਆ ਸੀ। ਰਵਿੰਦਰ ਸਿੰਘ ਸਰਕਾਰੀ ਸਕੂਲ ਵਿਚ ਬਤੌਰ ਅੰਗਰੇਜ਼ੀ ਦਾ ਲੈਕਚਰਾਰ ਲੱਗਿਆ ਹੋਇਆ ਸੀ। ਜਦੋਂ ਸਵੇਰੇ ਸੈਰ ਕਰਨ ਲਈ ਘਰੋਂ ਨਿਕਲਿਆ ਤਾਂ ਪਿੱਛੋਂ ਆ ਰਹੇ ਤੇਜ਼ ਰਫਤਾਰ ਟਰੱਕ ਨੇ ਉਸ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ ਅਤੇ ਜਿਸ ਦੀ ਮੌਕੇ ’ਤੇ ਮੌਤ ਹੋ ਗਈ।
ਇਹ ਵੀ ਪੜ੍ਹੋ : ਵਿਆਹ ਤੋਂ ਕੁੱਝ ਮਹੀਨੇ ਬਾਅਦ ਨਵ ਵਿਆਹੁਤਾ ਦੀ ਸ਼ੱਕੀ ਹਾਲਾਤ ’ਚ ਮੌਤ, ਪਰਿਵਾਰ ਨੇ ਕਿਹਾ ਧੀ ਦਾ ਹੋਇਆ ਕਤਲ
ਇਸ ਮੌਕੇ ਪੁਲਸ ਦੇ ਜਾਂਚ ਅਧਿਕਾਰੀ ਚਮਕੌਰ ਸਿੰਘ ਨੇ ਦੱਸਿਆ ਕਿ ਰਵਿੰਦਰ ਸਿੰਘ ਜੋ ਕਿ ਪੇਸ਼ੇ ਤੋਂ ਸਰਕਾਰੀ ਨੌਕਰੀ ਕਰਦਾ ਸੀ ਜੋ ਕਿ ਸਰਕਾਰੀ ਸਕੂਲ ਵਿਚ ਲੈਕਚਰਾਰ ਸੀ। ਪੁਲਸ ਅਧਿਕਾਰੀ ਨੇ ਕਿਹਾ ਕਿ ਤੇਜ਼ ਰਫਤਾਰ ਟਰੱਕ ਦੇ ਡਰਾਇਵਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ ਤਾਂ ਜੋ ਮੁਲਜ਼ਮ ਦਾ ਪਤਾ ਲਗਾਇਆ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਤਿਉਹਾਰਾਂ ਦੇ ਸੀਜ਼ਨ ਨੂੰ ਵੇਖਦਿਆਂ ਕੋਵਿਡ ਪਾਬੰਦੀਆਂ ਵਧਾਉਣ ਦੇ ਹੁਕਮ, ਨਵੇਂ ਦਿਸ਼ਾ-ਨਿਰਦੇਸ਼ ਜਾਰੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਗੈਂਗਸਟਰ ਅਰਸ਼ਦੀਪ ਡਾਲਾ ਦੇ ਪਾਸਪੋਰਟ ਦੀ ਵੈਰੀਫਿਕੇਸ਼ਨ ਕਰਨ ਵਾਲੇ ਸਹਾਇਕ ਥਾਣੇਦਾਰ ਖ਼ਿਲਾਫ਼ ਵੱਡੀ ਕਾਰਵਾਈ
NEXT STORY