ਚੰਡੀਗੜ੍ਹ : 23 ਜੁਲਾਈ ਨੂੰ ਮੋਗਾ ਵਿਚ ਵਾਪਰੇ ਬੱਸ ਹਾਦਸੇ ’ਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵਲੋਂ ਮੁਲਾਕਾਤ ਕੀਤੀ ਗਈ। ਸਿੱਧੂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨ ਉਨ੍ਹਾਂ ਦੇ ਘਰ ਪੁੱਜੇ। ਪਿੰਡ ਘੁੱਧੂਵਾਲਾ ਅਤੇ ਮਲਸੀਆਂ (ਜ਼ੀਰਾ) ਦੇ ਪੀੜਤ ਪਰਿਵਾਰਾਂ ਦੇ ਘਰ ਪਹੁੰਚੇ ਸਿੱਧੂ ਵਲੋਂ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ।
ਉਸ ਦੌਰਾਨ ਉਨ੍ਹਾਂ ਸਰਕਾਰੀ ਹਸਪਤਾਲ ਮੋਗਾ ਅਤੇ ਲੁਧਿਆਣਾ ਵਿਖੇ ਜ਼ੇਰੇ ਇਲਾਜ ਜ਼ਖਮੀਆਂ ਦੀ ਸਿਹਤ ਅਤੇ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨਾਲ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੋਂ ਇਲਾਵਾ ਵਿਧਾਇਕ ਕੁਲਬੀਰ ਜ਼ੀਰਾ ਅਤੇ ਹੋਰ ਆਗੂ ਹਾਜ਼ਰ ਸਨ।
ਉੱਜੜਿਆ ਹੱਸਦਾ-ਵੱਸਦਾ ਪਰਿਵਾਰ, ਟਾਂਡਾ 'ਚ ਭਿਆਨਕ ਹਾਦਸੇ ਦੌਰਾਨ ਮਾਂ-ਧੀ ਦੀ ਮੌਤ
NEXT STORY