ਮੋਗਾ (ਸੰਦੀਪ ਸ਼ਰਮਾ/ਗੋਪੀ ਰਾਊਕੇ) : ਮੋਗਾ ਦੇ ਪਿੰਡ ਸਿੰਘਾਵਾਲਾ ਨੇੜੇ ਵਾਪਰੇ ਭਿਆਨਕ ਹਾਦਸੇ ਵਿਚ ਇਕ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਬਸ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਣ ਵਾਪਰਿਆ ਹੈ। ਹਾਦਸੇ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਬਸ ਹੇਠਾਂ ਬੁਰੀ ਤਰ੍ਹਾਂ ਦਰੜਿਆ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਭਿਆਨਕ ਮੌਤ ਹੋ ਗਈ। ਇਸ ਘਟਨਾ ਤੋਂ ਲਗਭਗ 2 ਘੰਟੇ ਤਕ ਪੁਲਸ ਪ੍ਰਸ਼ਾਸ਼ਨ ਅਤੇ ਐਬੂਲੈਂਸ ਮੌਕੇ ’ਤੇ ਨਹੀਂ ਪਹੁੰਚੀ, ਜਿਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਰੋਸ ਵਜੋਂ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ।
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਵਿਅਕਤੀ ਦੀ ਪਹਿਚਾਣ ਬਲਦੇਵ ਸਿੰਘ ਉਮਰ 60 ਸਾਲ ਵਾਸੀ ਪਿੰਡ ਸਾਫੂਵਾਲਾ ਵਜੋਂ ਹੋਈ ਹੈ। ਘਟਨਾ ਇੰਨੀ ਭਿਆਨਕ ਸੀ ਕਿ ਮ੍ਰਿਤਕ ਦਾ ਸਰੀਰ ਬੁਰੀ ਤਰ੍ਹਾਂ ਨੁਕਸਾਨਿਆ ਗਿਆ।
ਲੁਧਿਆਣਾ ਬੰਬ ਕਾਂਡ ਮਾਮਲੇ ’ਚ ਹਰਪ੍ਰੀਤ ਹੈਪੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਮਾਂ ਆਈ ਸਾਹਮਣੇ, ਦਿੱਤਾ ਵੱਡਾ ਬਿਆਨ
NEXT STORY