ਗੜ੍ਹਦੀਵਾਲਾ (ਮੁਨਿੰਦਰ) : ਦਸੂਹਾ ਹੁਸ਼ਿਆਰਪੁਰ ਰੋਡ ਤੇ ਸਥਿਤ ਪਿੰਡ ਮਾਨਗੜ੍ਹ ਦੇ ਨਜ਼ਦੀਕ ਵਾਪਰੇ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋਣ 'ਤੇ ਗੜਦੀਵਾਲਾ ਪੁਲਸ ਨੇ ਨਾ ਮਾਲੂਮ ਟਰੱਕ ਡਰਾਈਵਰ 'ਤੇ ਮਾਮਲਾ ਦਰਜ ਕੀਤਾ ਹੈ। ਮ੍ਰਿਤਕ ਦੀ ਪਹਿਚਾਣ ਹਰਦੀਪ ਸਿੰਘ ਪੁੱਤਰ ਗੁਰਨਾਮ ਸਿੰਘ ਨਿਵਾਸੀ ਪਿੰਡ ਪਟਿਆਲ ਥਾਣਾ ਮੁਕੇਰੀਆਂ ਵਜੋਂ ਹੋਈ ਹੈ। ਇਸ ਸਬੰਧੀ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਬਿਸ਼ਨ ਸਿੰਘ ਪੁੱਤਰ ਸਵਰਨ ਸਿੰਘ ਨਿਵਾਸੀ ਪਿੰਡ ਪਟਿਆਲ ਨੇ ਦੱਸਿਆ ਕਿ ਉਹ ਆਪਣੇ ਭਤੀਜੇ ਹਰਦੀਪ ਸਿੰਘ ਪੁੱਤਰ ਗੁਰਨਾਮ ਸਿੰਘ ਅਤੇ ਉਸ ਦੀ ਪਤਨੀ ਸੁਮੀਤ ਸਮੇਤ ਕਿਸੇ ਕੰਮ ਲਈ ਹੁਸ਼ਿਆਰਪੁਰ ਗਏ ਸੀ।
ਇਸ ਦੌਰਾਨ ਜਦੋਂ ਹੁਸ਼ਿਆਰਪੁਰ ਤੋਂ ਵਾਪਸੀ ਸਮੇਂ ਹਰਦੀਪ ਸਿੰਘ ਅਤੇ ਉਸ ਦੀ ਪਤਨੀ ਸੁਮੀਤ ਆਪਣੇ ਮੋਟਰਸਾਈਕਲ ਨੰਬਰ ਪੀ ਬੀ 07 ਏ ਜੇ 5011 ਟੀ ਵੀ ਐਸ ਤੇ ਸਵਾਰ ਦਸੂਆ ਹੁਸ਼ਿਆਰਪੁਰ ਰੋਡ 'ਤੇ ਸਥਿਤ ਪਿੰਡ ਮਾਨਗੜ੍ਹ ਦੇ ਨਜ਼ਦੀਕ ਪਹੁੰਚੇ ਤਾਂ ਦਸੂਆ ਸਾਈਡ ਤੋਂ ਆ ਰਹੇ ਇਕ ਟਰੱਕ ਨੰਬਰ ਐੱਚ ਪੀ 68 ਏ 5806 ਦੇ ਨਾ ਮਾਲੂਮ ਡਰਾਈਵਰ ਨੇ ਉਸ ਦੇ ਭਤੀਜੇ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਦੋਵੇਂ ਸੜਕ 'ਤੇ ਡਿੱਗ ਪਏ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਦੌਰਾਨ ਹਰਦੀਪ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਉਸਦੀ ਪਤਨੀ ਸੁਮੀਤ ਦੇ ਸੱਟਾਂ ਲੱਗੀਆਂ ਅਤੇ ਮੋਟਰਸਾਈਕਲ ਵੀ ਟੁੱਟ ਗਿਆ। ਉਨ੍ਹਾਂ ਦੱਸਿਆ ਕਿ ਟਰੱਕ ਦਾ ਨਾ ਮਾਲੂਮ ਡਰਾਈਵਰ ਟਰੱਕ ਛੱਡ ਕੇ ਮੌਕੇ ਤੋਂ ਭੱਜ ਗਿਆ। ਪੁਲਸ ਨੇ ਬਿਸ਼ਨ ਸਿੰਘ ਦੇ ਬਿਆਨਾਂ ਦੇ ਆਧਰ 'ਤੇ ਮਾਮਲਾ ਦਰਜ ਕਰਕੇ ਆਪਣੀ ਤਫਤੀਸ਼ ਆਰੰਭ ਕਰ ਦਿੱਤੀ ਹੈ।
ਟੂਰਿਸਟ ਵੀਜ਼ੇ ’ਤੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 11 ਲੱਖ 88 ਹਜ਼ਾਰ ਠੱਗੇ
NEXT STORY