ਖਡੂਰ ਸਾਹਿਬ (ਗਿੱਲ) : ਸਥਾਨਿਕ ਕਸਬੇ ਦੇ ਨਜ਼ਦੀਕ ਦਰਖਤ ਵਿਚ ਗੱਡੀ ਵੱਜਣ ਕਾਰਨ ਇਕ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਜਾਣ ਅਤੇ ਉਸ ਦੇ ਸਾਥੀ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਕੰਵਲਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਖਡੂਰ ਸਾਹਿਬ ਰਾਤ 11.30 ਵਜੇ ਦੇ ਕਰੀਬ ਆਪਣੇ ਇਕ ਸਾਥੀ ਜੋਧਬੀਰ ਸਿੰਘ ਪੁੱਤਰ ਬਖਸ਼ੀਸ ਸਿੰਘ ਵਾਸੀ ਖਡੂਰ ਸਾਹਿਬ ਨਾਲ ਏਸੰਟ ਗੱਡੀ ਨੰਬਰ ਪੀ .ਬੀ .04 ਜੈਡ. 5100 'ਤੇ ਸਵਾਰ ਹੋ ਕੇ ਪਿੰਡ ਵੜਿੰਗ ਸੂਬਾ ਸਿੰਘ ਵਾਲੀ ਸਾਈਡ ਤੋਂ ਆਪਣੇ ਪਿੰਡ ਖਡੂਰ ਸਾਹਿਬ ਆ ਰਿਹਾ ਸੀ ਕਿ ਅਚਾਨਕ ਉਨ੍ਹਾਂ ਦੀ ਗੱਡੀ ਬੇਕਾਬੂ ਹੋ ਕੇ ਰੁੱਖ ਵਿਚ ਜਾ ਵੱਜੀ।
ਸੂਤਰਾਂ ਮੁਤਾਬਕ ਟੱਕਰ ਇੰਨੀ ਜ਼ਬਰਦਸਤ ਸੀ ਕਿ ਕੰਵਲਪ੍ਰੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਸ ਦਾ ਸਾਥੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਸ ਨੇ ਮਾਮਲੇ 'ਚ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਹੈ।
ਮੋਦੀ 'ਤੇ ਵਰ੍ਹੇ ਮੁਨੀਸ਼ ਤਿਵਾੜੀ, ਕਿਹਾ- ਸ਼ਹੀਦ ਪਰਿਵਾਰਾਂ ਦਾ ਉਡਾ ਰਹੇ ਨੇ ਮਜ਼ਾਕ
NEXT STORY