ਪਟਿਆਲਾ/ਸਨੌਰ (ਬਲਜਿੰਦਰ) : ਦੁਸਹਿਰੇ ਦਾ ਪਵਿੱਤਰ ਤਿਓਹਾਰ ਜਿੱਥੇ ਅੱਜ ਸਾਰੇ ਦੇਸ਼ ਵਿਚ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਉਥੇ ਹੀ ਪਟਿਆਲਾ ਦੇ ਦੇਵੀਗੜ੍ਹ ਰੋਡ ’ਤੇ ਵਾਪਰੇ ਭਿਆਨਕ ਹਾਦਸੇ ਨੇ ਕਈ ਪਰਿਵਾਰ ਉਜਾੜ ਕੇ ਰੱਖ ਦਿੱਤੇ ਹਨ। ਮਿਲੀ ਜਾਣਕਾਰੀ ਮੁਤਾਬਕ ਇਸ ਹਾਦਸੇ ਵਿਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਟਰੈਕਟਰ ਟਰਾਲੀ ਅਤੇ ਸਕਾਰਪੀਓ ਗੱਡੀ ਵਿਚਕਾਰ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਰਨਾਲ ਤੋਂ ਸ਼ਰਧਾਲੂ ਟਰੈਕਟਰ ਟਰਾਲੀ ’ਤੇ ਮੱਥਾ ਟੇਕ ਕੇ ਪਟਿਆਲਾ ਵਾਪਸ ਆ ਰਹੇ ਸਨ।
ਇਹ ਵੀ ਪੜ੍ਹੋ : ਪੁਲਸ ਨੇ ਸ਼ਮਸ਼ਾਨਘਾਟ ’ਚ ਦੱਬੀ ਬੱਚੇ ਦੀ ਲਾਸ਼ ਨੂੰ ਚਾਰ ਦਿਨ ਬਾਅਦ ਕਢਵਾਇਆ, ਜਾਣੋ ਕੀ ਹੈ ਪੂਰਾ ਮਾਮਲਾ
ਇਸ ਦੌਰਾਨ ਪਟਿਆਲਾ ਦੇ ਦੇਵੀਗੜ੍ਹ ਰੋਡ ’ਤੇ ਟਰੈਕਟਰ ਟਰਾਲੀ ਅਤੇ ਸਕਾਰਪਿਓ ਗੱਡੀ ਦੀ ਜ਼ੋਰਦਾਰ ਟੱਕਰ ਹੋ ਗਈ। ਇਸ ਦਿਲ ਕੰਬਾਉਣ ਵਾਲੇ ਹਾਦਸੇ ਵਿਚ ਟਰੈਕਟਰ ਟਰਾਲੀ ਸਵਾਰ ਤਿੰਨ ਲੋਕਾਂ ਦੀ ਹੋਈ ਹੋ ਗਈ ਜਦਕਿ ਸਕਾਰਪਿਓ ਸਵਾਰ ਦੋ ਨੌਜਵਾਨ ਵੀ ਦਮ ਤੋੜ ਗਏ। ਦੱਸਿਆ ਜਾ ਰਿਹਾ ਹੈ ਕਿ ਸਕਾਰਪੀਓ ਵਿਚ ਤਿੰਨ ਨੌਜਵਾਨ ਬੈਠੇ ਸਨ ਜਿਨ੍ਹਾਂ ਵਿਚੋਂ ਦੋ ਦੀ ਹੋਈ ਮੌਤ ਹੋ ਗਈ ਹੈ ਅਤੇ ਦੋਵੇਂ ਨੌਜਵਾਨ ਪੰਜਾਬੀ ਯੂਨੀਵਰਸਿਟੀ ਵਿਚ ਪੜ੍ਹਦੇ ਸਨ।
ਇਹ ਵੀ ਪੜ੍ਹੋ : ਫਾਜ਼ਿਲਕਾ ’ਚ ਕਾਂਗਰਸੀ ਆਗੂ ਰੂਬੀ ਗਿੱਲ ’ਤੇ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ
ਹਾਦਸੇ ਤੋਂ ਬਾਅਦ ਸਕਾਰਪੀਓ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਹਾਦਸੇ ਵਿਚ ਕੁੱਝ ਲੋਕ ਜ਼ਖਮੀ ਵੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉਧਰ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ।ਪੁਲਸ ਦਾ ਆਖਣਾ ਹੈ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਰਿਸ਼ਵਤਖੋਰ ਮੁਲਾਜ਼ਮਾਂ ਦੀ ਹੁਣ ਖੈਰ ਨਹੀਂ, ਵਿਜੀਲੈਂਸ ਬਿਊਰੋ ਨੇ ਚੁੱਕਿਆ ਇਹ ਵੱਡਾ ਕਦਮ
ਵਿਆਹ ਤੋਂ ਪਰਤ ਰਹੇ ਸਨ ਨੌਜਵਾਨ
ਦੱਸਿਆ ਜਾ ਰਿਹਾ ਹੈ ਕਿ ਸਕਾਰਪੀਓ ਸਵਾਰ ਨੌਜਵਾਨ ਹਰਿਆਣਾ ’ਚ ਆਪਣੇ ਦੋਸਤ ਦਾ ਵਿਆਹ ਅਟੈਂਡ ਕਰਕੇ ਵਾਪਸ ਪੰਜਾਬੀ ਯੂਨੀਵਰਿਸਟੀ ਪਰਤ ਰਹੇ ਸਨ ਪਰਤ ਰਸਤੇ ਵਿਚ ਹੀ ਵਾਪਰੇ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿਚ ਤਿੰਨ ਹੋਰ ਲੋਕ ਮੌਤ ਦੇ ਮੂੰਹ ਵਿਚ ਗਏ ਹਨ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਡੇਂਗੂ ਨਾਲ ਨਜਿੱਠਣ ਲਈ ਸਿਹਤ ਵਿਭਾਗ ਵਲੋਂ ਸੂਬੇ ਭਰ ’ਚ ਕੀਤੀ ਜਾਵੇਗੀ ਹਸਪਤਾਲਾਂ ਦੀ ਚੈਕਿੰਗ : ਸੋਨੀ
NEXT STORY