ਕੋਟਕਪੂਰਾ (ਨਰਿੰਦਰ) : ਸਥਾਨਕ ਕੋਟਕਪੂਰਾ-ਸਿੱਖਾਂ ਵਾਲਾ ਸੰਪਰਕ ਸੜਕ ’ਤੇ ਵਾਪਰੇ ਭਿਆਨਕ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸਿੱਖਾਂ ਵਾਲਾ ਦਾ ਨੌਜਵਾਨ ਗੁਰਵਿੰਦਰ ਸਿੰਘ ਸੰਧੂ (30) ਪੁੱਤਰ ਬਲਤੇਜ ਸਿੰਘ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਸਵੇਰ ਸਮੇਂ ਪਿੰਡ ਸਿੱਖਾਂ ਵਾਲਾ ਤੋਂ ਕੋਟਕਪੂਰਾ ਆਪਣੀ ਡਿਊਟੀ ’ਤੇ ਜਾ ਰਿਹਾ ਸੀ ਕਿ ਸੜਕ ਵਿਚਕਾਰ ਅਚਾਨਕ ਕੋਈ ਪਸ਼ੂ ਆ ਜਾਣ ਕਾਰਨ ਉਸ ਦਾ ਮੋਟਰਸਾਈਕਲ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ ਉਹ ਜ਼ਮੀਨ ’ਤੇ ਡਿੱਗ ਪਿਆ ਅਤੇ ਉਹ ਕਾਫੀ ਜ਼ਿਆਦਾ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲ ਦੀ ਪ੍ਰਿੰਸੀਪਲ ਸਸਪੈਂਡ, ਪੁਲਸ ਕਾਰਵਾਈ ਦੀ ਤਿਆਰੀ
ਮੌਕੇ ’ਤੇ ਇਕੱਤਰ ਹੋਏ ਲੋਕਾਂ ਵੱਲੋਂ ਉਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵਿਖੇ ਲਿਜਾਇਆ ਗਿਆ, ਜਿੱਥੇ ਕਿ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਿੰਡ ਵਾਸੀ ਅਮਨਦੀਪ ਸਿੰਘ ਸੰਧੂ ਨੇ ਦੱਸਿਆ ਹੈ ਕਿ ਮ੍ਰਿਤਕ ਨੌਜਵਾਨ ਅਜੇ ਕੁਆਰਾ ਸੀ ਅਤੇ ਉਸ ਦੀਆਂ ਦੋ ਵੱਡੀਆਂ ਭੈਣਾਂ ਵਿਆਹੀਆਂ ਹੋਈਆਂ ਹਨ।
ਇਹ ਵੀ ਪੜ੍ਹੋ : ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ, ਜਾਰੀ ਹੋਈ ਚਿਤਾਵਨੀ, ਅਗਲੇ 24 ਘੰਟੇ ਅਹਿਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੁਰੂ ਕੀ ਨਗਰੀ ’ਚ ਕੂੜੇ ਦੇ ‘ਪਹਾੜ’ : ਸੈਲਾਨੀ ਪ੍ਰੇਸ਼ਾਨ, ਟੂਰਿਜ਼ਮ ’ਤੇ ਮੰਡਰਾਏ ਸੰਕਟ ਦੇ ਬੱਦਲ!
NEXT STORY