ਬਠਿੰਡਾ (ਸੁਖਵਿੰਦਰ) : ਹੋਲੀ ਦੇ ਦਿਨ ਵਾਪਰੇ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਹੋਰ ਵਾਪਰੇ ਹਾਦਸਿਆਂ ਵਿਚ ਅੱਧਾ ਦਰਜਨ ਲੋਕ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਬਠਿੰਡਾ-ਮਾਨਸਾ ਰੋਡ 'ਤੇ ਬੀਤੀ ਰਾਤ 1 ਮੋਟਰਸਾਈਕਲ ਸਵਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਦਰੱਖਤ ਨਾਲ ਟਕਰਾ ਗਿਆ। ਹਾਦਸੇ ਦੌਰਾਨ ਮੋਟਰਸਾਈਕਲ ਚਾਲਕ ਗੰਭੀਰ ਜ਼ਖਮੀ ਹੋ ਗਿਆ। ਸੂਚਨਾ ਮਿਲਣ 'ਤੇ ਸਹਾਰਾ ਲਾਈਫ਼ ਸੇਵਿੰਗ ਬ੍ਰਿਗੇਡ ਦੇ ਵਰਕਰ ਮੌਕੇ 'ਤੇ ਪਹੁੰਚੇ ਅਤੇ ਜ਼ਖਮੀ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਖਮੀ ਦੀ ਪਹਿਚਾਣ ਜਗਸੀਰ ਸਿੰਘ (29) ਵਾਸੀ ਗੁਲਾਬਗੜ੍ਹ ਵਜੋਂ ਹੋਈ ਹੈ। ਮ੍ਰਿਤਕ ਬਠਿੰਡਾ ਤੋਂ ਵਾਪਿਸ ਆਪਣੇ ਘਰ ਜਾ ਰਿਹਾ ਸੀ।
ਉਧਰ, ਬੀਤੀ ਰਾਤ 10 ਵਜੇਂ ਪਾਵਰ ਹਾਊਸ ਰੋਡ 'ਤੇ ਕਾਰ ਦੀ ਟੱਕਰ ਨਾਲ ਇਕ ਰਾਹਗੀਰ ਪੱਪੂ (23) ਵਾਸੀ ਬਠਿੰਡਾ ਜ਼ਖਮੀ ਹੋ ਗਿਆ, ਜਿਸ ਨੂੰ ਸੰਸਥਾ ਵਰਕਰਾਂ ਨੇ ਸਰਕਾਰੀ ਹਸਪਤਾਲ ਪਹੁੰਚਾਇਆ। ਇਧਰ, ਫੌਜੀ ਚੌਕ ਵਿਚ 2 ਮੋਟਸਾਈਕਲ ਸਵਾਰਾਂ ਦੀ ਆਪਸੀ ਟੱਕਰ ਹੋ ਗਈ। ਹਾਦਸੇ ਦੌਰਾਨ ਦੋਵੇਂ ਮੋਟਰਸਾਈਕਲ ਸਵਾਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸੰਸਥਾ ਵਰਕਰਾਂ ਵਲੋਂ ਸਰਕਾਰੀ ਹਸਪਤਾਲ ਪਹੁੰਚਾਇਆ। ਜ਼ਖਮੀਆਂ ਦੀ ਪਹਿਚਾਣ ਜਗਸੀਰ ਸਿੰਘ (35) ਅਤੇ ਜਰਨੈਲ ਕੌਰ (50) ਵਾਸੀ ਅਮਰਪੁਰਾ ਬਸਤੀ ਵਜੋਂ ਹੋਈ। ਹਾਦਸੇ ਦੌਰਾਨ ਔਰਤ ਦੀ ਇਕ ਬਾਂਹ ਟੁੱਟ ਗਈ।
ਇਸੇ ਤਰ੍ਹਾਂ ਲਾਲ ਸਿੰਘ ਬਸਤੀ ਵਿਚ 1 ਨੌਜਵਾਨ ਕਾਰ ਦੀ ਟੱਕਰ ਨਾਲ ਜ਼ਖਮੀ ਹੋ ਗਿਆ, ਜਿਸ ਦੀ ਪਹਿਚਾਣ ਵੀਰ ਸਿੰਘ (28) ਵਾਸੀ ਲਾਲ ਸਿੰਘ ਬਸਤੀ ਵਜੋਂ ਹੋਈ। ਇਧਰ, ਸੰਤਪੁਰਾ ਰੋਡ 'ਤੇ ਬੀਤੀ ਰਾਤ ਅਵਾਰਾ ਪਸ਼ੂ ਨਾਲ ਟਕਰਾ ਕੇ ਜ਼ਖਮੀ ਹੋ ਗਿਆ। ਹਾਦਸੇ ਦੌਰਾਨ ਉਕਤ ਵਿਅਕਤੀ ਦੀ ਇਕ ਬਾਂਹ ਟੁੱਟ ਗਈ, ਜਿਸ ਨੂੰ ਸੰਸਥਾ ਵਰਕਰਾਂ ਨੇ ਸਰਕਾਰੀ ਹਸਪਤਾਲ ਪਹੁੰਚਾਇਆ। ਜ਼ਖਮੀ ਦੀ ਪਹਿਚਾਣ ਸੰਜੇ ਕੁਮਾਰ (30) ਵਾਸੀ ਖੇਤਾ ਸਿੰਘ ਬਸਤੀ ਵਜੋਂ ਹੋਈ।
ਸਮਾਜ ਸੇਵੀ ਅਮਰਜੀਤ ਸਿੰਘ ਨੇ ਸਰਕਾਰੀ ਸਕੂਲ ਨੂੰ ਦਿੱਤੀ ਵਿੱਤੀ ਸਹਾਇਤਾ
NEXT STORY