ਮੋਗਾ (ਆਜ਼ਾਦ) : ਮੋਗਾ ਦੇ ਨੇੜਲੇ ਪਿੰਡ ਲੰਡੇਕੇ ਕੋਲ ਤੇਜ਼ ਰਫਤਾਰ ਕਾਰ ਦੀ ਲਪੇਟ ’ਚ ਆਉਣ ਨਾਲ ਜ਼ਖਮੀ ਮੋਟਰ ਸਾਈਕਲ ਚਾਲਕ ਨੰਦ ਲਾਲ (50) ਵਾਸੀ ਪਿੰਡ ਨਸੀਰਪੁਰ ਜਾਨੀਆਂ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸਬੰਧ ਵਿਚ ਥਾਣਾ ਸਿਟੀ ਪੁਲਸ ਵੱਲੋਂ ਮ੍ਰਿਤਕ ਦੇ ਬੇਟੇ ਪਵਨ ਕੁਮਾਰ ਦੀ ਸ਼ਿਕਾਇਤ ’ਤੇ ਕਾਰ ਚਾਲਕ ਹਰਵਿੰਦਰ ਸਿੰਘ ਵਾਸੀ ਪ੍ਰਤਾਪ ਨਗਰ ਲੁਧਿਆਣਾ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਨੰਦ ਲਾਲ ਜੋ ਇਲੈਕਟ੍ਰੀਸ਼ਨ ਦਾ ਕੰਮ ਕਰਦਾ ਸੀ, ਆਪਣੇ ਮੋਟਰ ਸਾਈਕਲ ’ਤੇ ਬੀਤੇ ਦਿਨ ਕੋਟ ਈਸੇ ਖਾਂ ਤੋਂ ਮੋਗਾ ਆ ਰਿਹਾ ਸੀ। ਜਦੋਂ ਉਹ ਪਿੰਡ ਲੰਡੇਕੇ ਕੋਲ ਪੁੱਜਿਆ ਤਾਂ ਕਥਿਤ ਦੋਸ਼ੀ ਕਾਰ ਚਾਲਕ ਨੇ ਲਾਪਰਵਾਹੀ ਨਾਲ ਕਾਰ ਚਲਾਉਂਦੇ ਹੋਏ ਉਸਦੇ ਮੋਟਰ ਸਾਈਕਲ ਨੂੰ ਟੱਕਰ ਮਾਰੀ, ਜਿਸ ’ਤੇ ਨੰਦ ਲਾਲ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਮੋਗਾ ਦਾਖ਼ਲ ਕਰਵਾਇਆ ਗਿਆ ਪਰ ਉੱਥੇ ਉਸ ਨੇ ਦਮ ਤੋੜ ਦਿੱਤਾ। ਪੁਲਸ ਨੇ ਦੋਸ਼ੀ ਵੱਲੋਂ ਹਾਦਸੇ ਦੇ ਬਾਅਦ ਲੁਕੋ ਕੇ ਰੱਖੀ ਉਸਦੀ ਕਾਰ ਨੂੰ ਬਰਾਮਦ ਕਰ ਕੇ ਕਬਜ਼ੇ ਵਿਚ ਲੈ ਲਿਆ। ਜਾਂਚ ਅਧਿਕਾਰੀ ਨੇ ਕਿਹਾ ਕਿ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾਉਣ ਦੇ ਬਾਅਦ ਵਾਰਿਸਾਂ ਨੂੰ ਸੌਂਪ ਦਿੱਤਾ।
ਮੁੱਖ ਮੰਤਰੀ ਚਿਹਰਾ ਚੁਣਨ ਲਈ 24 ਘੰਟਿਆਂ ’ਚ ਹੀ 8 ਲੱਖ ਤੋਂ ਜ਼ਿਆਦਾ ਲੋਕਾਂ ਨੇ ਦਿੱਤੀ ਪ੍ਰਤੀਕਿਰਿਆ
NEXT STORY