ਬਰਨਾਲਾ(ਵਿਵੇਕ ਸਿੰਧਵਾਨੀ, ਰਵੀ)- ਟਰੱਕ ਹੇਠਾਂ ਆਉਣ ਨਾਲ ਇਕ 6ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ ਹੋ ਗਈ। ਟਰੱਕ ਡਰਾਈਵਰ ਮੌਕੇ 'ਤੇ ਟਰੱਕ ਛੱਡ ਕੇ ਫਰਾਰ ਹੋ ਗਿਆ। ਪੁਲਸ ਨੇ ਟਰੱਕ ਕਬਜ਼ੇ ਵਿਚ ਲੈ ਕੇ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਇੰਡਸਟਰੀਅਲ ਚੌਕੀ ਦੇ ਇੰਚਾਰਜ ਸੁਖਮਿੰਦਰ ਸਿੰਘ ਨੇ ਦੱਸਿਆ ਕਿ ਰਵੀ ਸਿੰਘ ਪੁੱਤਰ ਸੋਨੀ ਸਿੰਘ ਵਾਸੀ ਸੰਘੇੜਾ (13), ਜੋ ਕਿ ਸਰਕਾਰੀ ਹਾਈ ਸਕੂਲ ਸੰਘੇੜਾ ਦਾ 6ਵੀਂ ਜਮਾਤ ਦਾ ਵਿਦਿਆਰਥੀ ਸੀ, ਸਕੂਲ ਤੋਂ ਛੁੱਟੀ ਹੋਣ ਤੋਂ ਬਾਅਦ ਆਪਣੇ ਸਾਈਕਲ 'ਤੇ ਘਰ ਜਾ ਰਿਹਾ ਸੀ ਕਿ ਇਕ ਤੇਜ਼ ਰਫਤਾਰ ਟਰੱਕ ਨੇ ਉਸਨੂੰ ਆਪਣੀ ਲਪੇਟ ਵਿਚ ਲੈ ਲਿਆ। ਰਵੀ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਟਰੱਕ ਡਰਾਈਵਰ ਮੌਕੇ 'ਤੇ ਟਰੱਕ ਛੱਡ ਕੇ ਫਰਾਰ ਹੋ ਗਿਆ। ਟਰੱਕ ਡਰਾਈਵਰ ਖਿਲਾਫ ਕੇਸ ਦਰਜ ਕਰ ਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਕੰਪਿਊਟਰ ਲਾਟਰੀ ਦੀ ਆੜ ਹੇਠ ਚੱਲਦੇ ਦੜੇ-ਸੱਟੇ ਅਤੇ ਜੂਏ ਦੇ ਅੱਡਿਆਂ 'ਤੇ ਛਾਪੇਮਾਰੀ
NEXT STORY