ਬਠਿੰਡਾ(ਸੁਖਵਿੰਦਰ)-ਕਾਰ ਦੀ ਫੇਟ ਵੱਜਣ ਨਾਲ ਇਕ ਪੁਲਸ ਮੁਲਾਜ਼ਮ ਦੀ ਮੌਤ ਹੋ ਗਈ। ਥਾਣਾ ਸਦਰ ਪੁਲਸ ਨੇ ਕਾਰ ਚਾਲਕ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਭਰਾ ਹਰਜਿੰਦਰ ਸਿੰਘ ਵਾਸੀ ਦੌਲਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦਾ ਭਰਾ ਪਰਮਿੰਦਰ ਸਿੰਘ ਪੁਲਸ 'ਚ ਬਤੌਰ ਸਿਪਾਹੀ ਤਾਇਨਾਤ ਸੀ। ਬੀਤੇ ਦਿਨੀਂ ਉਹ ਮੋਟਰਸਾਈਕਲ 'ਤੇ ਆਪਣੇ ਘਰ ਜਾ ਰਿਹਾ ਸੀ। ਕਰਮਗੜ੍ਹ ਛਤਰਾ ਨਜ਼ਦੀਕ ਪਹੁੰਚਣ 'ਤੇ ਇਕ ਤੇਜ਼ ਰਫ਼ਤਾਰ ਕਾਰ ਚਾਲਕ ਨਿਰਮਲ ਸਿੰਘ ਵਾਸੀ ਮੁਲਤਾਨੀਆਂ ਨੇ ਉਸ ਦੇ ਮੋਟਰਸਾਈਕਲ ਨੂੰ ਫੇਟ ਮਾਰ ਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਸ ਨੇ ਕਾਰ ਨੂੰ ਆਪਣੇ ਕਬਜ਼ੇ 'ਚ ਲੈ ਕੇ ਕਾਰ ਚਾਲਕ ਖਿਲਾਫ਼ ਮਾਮਲਾ ਦਰਜ ਕੀਤਾ ਹੈ ਪਰ ਮੁਲਜ਼ਮ ਪੁਲਸ ਦੇ ਹੱਥ ਨਹੀਂ ਲੱਗ ਸਕਿਆ।
ਕੈਪਟਨ ਅਮਰਿੰਦਰ ਨੇ ਦਿੱਤੀ ਸ਼ਹੀਦਾਂ ਨੂੰ ਸ਼ਰਧਾਂਜਲੀ, ਵਿਧਵਾ ਔਰਤਾਂ ਲਈ ਵਿਸ਼ੇਸ਼ ਪਰਿਵਾਰਕ ਪੈਨਸ਼ਨ ਬਹਾਲ
NEXT STORY