ਲਹਿਰਾਗਾਗਾ(ਜਿੰਦਲ, ਗਰਗ)- ਸ਼ਨੀਵਾਰ ਸਵੇਰ ਸਮੇਂ ਟਰੱਕ ਥੱਲੇ ਆਉਣ ਨਾਲ ਇਕ ਮਜ਼ਦੂਰ ਦੀ ਮੌਤ ਹੋ ਗਈ । ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਅਨਾਜ ਮੰਡੀ ਤੋਂ ਟਰੱਕ ਝੋਨਾ ਲੈ ਕੇ ਜਾ ਰਿਹਾ ਸੀ ਕਿ ਲਾਲ ਸਿੰਘ ਲਾਲੀ ਮਾਰਗ 'ਤੇ ਨੈਸ਼ਨਲ ਪਬਲਿਕ ਸਕੂਲ ਕੋਲ ਸਾਈਕਲ 'ਤੇ ਆ ਰਿਹਾ ਮਜ਼ਦੂਰ ਮਨੋਜ ਕੁਮਾਰ, ਜੋ ਬਿਹਾਰ ਦਾ ਰਹਿਣ ਵਾਲਾ ਸੀ, ਟਰੱਕ ਦੇ ਟਾਇਰ ਹੇਠਾਂ ਆ ਗਿਆ, ਜਿਸ ਨੂੰ ਲੋਕਾਂ ਨੇ ਤੁਰੰਤ ਸਰਕਾਰੀ ਹਸਪਤਾਲ ਵਿਖੇ ਲਿਆਂਦਾ ਗਿਆ ਪਰ ਹਾਲਤ ਜ਼ਿਆਦਾ ਗੰਭੀਰ ਹੋਣ ਕਰ ਕੇ ਉਸ ਨੂੰ ਮੁੱਢਲੀ ਸਹਾਇਤਾ ਦੇ ਕੇ ਸੁਨਾਮ ਦੇ ਸਰਕਾਰੀ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ। ਸੁਨਾਮ ਤੋਂ ਵੀ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਲਈ ਰੈਫਰ ਕਰ ਦਿੱਤਾ ਅਤੇ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇਹ ਨੂੰ ਲਹਿਰਾ ਦੇ ਸਰਕਾਰੀ ਹਸਪਤਾਲ ਵਿਖੇ ਲਿਆਂਦਾ ਗਿਆ। ਸਿਟੀ ਪੁਲਸ ਦੇ ਏ. ਐੱਸ. ਆਈ. ਗੁਰਸੇਵਕ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਟਰੱਕ ਚਾਲਕ ਖਿਲਾਫ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਪੋਸਟਮਾਰਟਮ ਲਈ ਮੂਨਕ ਦੇ ਸਰਕਾਰੀ ਹਸਪਤਾਲ ਵਿਖੇ ਭੇਜ ਦਿੱਤੀ ਹੈ ।
ਪੁਲਸ ਨੇ ਅਫੀਮ, ਸ਼ਰਾਬ ਤੇ ਸਪਿਰਟ ਕੀਤੀ ਬਰਾਮਦ
NEXT STORY