ਫਾਜ਼ਿਲਕਾ(ਨਾਗਪਾਲ)-ਫਾਜ਼ਿਲਕਾ ਉਪ ਮੰਡਲ ਦੇ ਪਿੰਡ ਰਾਣਾ ਦੇ ਮੋੜ ਨੇੜੇ ਅਤੇ ਸਥਾਨਕ ਅਨਾਜ ਮੰਡੀ ਕੋਲ ਹੋਏ ਸੜਕ ਹਾਦਸਿਆਂ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਜ਼ਖ਼ਮੀ ਹੋ ਗਿਆ। ਸਥਾਨਕ ਸਿਵਲ ਹਸਪਤਾਲ 'ਚ ਮ੍ਰਿਤਕ ਰਣਜੀਤ ਸਿੰਘ (60) ਵਾਸੀ ਪਿੰਡ ਝੋਕ ਡਿੱਪੂਲਾਨਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਣਜੀਤ ਸਿੰਘ ਖੇਤ 'ਚ ਇਕ ਵਿਅਕਤੀ ਨਾਲ ਬੀਤੀ ਰਾਤ 9 ਵਜੇ ਆਪਣੇ ਮੋਟਰਸਾਈਕਲ 'ਤੇ ਪਿੰਡ ਤੋਂ ਫਾਜ਼ਿਲਕਾ ਦੀ ਅਨਾਜ ਮੰਡੀ 'ਚ ਝੋਨਾ ਤੁਲਾਉਣ ਲਈ ਆ ਰਿਹਾ ਸੀ। ਉਨ੍ਹਾਂ ਦੱਸਿਆ ਕਿ ਜਦੋਂ ਉਹ ਦੋਵੇਂ ਫਾਜ਼ਿਲਕਾ-ਫਿਰੋਜ਼ਪੁਰ ਰੋਡ 'ਤੇ ਸਥਿਤ ਪਿੰਡ ਰਾਣਾ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਸੜਕ 'ਤੇ ਖੜੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ, ਜਿਸ ਕਾਰਨ ਰਣਜੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਲਾਸ਼ ਦਾ ਅੱਜ ਸਥਾਨਕ ਸਿਵਲ ਹਸਪਤਾਲ 'ਚ ਪੋਸਟਮਾਰਟਮ ਕਰਵਾਇਆ ਗਿਆ। ਇਸ ਤੋਂ ਇਲਾਵਾ ਸਥਾਨਕ ਅਨਾਜ ਮੰਡੀ ਨੇੜੇ ਟਰੱਕ ਨਾਲ ਟੱਕਰ ਹੋਣ ਕਾਰਨ ਇਕ ਰੇਹੜੀ ਚਾਲਕ ਜ਼ਖ਼ਮੀ ਹੋ ਗਿਆ। ਸਿਵਲ ਹਸਪਤਾਲ 'ਚ ਇਲਾਜ ਲਈ ਭਰਤੀ ਸੰਜੀਵ ਕੁਮਾਰ (40) ਵਾਸੀ ਰਾਧਾ ਸਵਾਮੀ ਕਾਲੋਨੀ ਨੇ ਦੱਸਿਆ ਕਿ ਉਹ ਸਥਾਨਕ ਅਨਾਜ ਮੰਡੀ ਦੇ ਗੇਟ ਨੰਬਰ 2 ਨੇੜੇ ਛੋਲੇ-ਕੁਲਚੇ ਵੇਚਣ ਦਾ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ ਬੀਤੀ ਦੁਪਹਿਰ 3 ਵਜੇ ਜਦੋਂ ਉਹ ਆਪਣਾ ਕੰਮ ਖ਼ਤਮ ਕਰਕੇ ਰੇਹੜੀ ਲੈ ਕੇ ਵਾਪਸ ਆਪਣੇ ਘਰ ਜਾ ਰਿਹਾ ਸੀ ਤਾਂ ਅਨਾਜ ਮੰਡੀ ਦੇ ਗੇਟ ਨੇੜੇ ਪਿੱਛੇ ਤੋਂ ਆ ਰਹੇ ਇਕ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਸੜਕ 'ਤੇ ਡਿੱਗ ਪਿਆ ਅਤੇ ਜ਼ਖਮੀ ਹੋ ਗਿਆ। ਟੱਕਰ 'ਚ ਉਸ ਦੇ ਸਿਰ ਅਤੇ ਸਰੀਰ 'ਤੇ ਸੱਟਾਂ ਲੱਗੀਆਂ ਹਨ ਤੇ ਉਸ ਨੂੰ ਸਥਾਨਕ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਕੰਧ ਪਾੜ ਕੇ ਚੋਰ ਲੈ ਗਏ ਵੈਲਡਿੰਗ ਦਾ ਸਾਮਾਨ, 40 ਹਜ਼ਾਰ ਦਾ ਹੋਇਆ ਨੁਕਸਾਨ
NEXT STORY