ਸੰਗਰੂਰ(ਵਿਵੇਕ ਸਿੰਧਵਾਨੀ, ਰਵੀ)- ਤੇਜ਼ ਰਫਤਾਰ ਟਰੈਕਟਰ ਡਰਾਈਵਰ ਵੱਲੋਂ ਲਾਪ੍ਰਵਾਹੀ ਨਾਲ ਟੱਕਰ ਮਾਰ ਦੇਣ ਕਾਰਨ ਜ਼ਖਮੀ ਹੋਏ ਮੋਟਰਸਾਈਕਲ ਸਵਾਰ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਸਹਾਇਕ ਥਾਣੇਦਾਰ ਚਤਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਸਤਨਾਮ ਸਿੰਘ ਪੁੱਤਰ ਸਤਪਾਲ ਸਿੰਘ ਵਾਸੀ ਅਕੋਈ ਸਾਹਿਬ ਥਾਣਾ ਸਦਰ ਸੰਗਰੂਰ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਹਨ ਕਿ ਉਹ ਅਤੇ ਉਸ ਦਾ ਭਰਾ ਵੱਖ-ਵੱਖ ਮੋਟਰਸਾਈਕਲਾਂ 'ਤੇ ਜਾ ਰਹੇ ਸਨ। ਜਦੋਂ ਉਸ ਦਾ ਭਰਾ ਆਪਣੇ ਮੋਟਰਸਾਈਕਲ 'ਤੇ ਸ਼ਾਹਪੁਰ ਰੋਡ 'ਤੇ ਲੌਂਗੋਵਾਲ ਵੱਲੋਂ ਆ ਰਿਹਾ ਸੀ ਤਾਂ ਇਕ ਅਣਪਛਾਤੇ ਟਰੈਕਟਰ ਡਰਾਈਵਰ ਨੇ ਬੜੀ ਲਾਪ੍ਰਵਾਹੀ ਨਾਲ ਟਰੈਕਟਰ ਉਸ ਦੇ ਭਰਾ 'ਚ ਮਾਰਿਆ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਟਰੈਕਟਰ ਡਰਾਈਵਰ ਵਿਰੁੱਧ ਮੁਕੱਦਮਾ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਕੈਪਟਨ ਨੇ ਪਟਿਆਲਾ ਵਾਸੀਆਂ ਨੂੰ ਸਿਰਫ਼ ਮੁੰਗੇਰੀ ਲਾਲ ਦੇ ਸੁਪਨੇ ਵਿਖਾਏ : ਰੱਖੜਾ
NEXT STORY